ਪੰਜਾਬ ਦੇ ਹਾਲਾਤ ਦਿਨੋਂ ਦਿਨ ਮਾੜੇ ਹੁੰਦੇ ਜਾ ਰਹੇ : ਹਰਜਾਪ ਸਿੰਘ ਸੰਘਾ
Wednesday, Feb 18, 2026 - 08:41 PM (IST)
ਜਲੰਧਰ: ਸ਼੍ਰੋਮਣੀ ਅਕਾਲੀ ਦਲ ਦੇ ਜਲੰਧਰ ਕੈਂਟ ਦੇ ਇੰਚਾਰਜ ਹਰਜਾਪ ਸਿੰਘ ਸੰਘਾ ਨੇ ਪੰਜਾਬ ਦੀ ਮੌਜੂਦਾ ਕਾਨੂੰਨ ਵਿਵਸਥਾ 'ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਸੂਬਾ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਦਿਨੋ-ਦਿਨ ਮਾੜੇ ਹੁੰਦੇ ਜਾ ਰਹੇ ਹਨ, ਜਿਸ ਦਾ ਸਬੂਤ ਅੰਮ੍ਰਿਤਸਰ ਵਿੱਚ ਇੱਕ ਚਲਦੇ ਵਿਆਹ ਸਮਾਗਮ ਦੌਰਾਨ ਇੱਕ ਮੌਜੂਦਾ ਸਰਪੰਚ ਦਾ ਹੋਇਆ ਕਤਲ ਹੈ।
ਸੰਘਾ ਨੇ ਸਰਕਾਰ ਦੇ 'ਆਪਰੇਸ਼ਨ ਪ੍ਰਹਾਰ' ਨੂੰ ਪੂਰੀ ਤਰ੍ਹਾਂ ਫੇਲ੍ਹ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਦੇ ਦਾਅਵੇ ਅਤੇ ਵਾਅਦੇ ਸਿਰਫ਼ ਝੂਠ ਦਾ ਪੁਲੰਦਾ ਹਨ। ਉਨ੍ਹਾਂ ਦੋਸ਼ ਲਾਇਆ ਕਿ ਕ੍ਰਿਮਨਲ ਐਲੀਮੈਂਟਾਂ ਨੂੰ ਮੌਜੂਦਾ ਸਰਕਾਰ ਦੀ ਸ਼ਹਿ ਪ੍ਰਾਪਤ ਹੈ, ਜਿਸ ਕਾਰਨ ਆਪਸੀ ਗੈਂਗਵਾਰ ਦੀਆਂ ਘਟਨਾਵਾਂ ਵਧ ਰਹੀਆਂ ਹਨ ਅਤੇ ਪੰਜਾਬੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਹੁਣ ਤਾਂ ਸਰਕਾਰ ਦੇ ਆਪਣੇ ਲੀਡਰ, ਕੌਂਸਲਰ ਅਤੇ ਸਰਪੰਚ ਵੀ ਸੁਰੱਖਿਅਤ ਨਹੀਂ ਹਨ।
ਜਲੰਧਰ ਦੇ ਸਥਾਨਕ ਮੁੱਦਿਆਂ 'ਤੇ ਗੱਲ ਕਰਦਿਆਂ ਹਰਜਾਪ ਸਿੰਘ ਸੰਘਾ ਨੇ ਕਿਹਾ ਕਿ ਕੰਪਨੀ ਬਾਗ ਤੋਂ ਸਿਵਲ ਹਸਪਤਾਲ (ਜੋਤੀ ਚੌਂਕ ਅਤੇ ਸਕਾਈਲਾਕ ਚੌਂਕ) ਨੂੰ ਜਾਣ ਵਾਲੀ ਰੋਡ 'ਤੇ ਪੁਲਸ ਵੱਲੋਂ ਕੀਤੀ ਗਈ ਬੈਰੀਕੇਡਿੰਗ ਕਾਰਨ ਸਿਵਲ ਐਡਮਿਨਿਸਟ੍ਰੇਸ਼ਨ ਅਤੇ ਖਾਸ ਕਰਕੇ ਮਰੀਜ਼ਾਂ ਦੀ ਮੂਵਮੈਂਟ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।
ਸੰਘਾ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ 2027 ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਂਦੀ ਜਾਵੇ ਤਾਂ ਜੋ ਸੂਬੇ ਵਿੱਚੋਂ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਯਕੀਨੀ ਬਣਾਈ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
