ਪੰਜਾਬ 'ਚ ਇਨ੍ਹਾਂ ਕੈਪਸੂਲਾਂ ਨੂੰ ਵੇਚਣ 'ਤੇ ਪੂਰਨ ਪਾਬੰਦੀ! ਕੈਮਿਸਟਾਂ ਨੂੰ ਜਾਰੀ ਹੋਏ ਸਖ਼ਤ ਹੁਕਮ

Friday, Dec 05, 2025 - 11:00 AM (IST)

ਪੰਜਾਬ 'ਚ ਇਨ੍ਹਾਂ ਕੈਪਸੂਲਾਂ ਨੂੰ ਵੇਚਣ 'ਤੇ ਪੂਰਨ ਪਾਬੰਦੀ! ਕੈਮਿਸਟਾਂ ਨੂੰ ਜਾਰੀ ਹੋਏ ਸਖ਼ਤ ਹੁਕਮ

ਮਾਨਸਾ (ਮਨਜੀਤ ਕੌਰ) : ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ-163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ’ਚ ਪ੍ਰੀਗਾਬਲਿਨ 75 ਐੱਮ. ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰੀਸਕਰਿਪਸ਼ਨ ਸਲਿੱਪ ’ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਲਈ ਹੋਇਆ ਵੱਡਾ ਐਲਾਨ, 19 ਜ਼ਿਲ੍ਹੇ ਹੋਣਗੇ ਪ੍ਰਭਾਵਿਤ, ਤੁਹਾਡਾ ਵੀ ਕੋਈ ਪਲਾਨ ਹੈ ਤਾਂ...(ਵੀਡੀਓ)

ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਸਿਵਲ ਸਰਜਨ ਮਾਨਸਾ ਨੇ ਧਿਆਨ ’ਚ ਲਿਆਂਦਾ ਹੈ ਕਿ ਪ੍ਰੀਗਾਬਲਿਨ ਕੰਨਟੇਨਿੰਗ 300 ਐੱਮ. ਜੀ. ਕੈਪਸੂਲ ਦੀ ਆਮ ਲੋਕਾਂ ਵੱਲੋਂ ਗਲਤ ਵਰਤੋਂ ਕੀਤੀ ਜਾ ਰਹੀ ਹੈ ਅਤੇ ਕਈ ਲੋਕਾਂ ਵੱਲੋਂ ਇਸ ਨੂੰ ਨਸ਼ੇ ਦੇ ਤੌਰ ’ਤੇ ਵਰਤਿਆ ਜਾ ਰਿਹਾ ਹੈ (ਸਿਗਨੇਚਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ)।

ਇਹ ਵੀ ਪੜ੍ਹੋ : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲੇ 24 ਲੱਖ ਲੋਕਾਂ ਨਾਲ ਜੁੜੀ ਅਹਿਮ ਖ਼ਬਰ, ਰਾਜਾ ਵੜਿੰਗ ਨੇ...

ਉਨ੍ਹਾਂ ਵੱਲੋਂ ਜ਼ਿਲ੍ਹਾ ਮਾਨਸਾ ’ਚ ਇਸ ਦੀ ਵਿਕਰੀ ’ਤੇ ਬੈਨ ਲਗਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਵੱਲੋਂ ਪ੍ਰਾਪਤ ਰਿਪੋਰਟ ਅਨੁਸਾਰ ਆਮ ਤੌਰ ’ਤੇ ਮਰੀਜ਼ ਨੂੰ ਉਸ ਦੇ ਹਾਲਾਤ ਦੇ ਅਧਾਰ ’ਤੇ ਪ੍ਰੀਗਾਬਲਿਨ ਦੀ ਡੋਜ਼ 25-150 ਐੱਮ. ਜੀ. ਰੋਜ਼ਾਨਾ ਪ੍ਰੀਸਕਰਾਇਬ ਕੀਤੀ ਜਾਂਦੀ ਹੈ। ਇਹ ਹੁਕਮ 31 ਜਨਵਰੀ 2026 ਤੱਕ ਲਾਗੂ ਰਹੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 


author

Babita

Content Editor

Related News