'ਮੀਟ' ਦੀ ਵਿਕਰੀ 'ਤੇ ਮੁਕੰਮਲ ਪਾਬੰਦੀ! ਨਗਰ ਨਿਗਮ ਦਾ ਵੱਡਾ ਫ਼ੈਸਲਾ, ਚੰਡੀਗੜ੍ਹ 'ਚ 15 ਫਰਵਰੀ ਨੂੰ...

Saturday, Feb 14, 2026 - 11:03 AM (IST)

'ਮੀਟ' ਦੀ ਵਿਕਰੀ 'ਤੇ ਮੁਕੰਮਲ ਪਾਬੰਦੀ! ਨਗਰ ਨਿਗਮ ਦਾ ਵੱਡਾ ਫ਼ੈਸਲਾ, ਚੰਡੀਗੜ੍ਹ 'ਚ 15 ਫਰਵਰੀ ਨੂੰ...

ਚੰਡੀਗੜ੍ਹ (ਮਨਪ੍ਰੀਤ) : ਮਹਾਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਦੇ ਮੱਦੇਨਜ਼ਰ ਚੰਡੀਗੜ੍ਹ ਨਗਰ ਨਿਗਮ ਵੱਲੋਂ ਸ਼ਹਿਰ 'ਚ ਮੀਟ ਦੀਆਂ ਦੁਕਾਨਾਂ ਅਤੇ ਸਲਾਟਰ ਹਾਊਸ (ਬੁੱਚੜਖਾਨੇ) ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਨਗਰ ਨਿਗਮ ਦੇ ਕਮਿਸ਼ਨਰ ਅਮਿਤ ਕੁਮਾਰ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਹੁਕਮਾਂ ਅਨੁਸਾਰ 15 ਫਰਵਰੀ 2026 ਨੂੰ ਐਤਵਾਰ ਵਾਲੇ ਦਿਨ ਸ਼ਹਿਰ ਦੀ ਹਦੂਦ ਅੰਦਰ ਆਉਂਦੇ ਸਾਰੇ ਸਲਾਟਰ ਹਾਊਸ ਅਤੇ ਮੀਟ ਦੀਆਂ ਦੁਕਾਨਾਂ ਮੁਕੰਮਲ ਤੌਰ ''ਤੇ ਬੰਦ ਰਹਿਣਗੀਆਂ। ਇਹ ਫ਼ੈਸਲਾ ਮਹਾਸ਼ਿਵਰਾਤਰੀ ਦੀ ਪਵਿੱਤਰਤਾ ਨੂੰ ਮੁੱਖ ਰੱਖਦਿਆਂ ਮੇਅਰ ਸੌਰਭ ਜੋਸ਼ੀ ਦੇ ਨਿਰਦੇਸ਼ਾਂ 'ਤੇ ਲਿਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ ਖ਼ਬਰ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਜ਼ਰੂਰੀ ਅਪਡੇਟ

ਨਿਗਮ ਪ੍ਰਸ਼ਾਸਨ ਨੇ ਸਮੂਹ ਅਧਿਕਾਰੀਆਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਨਗਰ ਨਿਗਮ ਵੱਲੋਂ ਜਾਰੀ ਜਨਤਕ ਸੂਚਨਾ 'ਚ ਸਪੱਸ਼ਟ ਕੀਤਾ ਗਿਆ ਹੈ ਕਿ ਨਗਰ ਨਿਗਮ ਦੇ ਅਧਿਕਾਰ ਖੇਤਰ 'ਚ ਆਉਣ ਵਾਲੇ ਸਮੂਹ ਲਾਇਸੈਂਸ ਧਾਰਕਾਂ, ਦੁਕਾਨਦਾਰਾਂ, ਰੇਹੜੀ-ਫੜ੍ਹੀ ਵਾਲਿਆਂ ਅਤੇ ਜਾਨਵਰਾਂ ਦੀ ਹੱਤਿਆ ਅਤੇ ਮੀਟ ਦੀ ਵਿਕਰੀ ਨਾਲ ਸਬੰਧਿਤ ਹਿੱਸੇਦਾਰਾਂ ਨੂੰ ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰਨੀ ਹੋਵੇਗੀ।

ਇਹ ਵੀ ਪੜ੍ਹੋ : ਅਸਲਾ ਧਾਰਕਾਂ ਲਈ ਵੱਡੀ ਖ਼ਬਰ, ਰੱਦ ਕੀਤੇ ਲਾਇਸੈਂਸ, ਹਥਿਆਰ ਰੱਖਣ ਦੇ ਸ਼ੌਕੀਨਾਂ 'ਚ ਮਚੀ ਤੜਥੱਲੀ

ਨਗਰ ਨਿਗਮ ਦੇ ਮੈਡੀਕਲ ਅਫ਼ਸਰ (ਹੈਲਥ) ਵੱਲੋਂ ਜਾਰੀ ਇਸ ਦਫ਼ਤਰੀ ਹੁਕਮ ਦੀਆਂ ਕਾਪੀਆਂ ਸਬੰਧਿਤ ਵਿਭਾਗਾਂ ਨੂੰ ਵੀ ਭੇਜ ਦਿੱਤੀਆਂ ਗਈਆਂ ਹਨ ਤਾਂ ਜੋ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਤੁਰੰਤ ਕਾਰਵਾਈ ਅਮਲ 'ਚ ਲਿਆਂਦੀ ਜਾ ਸਕੇ। ਪ੍ਰਸ਼ਾਸਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਵੀ ਵਿਅਕਤੀ 15 ਫਰਵਰੀ ਨੂੰ ਮੀਟ ਵੇਚਦਾ ਜਾਂ ਸਲਾਟਰ ਹਾਊਸ ਚਲਾਉਂਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸ਼ਹਿਰ ਦੀ ਮਰਿਆਦਾ ਅਤੇ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਨਿਗਮ ਦੀਆਂ ਵਿਸ਼ੇਸ਼ ਟੀਮਾਂ ਇਸ ਦਿਨ ਵੱਖ-ਵੱਖ ਇਲਾਕਿਆਂ 'ਚ ਚੈਕਿੰਗ ਵੀ ਕਰਨਗੀਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

 


author

Babita

Content Editor

Related News