ਪੰਜਾਬ ਦੇ ਹੋਰ ਵਿਗੜ ਸਕਦੇ ਹਾਲਾਤ, ਪੜ੍ਹੋ ਮੌਸਮ ਵਿਭਾਗ ਦੀ ਚਿਤਾਵਨੀ
Sunday, Aug 31, 2025 - 10:58 AM (IST)

ਜਲੰਧਰ- ਪੰਜਾਬ 'ਚ ਲਗਾਤਾਰ ਪੈ ਰਹੇ ਮੀਂਹ ਨੇ ਹਾਲਾਤ ਵਿਗਾੜ ਦਿੱਤੇ ਹਨ। ਪੂਰਾ ਸੂਬਾ ਹੜ੍ਹਾਂ ਦੀ ਮਾਰ ਹੇਠ ਆਇਆ ਹੋਇਆ ਹੈ। ਇਸੇ ਦਰਮਿਆਨ ਕਈ ਜ਼ਿਲ੍ਹਿਆਂ 'ਚ ਅੱਜ ਸਵੇਰ ਤੋਂ ਤੇਜ਼ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਭਵਿੱਖਬਾਣੀ ਮੁਤਾਬਕ ਮਾਨਸਾ, ਸੰਗਰੂਰ, ਲੁਧਿਆਣਾ, ਮੋਗਾ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਅਸਮਾਨੀ ਬਿਜਲੀ ਚਮਕਣ ਦੇ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ
ਮੌਸਮ ਵਿਭਾਗ ਨੇ ਲੋਕਾਂ ਨੂੰ ਚੇਤਾਵਨੀ ਜਾਰੀ ਕਰਦਿਆਂ ਸਲਾਹ ਦਿੱਤੀ ਹੈ ਕਿ ਬਿਜਲੀ ਲਿਸ਼ਕਣ ਦੌਰਾਨ ਖੁੱਲ੍ਹੇ ਖੇਤਾਂ, ਦਰੱਖਤਾਂ ਹੇਠਾਂ ਜਾਂ ਬਿਜਲੀ ਦੇ ਖੰਭਿਆਂ ਕੋਲ ਖੜ੍ਹਣ ਤੋਂ ਬਚਣ। ਭਾਰੀ ਮੀਂਹ ਨਾਲ ਨੀਵੇਂ ਇਲਾਕਿਆਂ 'ਚ ਪਾਣੀ ਭਰਨ ਦਾ ਖ਼ਤਰਾ ਬਣ ਸਕਦਾ ਹੈ ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਐਮਰਜੈਂਸੀ ਸੇਵਾਵਾਂ ਨੂੰ ਵੀ ਸਾਵਧਾਨ ਰਹਿਣ ਲਈ ਅਲਰਟ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਹੜ੍ਹਾਂ ਦੀ ਸਥਿਤੀ ਵਿਚਕਾਰ ਮੰਡਰਾਉਣ ਲੱਗਾ ਭਿਆਨਕ ਬੀਮਾਰੀਆਂ ਦਾ ਖ਼ਤਰਾ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
ਜ਼ਿਕਰਯੋਗ ਹੈ ਕਿ ਪੰਜਾਬ ਦੇ ਪਹਿਲਾਂ ਹੀ ਹੜਾਂ ਦੀ ਮਾਰ ਹੇਠ ਹਨ। ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਦੇ ਇਕ ਵਾਰ ਫਿਰ ਖ਼ਰਾਬ ਹੋਣ ਕਾਰਨ ਲੋਕਰ ਡਰ ਗਏ ਹਨ, ਕਿਉਂਕਿ ਹੋਰ ਵੀ ਖ਼ਰਾਬ ਹਾਲਾਤ ਹੋ ਸਕਦੇ ਹਨ।
ਇਹ ਵੀ ਪੜ੍ਹੋ- ਪੰਜਾਬ: ਟੈਕਸ ਜਮ੍ਹਾਂ ਕਰਾਉਣ ਲਈ ਆਖਰੀ ਮੌਕਾ, ਐਤਵਾਰ ਨੂੰ ਵੀ ਖੁੱਲ੍ਹਣਗੇ ਦਫ਼ਤਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8