ਪਰਾਲੀ ਸਾੜਨ ’ਤੇ ਪਠਾਨਕੋਟ ਜ਼ਿਲ੍ਹੇ ''ਚ ਪੂਰਨ ਪਾਬੰਦੀ, ਜ਼ਿਲ੍ਹਾ ਮੈਜਿਸਟਰੇਟ ਡਾ. ਪੱਲਵੀ ਵੱਲੋਂ ਹੁਕਮ ਜਾਰੀ
Monday, Oct 19, 2026 - 05:19 PM (IST)
ਪਠਾਨਕੋਟ(ਗੋਰਾਇਆ)- ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਫਸਲ ਦੀ ਰਹਿੰਦ-ਖੂੰਹਦ (ਪਰਾਲੀ) ਨੂੰ ਅੱਗ ਲਗਾਉਣ ਕਾਰਨ ਪੈਦਾ ਹੋਣ ਵਾਲੇ ਹਵਾ ਪ੍ਰਦੂਸ਼ਣ, ਸਿਹਤ ਸਬੰਧੀ ਸਮੱਸਿਆਵਾਂ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਡਾ. ਪੱਲਵੀ, ਆਈ.ਏ.ਐੱਸ. ਵੱਲੋਂ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਅੱਗ ਲਗਾਉਣ/ਸਾੜਨ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਹੋਟਲ ਦੇ ਬਾਹਰ ਵੱਡੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤਾ ਗਿਆ ਹੈ। ਹੁਕਮ ਅਨੁਸਾਰ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਝੋਨੇ ਦੀ ਰਹਿੰਦ-ਖੂੰਹਦ (ਪਰਾਲੀ) ਨੂੰ ਖੇਤਾਂ ਵਿੱਚ ਅੱਗ ਲਗਾਉਣ ਜਾਂ ਸਾੜਨ ’ਤੇ ਪੂਰਨ ਤੌਰ ’ਤੇ ਪਾਬੰਦੀ ਰਹੇਗੀ। ਜ਼ਿਲ੍ਹਾ ਪ੍ਰਸ਼ਾਸਨ ਅਨੁਸਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵੱਡੀ ਮਾਤਰਾ ਵਿੱਚ ਧੂੰਆਂ ਅਤੇ ਪ੍ਰਦੂਸ਼ਿਤ ਗੈਸਾਂ ਪੈਦਾ ਹੁੰਦੀਆਂ ਹਨ, ਜਿਸ ਨਾਲ ਵਾਤਾਵਰਣ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਲੋਕਾਂ ਦੀ ਸਿਹਤ ’ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਇਸ ਤੋਂ ਇਲਾਵਾ ਖੇਤਾਂ ਵਿੱਚ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਰਲੀ ਸਤ੍ਹਾ ਨੂੰ ਨੁਕਸਾਨ ਪਹੁੰਚਦਾ ਹੈ ਅਤੇ ਮਿੱਟੀ ਵਿੱਚ ਮੌਜੂਦ ਲਾਭਦਾਇਕ ਜੀਵਾਣੂ ਵੀ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਇਸ ਗੈਂਗਸਟਰ ਦੀ ਪਤਨੀ ਲੜੇਗੀ ਚੋਣ, ਸਿਆਸਤ 'ਚ ਮਚੀ ਹਲਚਲ
ਪਰਾਲੀ ਸਾੜਨ ਕਾਰਨ ਨੇੜਲੇ ਖੇਤਾਂ ਵਿੱਚ ਖੜ੍ਹੀ ਫਸਲ, ਪਿੰਡਾਂ ਅਤੇ ਹੋਰ ਜਾਇਦਾਦ ਨੂੰ ਅੱਗ ਲੱਗਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਸੜਕਾਂ ਦੇ ਨੇੜੇ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲਾ ਧੂੰਆਂ ਦਿੱਖ ਘਟਾ ਦਿੰਦਾ ਹੈ, ਜਿਸ ਕਾਰਨ ਸੜਕ ਹਾਦਸਿਆਂ ਦਾ ਖ਼ਤਰਾ ਵਧ ਜਾਂਦਾ ਹੈ ਅਤੇ ਜਾਨੀ-ਮਾਲੀ ਨੁਕਸਾਨ ਹੋ ਸਕਦਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ। ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਉਪਲਬਧ ਖੇਤੀਬਾੜੀ ਮਸ਼ੀਨਰੀ ਅਤੇ ਵਿਗਿਆਨਕ ਤਰੀਕਿਆਂ ਦੀ ਵਰਤੋਂ ਕੀਤੀ ਜਾਵੇ, ਤਾਂ ਜੋ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਹਵਾ ਪ੍ਰਦੂਸ਼ਣ ਨੂੰ ਵੀ ਘਟਾਇਆ ਜਾ ਸਕੇ।
ਇਹ ਵੀ ਪੜ੍ਹੋ-ਹਰਸਿਮਰਤ ਬਾਦਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਪਰਵਿੰਦਰ ਝੋਟਾ ਕਤਲ ਕਾਂਡ ਦੀ CBI ਜਾਂਚ ਦੀ ਮੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
