ਪੰਜਾਬ 'ਚ ਹੁਣ ਨਹੀਂ ਮਿਲਣਗੇ ਨਵੇਂ ਖੇਤੀ ਲਾਇਸੈਂਸ, CM ਮਾਨ ਦੇ ਹੁਕਮਾਂ ਮਗਰੋਂ ਲਾਈ ਮੁਕੰਮਲ ਪਾਬੰਦੀ

Thursday, Oct 27, 2022 - 12:31 PM (IST)

ਪੰਜਾਬ 'ਚ ਹੁਣ ਨਹੀਂ ਮਿਲਣਗੇ ਨਵੇਂ ਖੇਤੀ ਲਾਇਸੈਂਸ, CM ਮਾਨ ਦੇ ਹੁਕਮਾਂ ਮਗਰੋਂ ਲਾਈ ਮੁਕੰਮਲ ਪਾਬੰਦੀ

ਚੰਡੀਗੜ੍ਹ (ਵੈੱਬ ਡੈਸਕ, ਰਮਨਜੀਤ) : ਪੰਜਾਬ ਸਰਕਾਰ ਨੇ ਅਹਿਮ ਫ਼ੈਸਲਾ ਲੈਂਦੇ ਹੋਏ ਸੂਬੇ 'ਚ ਨਵੇਂ ਖੇਤੀ ਲਾਇਸੈਂਸਾਂ 'ਤੇ ਮੁਕੰਮਲ ਪਾਬੰਦੀ ਲਾ ਦਿੱਤੀ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ 'ਚ ਨਕਲੀ ਤੇ ਗੈਰ-ਮਿਆਰੀ ਖੇਤੀ ਉਤਪਾਦਾਂ ਦੀ ਵਿਕਰੀ ਨੂੰ ਠੱਲ੍ਹ ਪਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ। ਇਸ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਮੂਹ ਖੇਤੀਬਾੜੀ ਅਫ਼ਸਰਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਘਰੇਲੂ ਬਿਜਲੀ ਖ਼ਪਤਕਾਰ ਜ਼ਰਾ ਧਿਆਨ ਦੇਣ, ਬਿਜਲੀ ਬਿੱਲਾਂ ਨੂੰ ਲੈ ਕੇ ਆਈ ਨਵੀਂ ਖ਼ਬਰ

ਇਸ 'ਚ ਹਦਾਇਤ ਕੀਤੀ ਗਈ ਹੈ ਕਿ ਜ਼ਿਲ੍ਹਾ ਪੱਧਰ 'ਤੇ ਖ਼ਾਦਾਂ, ਕੀਟਨਾਸ਼ਕਾਂ ਅਤੇ ਬੀਜਾਂ ਦਾ ਕੋਈ ਨਵਾਂ ਲਾਇਸੈਂਸ ਜਾਰੀ ਨਾ ਕੀਤਾ ਜਾਵੇ। ਪੱਤਰ 'ਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਜ਼ਰੂਰੀ ਸਥਿਤੀ ਹੋਵੇ ਤਾਂ ਨਵੇਂ ਲਾਇਸੈਂਸ ਲਈ ਮੁੱਖ ਦਫ਼ਤਰ ਤੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੋਵੇਗੀ। ਇਸ ਸਬੰਧੀ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਡੀਲਰਾਂ ਨਾਲ ਇਕ ਮੀਟਿੰਗ ਕੀਤੀ ਗਈ ਸੀ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਮਿਡ-ਡੇਅ-ਮੀਲ ਨੂੰ ਲੈ ਕੇ ਹੁਣ ਸਕੂਲਾਂ ਨੂੰ ਜਾਰੀ ਕੀਤੇ ਗਏ ਇਹ ਹੁਕਮ

ਇਸ 'ਚ ਉਨ੍ਹਾਂ ਨੇ ਸੁਨੇਹਾ ਦਿੱਤਾ ਸੀ ਕਿ ਸੂਬੇ 'ਚ ਕਿਸੇ ਵੀ ਤਰ੍ਹਾਂ ਦੇ ਗੈਰ-ਮਿਆਰੀ ਉਤਪਾਦ ਵਿਕਣ ਨਹੀਂ ਦਿੱਤੇ ਜਾਣਗੇ। ਉਨ੍ਹਾਂ ਕਿਹਾ ਸੀ ਕਿ ਸਰਕਾਰ ਨਕਲੀ ਅਤੇ ਗੈਰ-ਮਿਆਰੀ ਕੀਟਨਾਸ਼ਕਾਂ, ਖ਼ਾਦਾਂ ਅਤੇ ਬੀਜਾਂ ਦੀ ਵਿਕਰੀ ਰੋਕਣ ਲਈ ਨਵਾਂ ਕਾਨੂੰਨ ਲਿਆਵੇਗੀ, ਜਿਸ 'ਚ ਗੈਰ-ਜ਼ਮਾਨਤੀ ਧਾਰਾਵਾਂ ਸ਼ਾਮਲ ਕੀਤੀਆਂ ਜਾਣਗੀਆਂ। ਵੇਰਵਿਆਂ ਮੁਤਾਬਕ ਪੰਜਾਬ 'ਚ ਇਸ ਵੇਲੇ ਕੀਟਨਾਸ਼ਕਾਂ ਦੇ ਕਰੀਬ 12 ਹਜ਼ਾਰ ਲਾਇਸੈਂਸ ਹਨ ਅਤੇ 375 ਸੂਬਾ ਪੱਧਰੀ ਏਜੰਸੀਆਂ ਦੇ ਲਾਇਸੈਂਸ ਹਨ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News