ਪੰਜਾਬ ਦੇ ਵਿਦਿਆਰਥੀਆਂ ਨੂੰ ਕੰਪਿਊਟਰ ਸਿੱਖਿਆ ਮੁਹੱਈਆ ਕਰਾਉਣ ਸਬੰਧੀ ਸਰਕਾਰ ਦਾ ਅਹਿਮ ਫ਼ੈਸਲਾ

Tuesday, Sep 14, 2021 - 04:18 PM (IST)

ਪੰਜਾਬ ਦੇ ਵਿਦਿਆਰਥੀਆਂ ਨੂੰ ਕੰਪਿਊਟਰ ਸਿੱਖਿਆ ਮੁਹੱਈਆ ਕਰਾਉਣ ਸਬੰਧੀ ਸਰਕਾਰ ਦਾ ਅਹਿਮ ਫ਼ੈਸਲਾ

ਚੰਡੀਗੜ੍ਹ : ਵਿਦਿਆਰਥੀਆਂ ਨੂੰ ਕੰਪਿਊਟਰ ਸਿੱਖਿਆ ਬਿਨਾ ਕਿਸੇ ਰੁਕਾਵਟ ਤੋਂ ਮੁਹੱਈਆ ਕਰਵਾਉਣ ਵਾਸਤੇ ਪੰਜਾਬ ਸਰਕਾਰ ਨੇ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਈ. ਲੈਬਜ਼ ਦਾ ਪੱਧਰ ਉੱਚਾ ਚੁੱਕਣ ਦਾ ਫ਼ੈਸਲਾ ਕੀਤਾ ਹੈ ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ ’ਤੇ ਇਸ ਸਬੰਧ ਵਿੱਚ ਗ੍ਰਾਂਟ ਵੀ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਪਹਿਲੇ ਗੇੜ ਦੌਰਾਨ 2682 ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੀਆ ਈ. ਲੈਬਜ਼ ਦੀ ਨੁਹਾਰ ਬਦਲੀ ਜਾਵੇਗੀ।

ਇਹ ਵੀ ਪੜ੍ਹੋ : ਮੋਹਾਲੀ ਤੋਂ ਵੱਡੀ ਖ਼ਬਰ, ਅੰਤਰਰਾਸ਼ਟਰੀ ਪੱਧਰ ਦੇ ਸ਼ੂਟਰ ਨੇ ਖ਼ੁਦ ਨੂੰ ਗੋਲੀ ਮਾਰ ਖ਼ਤਮ ਕੀਤੀ ਜ਼ਿੰਦਗੀ

ਇਸ ਵਾਸਤੇ 2,01,15,000 ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਬੁਲਾਰੇ ਅਨੁਸਾਰ ਇਹ ਰਾਸ਼ੀ ਈ. ਲੈਬਜ਼ ਵਿੱਚ ਲੱਗੇ ਹੋਏ ਕੰਪਿਊਟਰਾਂ ਨਾਲ ਸਬੰਧਿਤ ਸਾਰੇ ਉਪਕਰਨਾਂ ਦੀ ਸਾਂਭ-ਸੰਭਾਲ ਅਤੇ ਮੁਰੰਮਤ ਲਈ ਖ਼ਰਚ ਕੀਤੀ ਜਾਵੇਗੀ। ਇਸ ਦਾ ਮਕਸਦ ਨਾ ਸਿਰਫ ਵਿਦਿਆਰਥੀਆਂ ਦੀ ਕੰਪਿਊਟਰ ਸਿੱਖਿਆ ਨਿਰਵਿਘਨ ਜਾਰੀ ਰੱਖਣਾ ਹੈ, ਸਗੋਂ ਈ. ਲੈਬਜ਼ ਵਿੱਚ ਵਧੀਆ ਮਾਹੌਲ ਵੀ ਉਪਲੱਬਧ ਕਰਵਾਉਣਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਸਕੂਲਾਂ 'ਚ ਅੱਜ ਤੋਂ ਸ਼ੁਰੂ ਹੋਈਆਂ ਪ੍ਰੀਖਿਆਵਾਂ ਦੇ ਪੇਪਰ 'ਲੀਕ', ਕੀਤੀ ਗਈ ਸ਼ਿਕਾਇਤ

ਬੁਲਾਰੇ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੀਨੀਅਰ ਸੈਕੰਡਰੀ) ਨੂੰ ਲਿਖੇ ਗਏ ਪੱਤਰ ਵਿੱਚ ਇਸ ਗ੍ਰਾਂਟ ਦੀ ਸੁਚੱਜੇ ਢੰਗ ਨਾਲ ਵਰਤੋਂ ਕਰਨ ਨੂੰ ਵੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀ 'ਪ੍ਰੈੱਸ ਕਾਨਫਰੰਸ', ਦਿੱਤੀ ਅਹਿਮ ਜਾਣਕਾਰੀ

ਬੁਲਾਰੇ ਅਨੁਸਾਰ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਸੂਬੇ ਦੇ 70 ਫ਼ੀਸਦੀ ਤੋਂ ਵੱਧ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲ ਦਿੱਤਾ ਗਿਆ ਹੈ, ਜਿਸ ਕਰਕੇ ਇਨ੍ਹਾਂ ਸਕੂਲਾਂ ਦੀ ਪੂਰੀ ਤਰ੍ਹਾਂ ਕਾਇਆ-ਕਲਪ ਹੋ ਗਈ ਹੈ। ਹੁਣ ਸੂਬਾ ਸਰਕਾਰ ਇਨ੍ਹਾਂ ਸਕੂਲਾਂ ਦਾ ਪੱਧਰ ਹੋਰ ਉੱਚਾ ਚੁੱਕਣ ਵੱਲ ਕਦਮ ਵਧਾ ਰਹੀ ਹੈ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News