ਪੰਜਾਬ 'ਚ AAP ਸਰਕਾਰ ਦੇ 2 ਸਾਲ ਪੂਰੇ, CM ਮਾਨ ਗੁਰਦੁਆਰਾ ਸਾਹਿਬ ਵਿਖੇ ਟੇਕਣਗੇ ਮੱਥਾ
Saturday, Mar 16, 2024 - 10:57 AM (IST)

ਮੋਹਾਲੀ : ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਅੱਜ 2 ਸਾਲ ਪੂਰੇ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਕੁੱਝ ਹੀ ਦੇਰ ਬਾਅਦ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣਗੇ।
ਇਹ ਵੀ ਪੜ੍ਹੋ : ਲੋਕ ਸਭਾ ਉਮੀਦਵਾਰ ਐਲਾਨੇ ਜਾਣ ਮਗਰੋਂ ਮੰਤਰੀ ਮੀਤ ਹੇਅਰ ਦਾ ਪਹਿਲਾ ਬਿਆਨ (ਵੀਡੀਓ)
ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਮਾਨ ਮੋਹਾਲੀ ਦੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਨਤਮਸਤਕ ਹੋਣਗੇ। ਮੁੱਖ ਮੰਤਰੀ ਨੇ ਅੱਜ ਦੇ ਹੀ ਦਿਨ ਸਾਲ 2022 'ਚ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਲੈ ਕੇ ਪੰਜਾਬ 'ਚ ਸਰਕਾਰ ਬਣਾਈ ਸੀ। ਇਸ ਮੌਕੇ ਇਕ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਡਿਫ਼ਾਲਟਰਾਂ ਨੂੰ ਵੱਡਾ ਝਟਕਾ, ਪਾਵਰਕਾਮ ਨੇ ਕਰ ਦਿੱਤੀ ਸਖ਼ਤ ਕਾਰਵਾਈ
ਇਸ ਬਾਰੇ ਆਮ ਆਦਮੀ ਪਾਰਟੀ ਪੰਜਾਬ ਦੇ ਐਕਸ ਪੇਜ 'ਤੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਗਈ ਹੈ। 'ਆਪ' ਪੰਜਾਬ ਦੇ ਪੇਜ 'ਤੇ ਲਿਖਿਆ ਗਿਆ ਹੈ ਕਿ ਭਗਵੰਤ ਮਾਨ ਸਰਕਾਰ ਨੇ ਹਰ ਖੇਤਰ 'ਚ ਬੇਮਿਸਾਲ ਕੰਮ ਕੀਤੇ ਹਨ। ਹਰ ਵਰਗ ਨੂੰ ਬੇਮਿਸਾਲ ਸਹੂਲਤਾਂ ਦਿੱਤੀਆਂ ਹਨ। ਸਮੂਹ ਪੰਜਾਬੀਆਂ ਅਤੇ ਆਪ ਪੰਜਾਬ ਦੇ ਸਮੁੱਚੇ ਪਰਿਵਾਰ ਨੂੰ ਮਾਨ ਸਰਕਾਰ ਨੇ ਸਫ਼ਲਤਾਪੂਰਵਕ 2 ਸਾਲ ਪੂਰੇ ਹੋਣ 'ਤੇ ਵਧਾਈਆਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8