ਪੰਜਾਬ ਦੇ ਕੰਪਿਊਟਰ ਅਧਿਆਪਕਾਂ ਦੇ DA ਵਿਚ 40% ਵਾਧਾ
Saturday, Nov 07, 2026 - 04:58 PM (IST)
ਚੰਡੀਗੜ੍ਹ: ਪੰਜਾਬ ਸਰਕਾਰ ਨੇ ਦੀਵਾਲੀ ਮੌਕੇ ਕੰਪਿਊਟਰ ਅਧਿਆਪਕਾਂ ਨੂੰ ਤੋਹਫ਼ਾ ਦਿੱਤਾ ਹੈ। ਸਰਕਾਰ ਨੇ ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿਚ 40% ਦਾ ਵਾਧਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਇਸ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿਚ 40% ਦੇ ਵਾਧੇ ਨਾਲ ਡੀ.ਏ. ਹੁਣ 181% ਤੋਂ ਵਧ ਕੇ 221% ਹੋ ਗਿਆ ਹੈ। ਇਸ ਨਾਲ ਸੂਬੇ ਦੇ 6,507 ਮੁਲਾਜ਼ਮਾਂ ਨੂੰ ਲਾਭ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਨੇ ਸਮੱਗਰ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਜਿੱਥੇ ਥੋੜ੍ਹਾ ਸਮਾਂ ਪਹਿਲਾਂ ਪੱਕਾ ਕਰ ਦਿੱਤਾ ਸੀ, ਉੱਥੇ ਹੁਣ ਉਨ੍ਹਾਂ ਨੂੰ ਤਨਖ਼ਾਹ ਸਬੰਧੀ ਲਾਭ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।
