ਯੂਕ੍ਰੇਨ 'ਚ ਹਾਲਾਤ ਹੋਏ ਬਦਤਰ, ਮਾਪੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਚਿੰਤਤ (ਵੀਡੀਓ)

Saturday, Feb 26, 2022 - 02:08 PM (IST)

ਅੰਮ੍ਰਿਤਸਰ (ਗੁਰਿੰਦਰ ਸਾਗਰ) : ਰੂਸ ਤੇ ਯੂਕ੍ਰੇਨ ਵਿਚਾਲੇ ਚੱਲ ਰਹੀ ਜੰਗ ਕਾਰਨ ਹਾਲਾਤ ਬਦ ਤੋਂ ਬਦਤਰ ਹੋ ਗਏ ਹਨ, ਜਿਸ ਤੋਂ ਬਾਅਦ ਯੂਕ੍ਰੇਨ 'ਚ ਰਹਿ ਰਹੇ ਭਾਰਤੀ ਨੌਜਵਾਨ ਹੁਣ ਲਗਾਤਾਰ ਭਾਰਤ ਵਾਪਸ ਆ ਰਹੇ ਹਨ। ਕੁਝ ਭਾਰਤੀ ਨਾਗਰਿਕ ਅਜੇ ਵੀ ਯੂਕ੍ਰੇਨ ਵਿੱਚ ਫਸੇ ਹੋਏ ਹਨ, ਜੇਕਰ ਕੱਲ੍ਹ ਦੀ ਗੱਲ ਕੀਤੀ ਜਾਵੇ ਤਾਂ ਸੋਸ਼ਲ ਮੀਡੀਆ 'ਤੇ ਯੂਕ੍ਰੇਨ ਉੱਤੇ ਹੋਏ ਹਮਲੇ ਦੀ ਇਕ ਵੀਡੀਓ ਕਾਫੀ ਚਰਚਾ 'ਚ ਹੈ, ਜਿਸ ਤੋਂ ਬਾਅਦ ਯੂਕ੍ਰੇਨ 'ਚ ਰਹਿ ਰਹੇ ਭਾਰਤੀ ਨੌਜਵਾਨਾਂ ਦੇ ਪਰਿਵਾਰਾਂ ਦੇ ਹਾਲਾਤ ਵੀ ਮਾੜੇ ਹੁੰਦੇ ਜਾ ਰਹੇ ਹਨ ਤੇ ਆਪਣੇ ਬੱਚਿਆਂ ਨੂੰ ਲੈ ਕੇ ਚਿੰਤਤ ਦਿਖਾਈ ਦੇ ਰਹੀ ਹਨ, ਜਿਸ ਕਰਕੇ ਅੰਮ੍ਰਿਤਸਰ 'ਚ ਕੁਝ ਪਰਿਵਾਰ ਸਾਹਮਣੇ ਆਏ, ਜਿਨ੍ਹਾਂ ਦੇ ਬੱਚੇ ਯੂਕ੍ਰੇਨ ਵਿੱਚ ਰਹਿ ਰਹੇ ਸਨ।

ਇਹ ਵੀ ਪੜ੍ਹੋ :  ਪ੍ਰੇਮਿਕਾ ਦੀ ਵਿਆਹ ਕਰਵਾਉਣ ਦੀ ਜ਼ਿੱਦ ਤੋਂ ਦੁੱਖੀ ਮੁੰਡੇ ਨੇ ਮੌਤ ਨੂੰ ਲਾਇਆ ਗਲ, ਰੋ-ਰੋ ਹਾਲੋ-ਬੇਹਾਲ ਹੋਈ ਮਾਂ

ਕੁਝ ਪਰਿਵਾਰਾਂ ਨੇ ਦੱਸਿਆ ਕਿ ਬੱਚਿਆਂ ਨਾਲ ਉਨ੍ਹਾਂ ਦੀ ਦਿਨ-ਰਾਤ ਗੱਲਬਾਤ ਹੋ ਰਹੀ ਹੈ ਤੇ ਉਥੇ ਹਾਲਾਤ ਬਹੁਤ ਖ਼ਰਾਬ ਦੱਸੇ ਜਾ ਰਹੇ ਹਨ। ਇਸ ਮੌਕੇ ਪਰਿਵਾਰਾਂ ਨੇ ਭਾਰਤ ਸਰਕਾਰ ਤੋਂ ਯੂਕ੍ਰੇਨ ’ਚ ਫਸੇ ਭਾਰਤੀਆਂ ਨੂੰ ਭਾਰਤ ਲਿਆਉਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਯੂਕ੍ਰੇਨ ਦੇ ਰਾਸ਼ਟਰਪਤੀ ਨੇ ਵੀ ਉਥੇ ਰਹਿਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਲੋਕ ਆਪਣੇ ਬਚਾਅ ਲਈ ਆਪਣੇ ਕੋਲ ਹਥਿਆਰ ਰੱਖ ਸਕਦੇ ਹਨ। ਇਸ ਦੇ ਨਾਲ ਹੀ ਖ਼ਾਲਸਾ ਏਡ ਦੇ ਮੁਖੀ ਰਵੀ ਸਿੰਘ ਨੇ ਵੀ ਯੂਕ੍ਰੇਨ 'ਚ ਫਸੇ ਭਾਰਤੀ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਕੋਲ ਖਾਣ-ਪੀਣ ਦਾ ਸਾਮਾਨ ਰੱਖਣ ਅਤੇ ਸਰਕਾਰ ਦੇ ਸੋਸ਼ਲ ਮੀਡੀਆ ਪੇਜਾਂ ਨੂੰ ਵੀ ਲਾਈਕ ਕਰਕੇ ਰੱਖਣ ਅਤੇ ਜਦੋਂ ਤੱਕ ਉਨ੍ਹਾਂ ਨੂੰ ਅਧਿਕਾਰਕ ਤੌਰ 'ਤੇ ਘਰ ਛੱਡ ਕੇ ਜਾਣ ਲਈ ਨਹੀਂ ਕਿਹਾ ਜਾਂਦਾ, ਉਦੋਂ ਤੱਕ ਲੋਕ ਆਪਣੇ ਘਰਾਂ ਵਿੱਚ ਰਹਿਣ ਤੇ ਆਪਣੇ ਖਾਣ-ਪੀਣ ਦਾ ਸਾਮਾਨ ਆਪਣੇ ਕੋਲ ਇਕੱਠਾ ਕਰਕੇ ਰੱਖਣ।

ਇਹ ਵੀ ਪੜ੍ਹੋ : ਲਗਜ਼ਰੀ ਲਾਈਫ ਸਟਾਈਲ ਤੇ ਨਸ਼ੇ ਦੀ ਪੂਰਤੀ ਲਈ ਵਸਾਈ ਸੀ ਅਪਰਾਧ ਦੀ ਦੁਨੀਆ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Anuradha

Content Editor

Related News