ਕਾਮਰੇਡ ਬਲਵਿੰਦਰ ਸਿੰਘ ਕਤਲ ਕਾਂਡ : NIA ਨੇ ਖਾਲਿਸਤਾਨੀ ਲਿਬ੍ਰੇਸ਼ਨ ਫੋਰਸ ਨਾਲ ਸਬੰਧਤ 2 ਵਿਅਕਤੀ ਕੀਤੇ ਕਾਬੂ
Wednesday, Jun 23, 2021 - 10:20 AM (IST)
ਤਰਨਤਾਰਨ (ਰਮਨ) - ਸ਼ੌਰਯਾ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਦੀ ਜਾਂਚ ਕਰ ਰਹੀ ਐੱਨ. ਆਈ. ਏ. ਟੀਮ ਨੇ ਮੰਗਲਵਾਰ ਜ਼ਿਲ੍ਹਾ ਤਰਨਤਾਰਨ ਦੇ ਨਿਵਾਸੀ 2 ਖਾਲਿਸਤਾਨੀ ਲਿਬ੍ਰੇਸ਼ਨ ਫੋਰਸ ਨਾਲ ਸਬੰਧਤ 2 ਵਿਅਕਤੀਆਂ ਨੂੰ ਕਾਬੂ ਕਰ ਲਿਆ। ਕਾਬੂ ਕੀਤੇ ਵਿਅਕਤੀਆਂ ਨੂੰ ਮੋਹਾਲੀ ਦੀ ਵਿਸ਼ੇਸ਼ ਅਦਾਲਤ ’ਚ ਪੇਸ਼ ਕਰ ਕੇ 4 ਦਿਨਾਂ ਦਾ ਰਿਮਾਂਡ ਹਾਸਲ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਰਕਯੋਗ ਹੈ ਕਿ ਹੁਣ ਤੱਕ ਐੱਨ. ਆਈ. ਏ. ਵੱਲੋਂ 8 ਮੁਲਜ਼ਮਾਂ ਖ਼ਿਲਾਫ਼ ਵਿਸ਼ੇਸ਼ ਅਦਾਲਤ ’ਚ ਚਾਰਜਸ਼ੀਟ ਦਾਖਲ ਕੀਤੀ ਜਾ ਚੁੱਕੀ ਹੈ, ਜਦੋਂਕਿ 12 ਮੁਲਜ਼ਮਾਂ ਨੂੰ ਅਦਾਲਤ ਵੱਲੋਂ ਜ਼ਮਾਨਤ ਮਿਲ ਚੁੱਕੀ ਹੈ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਵਾਪਰੀ ਖ਼ੂਨੀ ਵਾਰਦਾਤ : ਖੇਤਾਂ ’ਚ ਕੰਮ ਕਰਦੇ ਵਿਅਕਤੀ ਦਾ ਸਿਰ ’ਚ ਕਹੀ ਮਾਰ ਕੀਤਾ ਕਤਲ (ਤਸਵੀਰਾਂ)
ਜਾਣਕਾਰੀ ਅਨੁਸਾਰ ਬੀਤੇ ਸਾਲ 16 ਅਕਤੂਬਰ ਨੂੰ ਜ਼ਿਲ੍ਹੇ ਦੇ ਕਸਬਾ ਭਿੱਖੀਵਿੰਡ ਨਿਵਾਸੀ ਸ਼ੌਰਯਾ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦੀ ਉਨ੍ਹਾਂ ਦੇ ਘਰ ਅੰਦਰ ਦਾਖਲ ਹੋ 2 ਨੌਜਵਾਨਾਂ ਵੱਲੋਂ ਗੋਲੀਆਂ ਮਾਰਦੇ ਹੋਏ ਹੱਤਿਆ ਕਰ ਦਿੱਤੀ ਗਈ ਸੀ। ਜ਼ਿਲ੍ਹਾ ਪੁਲਸ ਨੇ ਥਾਣਾ ਭਿੱਖੀਵਿੰਡ ਵਿਖੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ, ਜਿਸ ਸਬੰਧੀ ਪੁਲਸ ਨੇ ਅੱਧੀ ਦਰਜਨ ਤੋਂ ਵੱਧ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਸੀ। ਮਾਮਲਾ ਜ਼ਿਆਦਾ ਗੰਬੀਰ ਹੁੰਦਾ ਵੇਖ ਇਸ ਦੀ ਜਾਂਚ ਨੈਸ਼ਨਲ ਇਨਵੈਸਟੀਗੇਸ਼ਨ ਟੀਮ (ਐੱਨ. ਆਈ. ਏ.) ਹਵਾਲੇ ਬੀਤੀ 26 ਜਨਵਰੀ ਨੂੰ ਕਰ ਦਿੱਤੀ ਗਈ ਸੀ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ 'ਚ ਵੱਡੀ ਵਾਰਦਾਤ: ਪੁਲਸ ਮੁਲਾਜ਼ਮ ਦੇ ਮੁੰਡੇ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਵਿਅਕਤੀ
ਇਸ ਮਾਮਲੇ ’ਚ ਸ਼ਾਮਲ ਇੰਦਰਜੀਤ ਸਿੰਘ ਨਾਮਕ ਵਿਅਕਤੀ, ਜੋ ਦੁਬਈ ਫਰਾਰ ਹੋਣ ਦੀ ਫਿਰਾਕ ’ਚ ਸੀ, ਨੂੰ ਤਰਨਤਾਰਨ ਪੁਲਸ ਨੇ ਮੁੰਬਈ ਹਵਾਈ ਅੱਡੇ ਤੋਂ ਜਨਵਰੀ ਮਹੀਨੇ ’ਚ ਗ੍ਰਿਫ਼ਤਾਰ ਕਰ ਲਿਆ ਸੀ। ਐੱਨ. ਆਈ. ਏ. ਟੀਮ ਵੱਲੋਂ ਹੱਤਿਆ ਕਰਨ ਵਾਲੇ ਗੁਰਜੀਤ ਸਿੰਘ ਭਾਅ ਵਾਸੀ ਲਖਨਪਾਲ ਅਤੇ ਸੁਖਦੀਪ ਸਿੰਘ ਉਰਫ ਭੂਰਾ ਵਾਸੀ ਖਰਲ ਪਾਸੋਂ ਕੀਤੀ ਪੁੱਛਗਿੱਛ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਇੰਦਰਜੀਤ ਸਿੰਘ ਦੇ ਸਬੰਧ ਉਕਤ ਦੋਵਾਂ ਸ਼ੂਟਰਾਂ ਨਾਲ ਸਨ।
ਪੜ੍ਹੋ ਇਹ ਵੀ ਖ਼ਬਰ - ਸ਼ੱਕੀ ਪਤੀ ਦਾ ਕਾਰਾ : ਕੁੱਟਮਾਰ ਕਰਨ ਮਗਰੋਂ ਪਤਨੀ ਦੇ ਸਰੀਰ ਦੇ ਵੱਖ-ਵੱਖ ਅੰਗਾਂ ’ਤੇ ਲਗਾਈ ਗਰਮ ਪ੍ਰੈੱਸ