5 ਤਰੀਕ ਨੂੰ ਕੰਪਿਊਟਰ ਅਧਿਆਪਕ ਕਰਨਗੇ ਸੂਬੇ ਭਰ ''ਚ ਰੋਸ ਪ੍ਰਦਰਸ਼ਨ

Monday, Aug 21, 2017 - 03:15 PM (IST)

5 ਤਰੀਕ ਨੂੰ ਕੰਪਿਊਟਰ ਅਧਿਆਪਕ ਕਰਨਗੇ ਸੂਬੇ ਭਰ ''ਚ ਰੋਸ ਪ੍ਰਦਰਸ਼ਨ

ਜਲੰਧਰ(ਵਰਿਆਣਾ)— ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਅਤੇ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਫਤਿਹਪੁਰ ਦੀ ਅਗਵਾਈ 'ਚ ਦੇਸ਼ ਭਗਤ ਯਾਦਗਾਰ ਹਾਲ ਵਿਖੇ ਹੋਈ। 
ਇਸ ਮੌਕੇ ਯੂਨੀਅਨ ਆਗੂਆਂ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਪਿਛਲੇ 6 ਸਾਲਾਂ ਤੋਂ ਕੰਪਿਊਟਰ ਅਧਿਆਪਕਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਨਿਯੁਕਤੀ ਪੱਤਰਾਂ ਵਿਚ ਦਰਜ ਸਿਵਲ ਸਰਵਿਸ ਰੂਲਜ਼ ਨੂੰ ਬਦਲ ਕੇ ਨਵੇਂ ਸਰਵਿਸ ਰੂਲਜ਼ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਦਾ ਯੂਨੀਅਨ ਸਖਤ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਵਿਰੋਧ ਵਜੋਂ 5 ਸਤੰਬਰ ਨੂੰ ਅਧਿਆਪਕ ਦਿਵਸ 'ਤੇ ਸੂਬੇ ਭਰ 'ਚ ਕੰਪਿਊਟਰ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਜਨਰਲ ਸਕੱਤਰ ਅਰੁਨਦੀਪ ਸਿੰਘ, ਰਵੀ ਇੰਦਰ ਸਿੰਘ, ਸੁਖਪਾਲ ਸਿੰਘ, ਅਨਿਲ ਐਰੀ ਆਦਿ ਹਾਜ਼ਰ ਸਨ।


Related News