ਕਾਮਰੇਡ ਬਲਵਿੰਦਰ ਸਿੰਘ ਦੇ ਕਾਤਲਾਂ ਨੂੰ ਪਨਾਹ ਦੇਣ ਦੇ ਦੋਸ਼ ਹੇਠ 4 ਵਿਅਕਤੀ ਗ੍ਰਿਫ਼ਤਾਰ

Friday, Nov 06, 2020 - 06:02 PM (IST)

ਕਾਮਰੇਡ ਬਲਵਿੰਦਰ ਸਿੰਘ ਦੇ ਕਾਤਲਾਂ ਨੂੰ ਪਨਾਹ ਦੇਣ ਦੇ ਦੋਸ਼ ਹੇਠ 4 ਵਿਅਕਤੀ ਗ੍ਰਿਫ਼ਤਾਰ

ਤਰਨਤਾਰਨ (ਰਾਜੂ,ਬਲਵਿੰਦਰ ਕੌਰ) : ਸ਼ੌਰਿਆ ਚੱਕਰ ਵਿਜੇਤਾ ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਦੇ ਕਾਤਲਾਂ ਨੂੰ ਆਪਣੇ ਘਰ ਵਿਚ ਪਨਾਹ ਦੇਣ ਦੇ ਦੋਸ਼ ਹੇਠ ਥਾਣਾ ਭਿੱਖੀਵਿੰਡ ਪੁਲਸ ਨੇ 4 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਸਬ ਇੰਸਪੈਕਟਰ ਬਲਰਾਜ ਸਿੰਘ ਨੇ ਦੱਸਿਆ ਕਿ ਬੀਤੀ 16 ਅਕਤੂਬਰ ਨੂੰ ਮੋਟਰ ਸਾਈਕਲ ਸਵਾਰ ਦੋ ਨੌਜਵਾਨਾਂ ਗੁਰਜੀਤ ਸਿੰਘ ਅਤੇ ਸੁਖਦੀਪ ਸਿੰਘ ਨੇ ਕਾਮਰੇਡ ਬਲਵਿੰਦਰ ਸਿੰਘ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਜਿਸ ਤੋਂ ਬਾਅਦ ਉਕਤ ਦੋਵੇਂ ਮੁਲਜ਼ਮ ਫਰਾਰ ਹੋ ਗਏ।

ਪੁਲਸ ਵਲੋਂ ਜਾਂਚ ਵਿਚ ਪਾਇਆ ਗਿਆ ਕਿ ਉਕਤ ਮੁਲਜ਼ਮਾਂ ਨੂੰ ਸੁਰਿੰਦਰ ਸਿੰਘ ਪੁੱਤਰ ਪਿਆਰਾ ਸਿੰਘ, ਰਜਿੰਦਰ ਸਿੰਘ ਉਰਫ ਮਿੰਟਾ ਪੁੱਤਰ ਸੁਰਿੰਦਰ ਸਿੰਘ ਵਾਸੀਆਨ ਪਿੰਡ ਖਰਲ ਥਾਣਾ ਦੀਨਾਨਗਰ ਅਤੇ ਹਰਵਿੰਦਰ ਕੌਰ ਪਤਨੀ ਭਜਨ ਸਿੰਘ ਅਤੇ ਭਜਨ ਸਿੰਘ ਪੁੱਤਰ ਜਗੀਰ ਸਿੰਘ ਵਾਸੀਆਨ ਲਖਨਪਾਲ ਜ਼ਿਲ੍ਹਾ ਗੁਰਦਾਸਪੁਰ ਨੇ ਆਪਣੇ ਘਰਾਂ ਵਿਚ ਪਨਾਹ ਦਿੱਤੀ ਅਤੇ ਪੁਲਸ ਤੋਂ ਬਚਾਇਆ ਹੈ। ਜਿਸ ਸਬੰਧੀ ਉਕਤ ਲੋਕਾਂ ਖ਼ਿਲਾਫ਼ ਮੁਕੱਦਮਾ ਨੰਬਰ 181 ਧਾਰਾ 212/216 ਆਈ.ਪੀ.ਸੀ. ਅਧੀਨ ਕੇਸ ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।


author

Gurminder Singh

Content Editor

Related News