ਕੰਪਿਊਟਰ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਦੇ ਘਿਰਾਓ ਦਾ ਐਲਾਨ, 15 ਨੂੰ ਸੂਬਾ ਪੱਧਰੀ ਰੋਸ ਰੈਲੀ
Sunday, May 08, 2022 - 10:48 PM (IST)
ਬੁਢਲਾਡਾ (ਬਾਂਸਲ) : ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨਾ ਮੰਨੀਆਂ ਗਈਆਂ ਤਾਂ 15 ਮਈ ਨੂੰ ਸਿੱਖਿਆ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਇਸ ਸਬੰਧੀ ਸੰਘਰਸ਼ ਦੀ ਰੂਪ-ਰੇਖਾ ਤਿਆਰ ਕਰਨ ਲਈ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੋਤ ਪ੍ਰਤਾਪ ਸਿੰਘ ਦੀ ਅਗਵਾਈ 'ਚ ਹੋਈ, ਜਿਸ ਵਿੱਚ ਜ਼ਿਲ੍ਹੇ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਮੀਡੀਆ ਇੰਚਾਰਜ ਨੀਤੇਸ਼ ਕੁਮਾਰ ਤੇ ਜਸਪਾਲ ਸਿੰਘ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਵਿਚਾਰ ਕਰਨ ਉਪਰੰਤ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ ਗਈ।
ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
ਸਰਕਾਰ ਨੂੰ ਚਿਤਾਵਨੀ ਦਿੰਦਿਆਂ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਾਡੀਆਂ ਮੰਗਾਂ 6ਵਾਂ ਪੇ-ਕਮਿਸ਼ਨ ਲਾਗੂ ਨਾ ਕਰਨਾ, ਆਈ.ਆਰ. ਤੇ ਏ.ਸੀ.ਪੀ., ਮੈਡੀਕਲ ਰੀਬਰਸਮੈਂਟ ਅਤੇ ਸਿੱਖਿਆ ਵਿਭਾਗ 'ਚ ਮਰਜਿੰਗ ਕਰਨ ਸਬੰਧੀ ਮੰਗਾਂ ਜਲਦ ਨਹੀਂ ਮੰਨਦੀ ਤਾਂ ਆਉਣ ਵਾਲੀ 15 ਮਈ ਨੂੰ ਬਰਨਾਲਾ ਵਿਖੇ ਰੋਸ ਰੈਲੀ ਕਰਕੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਮੀਟਿੰਗ ਨੂੰ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਮੂਸਾ, ਲਖਬੀਰ ਸਿੰਘ ਖਿਆਲਾ ਕਲਾਂ ਤੇ ਜ਼ਿਲ੍ਹਾ ਡੀ.ਐੱਮ. ਕੰਪਿਊਟਰ ਸਾਇੰਸ ਪਰਵਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।
ਇਹ ਵੀ ਪੜ੍ਹੋ : ਟਾਰਗੈੱਟ ਕਿਲਿੰਗ ਦੀ ਕੋਸ਼ਿਸ਼ ਨਾਕਾਮ, 1 ਦੋਸ਼ੀ ਹਥਿਆਰਾਂ ਸਮੇਤ ਕਾਬੂ (ਵੀਡੀਓ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ