ਪੰਜਾਬ ਦੇ ਇਸ ਜ਼ਿਲ੍ਹੇ ''ਚ ਅਗਲੇ ਹੁਕਮਾਂ ਤੱਕ ਲੱਗੀ ਇਹ ਵੱਡੀ ਪਾਬੰਦੀ
Monday, May 12, 2025 - 06:52 PM (IST)

ਹੁਸ਼ਿਆਰਪੁਰ (ਘੁੰਮਣ)- ਭਾਰਤ-ਪਾਕਿ ਵਿਚਾਲੇ ਤਣਾਅਪੂਰਨ ਮਾਹੌਲ ਦੌਰਾਨ ਮੌਜੂਦਾ ਹਾਲਾਤ ਨੂੰ ਵੇਖਦਿਆਂ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਅਗਲੇ ਹੁਕਮਾਂ ਤੱਕ ਡਰੋਨ ਉਡਾਉਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਡਰੋਨ ਉਡਾਉਣ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਹੁਕਮ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਇਕਤਰਫ਼ਾ ਪਾਸ ਕੀਤਾ ਗਿਆ ਹੈ ਅਤੇ ਸੀਨੀਅਰ ਪੁਲਸ ਕਪਤਾਨ, ਹੁਸ਼ਿਆਰਪੁਰ ਜ਼ਿਲ੍ਹੇ ਦੀ ਹਦੂਦ ਅੰਦਰ ਇਹ ਹੁਕਮ ਲਾਗੂ ਕਰਵਾਉਣ ਦੇ ਜ਼ਿੰਮੇਵਾਰ ਹੋਣਗੇ। ਇਹ ਹੁਕਮ ਲਾਅ ਇੰਨਫੋਰਮੈਂਟ ਏਜੰਸੀ ਜਿਵੇਂ ਕਿ ਪੁਲਸ, ਪੈਰਾ ਮਿਲਟਰੀ, ਏਅਰ ਫੋਰਸ ਅਤੇ ਹੋਰ ਸੁਰੱਖਿਆ ਏਜੰਸੀਆਂ ‘ਤੇ ਲਾਗੂ ਨਹੀਂ ਹੋਵੇਗਾ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚੋਂ ਮਿਲੀ ਮਿਜ਼ਾਈਲ, ਸਹਿਮੇ ਲੋਕ ਤੇ ਪਈਆਂ ਭਾਜੜਾਂ
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਭਾਰਤ ਸਰਕਾਰ, ਹਵਾਬਾਜ਼ੀ ਮੰਤਰਾਲੇ ਵੱਲੋਂ ਪ੍ਰਾਪਤ ਹੋਏ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਕਿਸੇ ਵੀ ਤਰ੍ਹਾਂ ਦੀ ਸੰਕਟਕਾਲ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ 1968 ਅਧੀਨ 'ਮੌਕ ਡਰਿੱਲ' ਕੀਤੀਆਂ ਜਾ ਰਹੀਆਂ ਹਨ। ਅਜਿਹਾ ਧਿਆਨ ਵਿਚ ਆਇਆ ਹੈ ਕਿ ਹਮਲਾ ਡਰੋਨ ਰਾਹੀਂ ਵੀ ਹੋ ਸਕਦਾ ਹੈ ਅਤੇ ਆਮ ਜਨਤਾ ਵੱਲੋਂ ਡਰੋਨ ਉਡਾਉਣ ‘ਤੇ ਪਬਲਿਕ ਵਿਚ ਡਰ ਦਾ ਮਾਹੌਲ ਪੈਦਾ ਹੋ ਸਕਦਾ ਹੈ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਇਹ ਆਦੇਸ਼ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ: ਭਾਰਤ-ਪਾਕਿ ਜੰਗਬੰਦੀ ਮਗਰੋਂ ਵੀ ਪੰਜਾਬ 'ਚ ਬੱਸ ਸੇਵਾ ਬੰਦ! ਯਾਤਰੀਆਂ ਲਈ ਖੜ੍ਹੀ ਹੋਈ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e