ਪੈਨਸ਼ਨਧਾਰਕਾਂ ਨੂੰ ਮਿਲੇਗੀ ਵੱਡੀ ਰਾਹਤ, ਪੰਜਾਬ ਸਰਕਾਰ ਲੈਣ ਜਾ ਰਹੀ ਇਹ ਫ਼ੈਸਲਾ
Saturday, Jun 10, 2023 - 06:36 PM (IST)
ਚੰਡੀਗੜ੍ਹ- ਪੰਜਾਬ 'ਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਨਵੀਂ ਬੁਢਾਪਾ ਪੈਨਸ਼ਨ ਸਕੀਮ ਸ਼ੁਰੂ ਕਰਨ ਦਾ ਫ਼ਰਮਾਨ ਜਾਰੀ ਕੀਤਾ ਗਿਆ ਸੀ। ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਪਿਛਲੇ ਹਫ਼ਤੇ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਹੁਣ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਲੈਣ ਲਈ ਅਰਜ਼ੀ 'ਚ ਜਨਮ ਮਿਤੀ ਦਾ ਪ੍ਰਮਾਣ ਪੱਤਰ ਜਾਂ ਸਕੂਲ ਛੱਡਣ ਦਾ ਸਰਟੀਫਿਕੇਟ ਹੋਣਾ ਲਾਜ਼ਮੀ ਕਰਨ ਦੀ ਕੀਤੀ ਤਬਦੀਲੀ ਬਜ਼ੁਰਗਾਂ ਲਈ ਮੁਸੀਬਤ ਬਣਨ ਲੱਗੀ ਹੈ।
ਇਹ ਵੀ ਪੜ੍ਹੋ- ਆਸਾਮ 'ਚ ਡਿਊਟੀ ਕਰ ਰਹੇ ਪੰਜਾਬ ਦੇ ਫ਼ੌਜੀ ਜਵਾਨ ਨਾਲ ਵਾਪਰਿਆ ਭਾਣਾ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਭਾਵੇਂ ਵਿਭਾਗ ਨੇ ਇਹ ਫ਼ੈਸਲਾ ਗੈਰ-ਕਾਨੂੰਨੀ ਪੈਨਸ਼ਨਰਾਂ 'ਤੇ ਸ਼ਿਕੰਜਾ ਕੱਸਣ ਲਈ ਲਿਆ ਸੀ, ਪਰ ਜਲਦਬਾਜ਼ੀ ਨਾਲ ਬਿਨੈਕਾਰਾਂ ਦੀਆਂ ਮੁਸ਼ਕਲਾਂ ਵੱਧ ਗਈਆਂ। ਮੁਸ਼ਕਲਾਂ ਵੱਧਣ ਦਾ ਕਾਰਨ ਇਹ ਹੈ ਕਿ ਜ਼ਿਆਦਾਤਰ ਬਜ਼ੁਰਗਾਂ ਕੋਲ ਜਨਮ ਮਿਤੀ ਦਾ ਪ੍ਰਮਾਣ ਪੱਤਰ ਜਾਂ ਸਕੂਲ ਛੱਡਣ ਦਾ ਸਰਟੀਫਿਕੇਟ ਨਹੀਂ ਹੈ। ਹਰ ਰੋਜ਼ ਦਰਜਨਾਂ ਬਜ਼ੁਰਗ ਬੁਢਾਪਾ ਪੈਨਸ਼ਨ ਦੀਆਂ ਅਰਜ਼ੀਆਂ ਪੂਰੀਆਂ ਨਾ ਹੋਣ ਕਾਰਨ ਤਹਿਸੀਲ ਦਫ਼ਤਰਾਂ ਵਿੱਚੋਂ ਬੇਰੰਗ ਪਰਤ ਰਹੇ ਹਨ। ਵਿਭਾਗੀ ਅਧਿਕਾਰੀਆਂ ਨੇ ਕਿਹਾ ਕਿ ਇਹ ਦਸਤਾਵੇਜ਼ ਗਲਤੀ ਨਾਲ ਸ਼ਰਤਾਂ ਨਾਲ ਜੋੜ ਦਿੱਤੇ ਗਏ ਸਨ। ਹੁਣ ਇਸ 'ਚ ਸੋਧ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪਰਿਵਾਰਿਕ ਕਲੇਸ਼ ਨੇ ਲਈ ਮਾਸੂਮ ਧੀ ਦੀ ਜਾਨ, 2 ਸਾਲ ਪਹਿਲਾਂ ਇਲਾਜ ਦੁੱਖੋਂ ਜਹਾਨੋਂ ਤੁਰ ਗਿਆ ਸੀ ਪੁੱਤ
ਬੁਢਾਪਾ ਪੈਨਸ਼ਨ ਸਕੀਮ ਦਾ ਮੁੱਖ ਉਦੇਸ਼ ਲੋੜਵੰਦ, ਗਰੀਬ ਬਜ਼ੁਰਗ ਮਰਦਾਂ ਅਤੇ ਔਰਤਾਂ ਦੀ ਆਰਥਿਕ ਮਦਦ ਕਰਨਾ ਹੈ। ਪਰ ਪਿਛਲੇ ਸਮੇਂ 'ਚ ਅਜਿਹੇ ਕਈ ਮਾਮਲੇ ਸਾਹਮਣੇ ਆਏ ਹਨ ਕਿ ਕਈ ਪ੍ਰਭਾਵਸ਼ਾਲੀ ਲੋਕ ਇਸ ਪੈਨਸ਼ਨ ਸਕੀਮ ਦਾ ਲਾਭ ਲੈਂਦੇ ਹੋਏ ਪਾਏ ਗਏ ਹਨ। 2017 'ਚ ਸੂਬੇ 'ਚ 70 ਹਜ਼ਾਰ ਤੋਂ ਵੱਧ ਅਜਿਹੇ ਗੈਰ-ਕਾਨੂੰਨੀ ਪੈਨਸ਼ਨਰਾਂ ਦਾ ਪਤਾ ਲੱਗਾ ਸੀ, ਪਰ ਇਨ੍ਹਾਂ ਤੋਂ 162 ਕਰੋੜ ਰੁਪਏ ਦੀ ਵਸੂਲੀ ਅੱਜ ਤੱਕ ਵਿਭਾਗ ਲਈ ਸਿਰਦਰਦੀ ਬਣੀ ਹੋਈ ਹੈ। 13 ਹਜ਼ਾਰ ਤੋਂ ਵੱਧ ਲੋਕ ਮ੍ਰਿਤਕਾਂ ਦੇ ਨਾਂ 'ਤੇ ਵੀ ਪੈਨਸ਼ਨ ਲੈ ਰਹੇ ਹਨ। ਇਸੇ ਲਈ ਸਮਾਜ ਭਲਾਈ ਵਿਭਾਗ ਨੇ ਨਵੀਂ ਪੈਨਸ਼ਨ ਅਰਜ਼ੀਆਂ ਦੇ ਨਿਯਮਾਂ 'ਚ ਬਦਲਾਅ ਕੀਤਾ ਹੈ।
ਕਿਹੜੇ ਦਸਤਾਵੇਜ਼ ਹਨ ਜ਼ਰੂਰੀ
ਅਰਜ਼ੀ ਦੇ ਨਾਲ ਆਧਾਰ ਕਾਰਡ, ਵੋਟਰ ਕਾਰਡ, ਮੈਟ੍ਰਿਕ ਸਰਟੀਫਿਕੇਟ, ਜਨਮ ਸਰਟੀਫਿਕੇਟ, ਰਾਸ਼ਨ ਕਾਰਡ ਜਮ੍ਹਾ ਕਰਨਾ ਹੋਵੇਗਾ। ਇਹ ਪੱਤਰ 30 ਮਈ ਨੂੰ ਜਾਰੀ ਕੀਤਾ ਗਿਆ ਸੀ। ਇਸ ਅਨੁਸਾਰ ਆਧਾਰ ਕਾਰਡ ਜਾਂ ਵੋਟਰ ਕਾਰਡ ਵਿੱਚੋਂ ਕੋਈ ਇੱਕ ਸਰਟੀਫਿਕੇਟ ਦੇ ਸਕਦਾ ਹੈ। ਦੂਜਾ ਸਰਟੀਫਿਕੇਟ ਜਨਮ ਮਿਤੀ ਜਾਂ ਸਕੂਲ ਛੱਡਣ ਦਾ ਸਰਟੀਫਿਕੇਟ ਦੇਣਾ ਹੋਵੇਗਾ।
ਇਹ ਵੀ ਪੜ੍ਹੋ- ਪੰਜਾਬ ਪੁਲਸ ਤੇ BSF ਨੇ ਪਾਕਿ ਸਮੱਗਲਰਾਂ ਦਾ ਤੋੜਿਆ ਲੱਕ, ਹਫ਼ਤੇ 'ਚ ਤੀਜੀ ਵਾਰ ਕਰੋੜਾਂ ਦੀ ਹੈਰੋਇਨ ਬਰਾਮਦ
ਅਪਲਾਈ ਕਰਨ ਦੀ ਕੀ ਹਨ ਸ਼ਰਤਾਂ
ਅਪਲਾਈ ਕਰਨ ਵਾਲੀਆਂ ਔਰਤਾਂ ਦੀ ਉਮਰ 58 ਸਾਲ ਤੋਂ ਵੱਧ ਅਤੇ ਮਰਦਾਂ ਦੀ ਉਮਰ 65 ਸਾਲ ਤੋਂ ਵੱਧ ਹੋਣੀ ਚਾਹੀਦੀ ਹੈ। ਪਰ ਜ਼ਿਆਦਾਤਰ ਬਜ਼ੁਰਗਾਂ ਕੋਲ ਜਨਮ ਮਿਤੀ ਦਾ ਸਰਟੀਫਿਕੇਟ ਜਾਂ ਸਕੂਲ ਛੱਡਣ ਦਾ ਸਰਟੀਫਿਕੇਟ ਨਹੀਂ ਹੈ। ਪਰ ਇਹਨਾਂ ਦਸਤਾਵੇਜ਼ਾਂ ਕਾਰਨ ਬਿਨੈਕਾਰ ਪੈਨਸ਼ਨ ਦਾ ਹੱਕਦਾਰ ਨਹੀਂ ਹੋ ਸਕਦਾ ਭਾਵੇਂ ਉਸਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਾ ਹੋਵੇ। ਉਨ੍ਹਾਂ ਨੂੰ ਇਸ ਸਕੀਮ ਦਾ ਲਾਭ ਨਹੀਂ ਮਿਲੇਗਾ। ਕਈ ਬੁਢਾਪੇ ਵਿਚ ਇਕੱਲੇ ਹੋ ਜਾਂਦੇ ਹਨ। ਉਨ੍ਹਾਂ ਦੀ ਸੰਭਾਲ ਕਰਨ ਵਾਲਾ ਕੋਈ ਨਹੀਂ ਹੈ। ਪਰ ਕਈ ਪ੍ਰਭਾਵਸ਼ਾਲੀ ਲੋਕ ਇਕ-ਦੋ ਦਸਤਾਵੇਜ਼ਾਂ ਕਾਰਨ ਪੈਨਸ਼ਨਰ ਬਣ ਜਾਂਦੇ ਹਨ। ਇਸੇ ਲਈ ਸਮਾਜ ਭਲਾਈ ਵਿਭਾਗ ਨੇ ਨਵੀਆਂ ਪੈਨਸ਼ਨ ਅਰਜ਼ੀਆਂ 'ਚ ਜਨਮ ਮਿਤੀ ਸਰਟੀਫਿਕੇਟ ਜਾਂ ਸਕੂਲ ਛੱਡਣ ਦਾ ਸਰਟੀਫਿਕੇਟ ਸ਼ਾਮਲ ਕੀਤਾ ਹੈ।
ਇਹ ਵੀ ਪੜ੍ਹੋ- ਲਾਪ੍ਰਵਾਹੀ ਕਾਰਨ 2 ਸਾਲ ਦੇ ਮਾਸੂਮ ਦੀ ਗਈ ਜਾਨ, ਨਰਸ ਨੇ ਮੋਬਾਇਲ ਸੁਣਦਿਆਂ ਲਾਇਆ ਗ਼ਲਤ ਟੀਕਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।