ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ
Thursday, Aug 31, 2023 - 05:29 AM (IST)
ਅੰਮ੍ਰਿਤਸਰ (ਸਰਬਜੀਤ): ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਪੂਰੇ ਵਿਸ਼ਵ ਦੇ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸੇ ਤਰ੍ਹਾਂ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਢੁੱਕਵੇਂ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਦੇਸ਼ਾਂ ਅਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ।
ਇਹ ਖ਼ਬਰ ਵੀ ਪੜ੍ਹੋ - NDA ਜਾਂ I.N.D.I.A., ਕਿਸ ਗੱਠਜੋੜ ਦਾ ਹਿੱਸਾ ਬਣੇਗਾ ਸ਼੍ਰੋਮਣੀ ਅਕਾਲੀ ਦਲ? ਸੁਖਬੀਰ ਬਾਦਲ ਨੇ ਦਿੱਤਾ ਵੱਡਾ ਬਿਆਨ
ਇੱਥੇ ਇਹ ਵੀ ਦੱਸਣਯੋਗ ਹੈ ਕਿ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰੂ ਸਾਹਿਬਾਨ, ਭਗਤ ਸਾਹਿਬਾਨ ਅਤੇ ਭੱਟਾਂ ਦੀ ਬਾਣੀ ਨੂੰ ਇਕੱਤਰ ਕਰਕੇ ਭਾਈ ਗੁਰਦਾਸ ਜੀ ਅਤੇ ਹੋਰ ਸਹਾਇਕ ਲਿਖਾਰੀਆਂ ਪਾਸੋਂ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਆਦਿ ਗ੍ਰੰਥ ਦੀ ਸੰਪਾਦਨਾ ਕੀਤੀ ਸੀ। ਇਸ ਉਪਰੰਤ ਨਗਰ ਕੀਰਤਨ ਦੇ ਰੂਪ ਵਿਚ ਇਸ ਪਾਵਨ ਬੀੜ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਿਚ ਇਸ ਦਾ ਪਹਿਲਾ ਪ੍ਰਕਾਸ਼ ਕੀਤਾ ਸੀ।
ਇਹ ਖ਼ਬਰ ਵੀ ਪੜ੍ਹੋ - Big Breaking: ਪੰਜਾਬ 'ਚ ESM ਐਕਟ ਲਾਗੂ, ਅਧਿਕਾਰੀਆਂ ਲਈ ਜਾਰੀ ਹੋਏ ਹੁਕਮ
ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਵੱਲੋਂ ਸਮੂਹ ਸਿੱਖ ਜਗਤ ਨੂੰ ਇਸ ਪਵਿੱਤਰ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਜਗਤ ਵਿਚ ਇਕ ਵੱਖਰੀ ਪਛਾਣ ਹੈ। ਇਸ ਤਰ੍ਹਾਂ ਉਨ੍ਹਾਂ ਨੇ ਕਿਹਾ ਕਿ ਬਾਨੀ ਨਾਲ ਜੁੜੋ ਤੇ ਸਿਮਰਨ ਕਰੋ। ਜਿਹੜਾ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਤਿਆਰ ਕੀਤਾ ਸੀ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਨੂੰ ਲਿਖਾਰੀ ਲਾਕੇ ਤੇ ਬਾਬਾ ਦੀਪ ਸਿੰਘ ਜੀ ਨੇ ਸੇਵਾ ਬਖਸ਼ਿਸ਼ ਕਰਕੇ ਇਹ ਸੇਵਾ ਲਾਈ ਗਈ ਸੀ। ਉੱਥੇ ਹੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਵੀ ਦੇਸ਼ ਵਿਦੇਸ਼ਾਂ ਵਿਚ ਵੱਸਦੀ ਸਿੱਖ ਸੰਗਤ ਨੂੰ ਇਸ ਪਾਵਨ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ । ਉਨ੍ਹਾਂ ਕਿਹਾ ਗੁਰੂ ਗ੍ਰੰਥ ਸਾਹਿਬ ਮਹਾਰਾਜ ਸਮੁੱਚੀ ਮਨੁੱਖਤਾ ਦੇ ਲਈ ਹੈ। ਜਿਹੜਾ ਵੀ ਇਸ ਨੂੰ ਪੜ੍ਹੇਗਾ ਉਹ ਨਿਹਾਲ ਹੋ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8