CM ਮਾਨ ਵੱਲੋਂ ਰਤਨ ਟਾਟਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

Thursday, Oct 10, 2024 - 09:06 AM (IST)

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਉੱਘੇ ਉਦਯੋਗਪਤੀ ਰਤਨ ਟਾਟਾ (86) ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਬੁੱਧਵਾਰ ਦੇਰ ਸ਼ਾਮ ਮੁੰਬਈ ਵਿਖੇ ਆਖਰੀ ਸਾਹ ਲਏ।

ਇਹ ਖ਼ਬਰ ਵੀ ਪੜ੍ਹੋ - ਰਤਨ ਟਾਟਾ ਬਾਰੇ ਗੱਲ ਕਰਦਿਆਂ ਸਟੇਜ 'ਤੇ ਭਾਵੁਕ ਹੋਏ ਦਿਲਜੀਤ ਦੋਸਾਂਝ, ਆਖ਼ੀਆਂ ਇਹ ਗੱਲਾਂ (ਵੀਡੀਓ)

ਆਪਣੇ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਦੇਸ਼ ਵਿਚ ਉਦਯੋਗਿਕ ਵਿਕਾਸ ਦੇ ਇਕ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵਿਚ ਰਤਨ ਟਾਟਾ ਦੇ ਲਾਮਿਸਾਲ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਨੇ ਟਾਟਾ ਸੰਨਜ਼ ਨੂੰ ਇਕ ਗਲੋਬਲ ਪਾਵਰਹਾਊਸ ਬਣਾਉਣ ਲਈ ਰਤਨ ਟਾਟਾ ਦੀ ਸ਼ਲਾਘਾ ਕੀਤੀ ਜਿਸ ਨਾਲ ਦੇਸ਼ ਵਿਚ ਉਦਯੋਗਿਕ ਵਿਕਾਸ ਦੀ ਰਫ਼ਤਾਰ ਵੀ ਤੇਜ਼ ਹੋਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਤਨ ਟਾਟਾ ਦੀ ਸਖ਼ਤ ਮਿਹਨਤ, ਵਚਨਬੱਧਤਾ ਅਤੇ ਸਾਦਗੀ ਨੌਜਵਾਨ ਪੀੜ੍ਹੀ ਨੂੰ ਹਮੇਸ਼ਾ ਆਪਣੀ ਪਸੰਦ ਦੇ ਖੇਤਰ ਵਿਚ ਆਪਣਾ ਸਥਾਨ ਬਣਾਉਣ ਲਈ ਪ੍ਰੇਰਿਤ ਕਰੇਗੀ।

PunjabKesari

ਇਹ ਖ਼ਬਰ ਵੀ ਪੜ੍ਹੋ - ਰਤਨ ਟਾਟਾ ਨੇ ਪਿੱਛੇ ਛੱਡੀ ਕਿੰਨੇ ਹਜ਼ਾਰ ਕਰੋੜ ਦੀ ਜਾਇਦਾਦ? ਜਾਣੋ ਕੌਣ ਹੋਵੇਗਾ ਵਾਰਿਸ

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਸਿੱਧ ਬਿਜ਼ਨਸ ਟਾਈਕੂਨ ਦੀ ਮੌਤ ਇਕ ਯੁੱਗ ਦੇ ਅੰਤ ਦੀ ਨਿਸ਼ਾਨਦੇਹੀ ਕਰਦੀ ਹੈ ਕਿਉਂਕਿ ਉਨ੍ਹਾਂ ਦੇ ਦੇਹਾਂਤ ਨਾਲ ਪਿਆ ਖਲਾਅ ਨੇੜ ਭਵਿੱਖ ਵਿਚ ਭਰੇ ਜਾਣ ਦੀ ਸੰਭਾਵਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਭਾਰਤ ਵਿਚ ਉਦਯੋਗਿਕ ਵਿਕਾਸ ਨੂੰ ਢਾਲਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਕਾਰੋਬਾਰੀ ਦੇ ਮੰਦਭਾਗੇ ਦੇਹਾਂਤ ਨਾਲ ਪੂਰਾ ਦੇਸ਼ ਸਦਮੇ ਵਿਚ ਹੈ। ਭਗਵੰਤ ਸਿੰਘ ਮਾਨ ਨੇ ਦੁਖੀ ਪਰਿਵਾਰ, ਰਿਸ਼ਤੇਦਾਰਾਂ ਅਤੇ ਦੋਸਤਾਂ-ਮਿੱਤਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ, ਰਿਸ਼ਤੇਦਾਰਾਂ ਅਤੇ ਦੋਸਤਾਂ ਨੂੰ ਇਸ ਦੁੱਖ ਦੀ ਘੜੀ ਵਿਚ ਭਾਣਾ ਮੰਨਣ ਦਾ ਬਲ ਬਖਸ਼ਣ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News