ਕਿਸਾਨਾਂ ਲਈ ਅਹਿਮ ਖ਼ਬਰ, ਜਾਰੀ ਹੋਏ ਨਵੇਂ ਹੁਕਮ
Monday, Sep 16, 2024 - 07:02 PM (IST)
ਅੰਮ੍ਰਿਤਸਰ (ਨੀਰਜ)-ਜ਼ਿਲਾ ਮੈਜਿਸਟ੍ਰੇਟ ਅੰਮ੍ਰਿਤਸਰ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਭਾਰਤੀ ਨਾਗਰਿਕ ਸੁਰੱਕਸਾ ਸਹਿੰਤਾ, 2023 ਦੀ ਧਾਰਾ 163 ਬੀ. ਐੱਨ. ਐੱਸ. ਐੱਸ. ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅੰਮ੍ਰਿਤਸਰ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਕੰਬਾਈਨ ਰਾਹੀਂ ਝੋਨੇ ਦੀ ਕਟਾਈ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਲਈ ਅਹਿਮ ਖ਼ਬਰ, ਨਿਹੰਗ ਸਿੰਘਾਂ ਨੇ ਦਿੱਤੀ ਸਖ਼ਤ ਚਿਤਾਵਨੀ
ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਉਪਰੰਤ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ। ਹਾਰਵੈਸਟਰ ਕੰਬਾਈਨ ਵਾਲਿਆਂ ਵੱਲੋਂ ਝੋਨੇ ਨੂੰ ਸਹੀ ਤਰ੍ਹਾਂ ਪੱਕਣ ਤੋਂ ਪਹਿਲਾਂ ਵੱਧ ਨਮੀ ਵਾਲੀ ਝੋਨੇ ਦੀ ਫਸਲ ਕੱਟ ਦਿੱਤੀ ਜਾਦੀ ਹੈ ਅਤੇ ਅਤੇ ਕਿਸਾਨਾਂ ਵੱਲੋਂ ਵੱਧ ਨਮੀ ਵਾਲੀ ਝੋਨਾ ਮੰਡੀਆਂ ਵਿਚ ਲਿਆਉਣ ਕਾਰਨ ਖ਼ਰੀਦ ਏਜੰਸੀਆਂ ਵੱਲੋਂ ਝੋਨੇ ਦੀ ਬੋਲੀ ਨਹੀਂ ਕੀਤੀ ਜਾਂਦੀ, ਜਿਸ ਕਾਰਨ ਮੰਡੀਆਂ ਵਿਚ ਤਣਾਅਪੂਰਨ ਸਥਿਤੀ ਪੈਦਾ ਹੋਣ ਦੀ ਸੰਭਾਵਨਾ ਬਣ ਜਾਂਦੀ ਹੈ। ਇਸ ਸਥਿਤੀ ਨੂੰ ਤੁਰੰਤ ਨਿਪਟਾਉਣ ਦੀ ਅਤਿਅੰਤ ਲੋੜ ਹੈ। ਇਹ ਹੁਕਮ 15 ਨਵੰਬਰ ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਵਾਪਸ ਆ ਰਹੀ ਸੰਗਤ ਦੀ ਗੱਡੀ ਹਾਦਸਾਗ੍ਰਸਤ, ਇਕ ਸ਼ਰਧਾਲੂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8