ਰਾਤ 10 ਤੋਂ ਸਵੇਰੇ 6 ਵਜੇ ਤੱਕ ਡੀ. ਜੇ./ਲਾਊਡ ਸਪੀਕਰ ਚਲਾਉਣ ’ਤੇ ਪੂਰਨ ਪਾਬੰਦੀ

Wednesday, Feb 28, 2024 - 04:17 PM (IST)

ਰਾਤ 10 ਤੋਂ ਸਵੇਰੇ 6 ਵਜੇ ਤੱਕ ਡੀ. ਜੇ./ਲਾਊਡ ਸਪੀਕਰ ਚਲਾਉਣ ’ਤੇ ਪੂਰਨ ਪਾਬੰਦੀ

ਫਰੀਦਕੋਟ (ਚਾਵਲਾ) : ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਨੀਤ ਕੁਮਾਰ ਨੇ ਜ਼ਿਲ੍ਹੇ ’ਚ ਰਾਤ 10 ਤੋਂ ਸਵੇਰੇ 6 ਵਜੇ ਤੱਕ ਡੀ. ਜੇ./ਲਾਊਡ ਸਪੀਕਰ ਚਲਾਉਣ ’ਤੇ ਪੂਰਨ ਤੌਰ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਧਿਆਨ ’ਚ ਆਇਆ ਹੈ ਕਿ ਕਈ ਮੈਰਿਜ ਪੈਲੇਸਾਂ, ਰਿਜ਼ੋਰਟਸ ’ਚ ਉੱਚੀ ਆਵਾਜ਼ ’ਚ ਡੀ. ਜੇ./ਲਾਊਡ ਸਪੀਕਰ ਨਿਰਧਾਰਿਤ ਸਮੇਂ ਤੋਂ ਬਾਅਦ ਵੀ ਚਲਾਏ ਜਾਂਦੇ ਹਨ।

ਇਸ ਨਾਲ ਆਮ ਜਨਤਾ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਤਾਂ ਕਰਨਾ ਹੀ ਪੈਂਦਾ ਹੈ। ਨਾਲ ਹੀ ਇਮਤਿਹਾਨਾਂ ਦੇ ਦਿਨ ਹੋਣ ਕਰਕੇ ਬੱਚਿਆਂ ਦੀ ਪੜ੍ਹਾਈ ਦਾ ਵੀ ਨੁਕਸਾਨ ਹੁੰਦਾ ਹੈ। ਇਸ ਲਈ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਲਏ ਬਿਨਾਂ ਕੋਈ ਵੀ ਵਿਅਕਤੀ ਨਿਰਧਾਰਿਤ ਸਮੇਂ ’ਚ ਰਾਤ 10 ਤੋਂ ਸਵੇਰੇ 6 ਵਜੋਂ ਤੱਕ ਡੀ. ਜੇ./ਲਾਊਡ ਸਪੀਕਰ ਨਹੀਂ ਚਲਾ ਸਕਦਾ। ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਮੈਰਿਜ ਪੈਲੇਸ, ਰਿਜ਼ੋਰਟਸ ਮਾਲਕ ਅਤੇ ਡੀ. ਜੇ. ਆਪਰੇਟਰਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।


author

Babita

Content Editor

Related News