ਕੰਪਿਊਟਰ ਟੀਚਰ 2 ਅਕਤੂਬਰ ਨੂੰ ਸਿੱਖਿਆ ਮੰਤਰੀ ਦੇ ਹਲਕੇ ''ਚ ਕਰਨਗੇ ਰੋਸ ਰੈਲੀ: ਅਰੁਣਦੀਪ
Tuesday, Sep 26, 2017 - 05:51 PM (IST)

ਕਪੂਰਥਲਾ(ਮੱਲ੍ਹੀ)— ਕੰਪਿÎਊਟਰ ਟੀਚਰ ਯੂਨੀਅਨ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਅਰੁਣਦੀਪ ਸਿੰਘ ਸੈਦਪੁਰ ਨੇ ਦੱਸਿਆ ਕਿ ਕੰਪਿਊਟਰ ਟੀਚਰ ਅਧਿਆਪਕ ਆਪਣੇ ਸਿੱਖਿਆ ਵਿਭਾਗ 'ਚ ਰਲੇਵੇ ਦੀ ਮੰਗ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਸੂਬਾ ਸਰਕਾਰ ਅਤੇ ਅਫਸਰਸ਼ਾਹੀ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਕੰਪਿਊਟਰ ਟੀਚਰਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ। ਕੰਪਿਊਟਰ ਟੀਚਰਾਂ ਦੇ ਨਿਯੁਕਤੀ ਪੱਤਰਾਂ 'ਚ ਦਰਜ ਪੰਜਾਬ ਸਿਵਲ ਸਰਵਿਸ ਰੁਲਜ ਨੂੰ ਲਾਗੂ ਕਰਨ ਦੀ ਬਜਾਏ ਨਿਯਮਾਂ ਨੂੰ ਛਿੱਕੇ ਟੰਗ ਕੇ ਨਿੱਤ ਨਵੇ ਦਿਨ ਤਗਲਕੀ ਫੁਰਮਾਨ ਜਾਰੀ ਕੀਤਾ ਜਾ ਰਹੇ ਹਨ ਅਤੇ ਹੁਣ ਵਿਭਾਗ ਵੱਲੋਂ ਨਵੇਂ ਜਾਰੀ ਪੱਤਰ 'ਚ ਕੰਪਿਊਟਰ ਟੀਚਰਾਂ ਦੀਆਂ ਛੁੱਟੀਆਂ 'ਚ ਕਟੌਤੀ ਦਾ ਹਵਾਲਾ ਦਿੱਤਾ ਗਿਆ ਹੈ ਜੋ ਸਰਾਸਰ ਧੱਕਾ ਹੈ। ਜਿਸ ਨੂੰ ਅਸੀਂ ਹਰਗਿਜ਼ ਸਹਿਣ ਨਹੀਂ ਕਰਾਂਗੇ ਅਤੇ ਹੁਣ ਉਹ ਆਪਣੀਆਂ ਮੰਗਾਂ ਨੂੰ ਲੈ ਕੇ 2 ਅਕਤੂਬਰ ਨੂੰ ਸਿੱਖਿਆ ਮੰਤਰੀ ਪੰਜਾਬ ਅਰੁਣਾ ਚੌਧਰੀ ਦੀ ਰਿਹਾਇਸ਼ ਦਾ ਦੀਨਾਨਗਰ ਹਲਕੇ 'ਚ ਵਿਸ਼ਾਲ ਰੋਸ ਰੈਲੀ ਕਰਨਗੇ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆ ਗਈਆ ਹਨ।