ਪੰਜਾਬ ਦੇ ਇਸ ਜ਼ਿਲ੍ਹੇ ''ਚ ਲੱਗ ਗਈਆਂ ਸਖ਼ਤ ਪਾਬੰਦੀਆਂ, ਨਵੇਂ ਹੁਕਮ ਹੋ ਗਏ ਜਾਰੀ
Thursday, Jun 19, 2025 - 12:46 PM (IST)

ਨਵਾਂਸ਼ਹਿਰ (ਤ੍ਰਿਪਾਠੀ,ਬ੍ਰਹਮਪੁਰੀ)-ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਯੂਨੀਅਨ/ਜਥੇਬੰਦੀ ਵੱਲੋਂ ਸੜਕਾਂ/ਚੌਂਕਾਂ ਵਿਚ ਟ੍ਰੈਫਿਕ ਜਾਮ ਲਗਾਉਣ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ: ਮੇਲੇ 'ਚ ਸੇਵਾ ਕਰਨ ਗਿਆ ਪੁੱਤਰ ਨਾ ਮੁੜਿਆ ਘਰ, ਹੁਣ ਇਸ ਹਾਲ 'ਚ ਵੇਖ ਮਾਪਿਆਂ ਦਾ ਨਿਕਲਿਆ ਤ੍ਰਾਹ
ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਵਿਚ ਵੱਖ-ਵੱਖ ਜਥੇਬੰਦੀਆਂ ਅਤੇ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਰੋਸ ਪ੍ਰਦਰਸ਼ਨ/ਮੁਜ਼ਾਹਰੇ ਦੌਰਾਨ ਮੁੱਖ ਮਾਰਗ ’ਤੇ ਰਸਤਾ ਰੋਕ ਕੇ ਧਰਨੇ ਆਦਿ ਲਾਉਣ ਕਾਰਨ ਚੰਡੀਗੜ੍ਹ-ਜਲੰਧਰ-ਅੰਮ੍ਰਿਤਸਰ ਜਾਣ ਵਾਲੇ ਲੋਕਾਂ ਨੂੰ ਡਾਢੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੀ ਸਥਿਤੀ ਵਿਚ ਮਰੀਜ਼ਾਂ ਨੂੰ ਹੰਗਾਮੀ ਹਾਲਤ ਵਿਚ ਲੈ ਕੇ ਜਾਣ ਵਾਲੀਆਂ ਐਂਬੂਲੈਂਸਾਂ ਨੂੰ ਰਸਤਾ ਨਾ ਮਿਲਣ ਕਾਰਨ, ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਹੁੰਦੀ ਪ੍ਰੇਸ਼ਾਨੀ ਦੇ ਮੱਦੇਨਜ਼ਰ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਰੋਸ ਧਰਨਿਆਂ ਵਾਸਤੇ ਜ਼ਿਲ੍ਹੇ ਦੀਆਂ ਤਿੰਨਾਂ ਸਬ ਡਿਵੀਜ਼ਨਾਂ ਵਿਚ ਸਥਾਨ ਨਿਰਧਾਰਿਤ ਕੀਤੇ ਗਏ ਹਨ ਅਤੇ ਕੋਈ ਵੀ ਜਥੇਬੰਦੀ/ਯੂਨੀਅਨ ਇਨ੍ਹਾਂ ਸਥਾਨਾਂ ’ਤੇ ਸਥਾਨਕ ਪ੍ਰਸ਼ਾਸਨ ਦੀ ਅਗਾਊਂ ਮਨਜ਼ੂਰੀ ਤੋਂ ਬਿਨਾਂ ਰੋਸ ਪ੍ਰਦਰਸ਼ਨ ਨਹੀਂ ਕਰ ਸਕੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕੀਤਾ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e