ਸ਼ਾਹਕੋਟ ਹਲਕੇ ਤੋਂ AAP ਦੇ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਦੇ ਦਿਹਾਂਤ 'ਤੇ CM ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ

Thursday, Dec 14, 2023 - 03:23 PM (IST)

ਸ਼ਾਹਕੋਟ ਹਲਕੇ ਤੋਂ AAP ਦੇ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਦੇ ਦਿਹਾਂਤ 'ਤੇ CM ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ : ਸ਼ਾਹਕੋਟ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਦੇ ਦਿਹਾਂਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਸ਼ਾਹਕੋਟ ਹਲਕੇ ਤੋਂ ਹਲਕਾ ਇੰਚਾਰਜ ਸ. ਰਤਨ ਸਿੰਘ ਕਾਕੜ ਕਲਾਂ ਜੀ ਦੇ ਅਕਾਲ ਚਲਾਣੇ ਦੀ ਦੁਖ਼ਦ ਖ਼ਬਰ ਮਿਲੀ। ਬਹੁਤ ਹੀ ਮਿਹਨਤੀ ਅਤੇ ਜੁਝਾਰੂ ਪਾਰਟੀ ਆਗੂ ਸਨ ਕਾਕੜ ਕਲਾਂ ਜੀ।

ਇਹ ਵੀ ਪੜ੍ਹੋ : ਪੰਜਾਬ ਦੇ ਸਰਹੱਦੀ ਇਲਾਕਿਆਂ ’ਚ ਡਰੱਗ ਤਸਕਰੀ ਸਬੰਧੀ ਹਾਈਕੋਰਟ ਨੇ ਲਿਆ ਨੋਟਿਸ, ਮੰਗੀ ਰਿਪੋਰਟ

ਪਰਮਾਤਮਾ ਵਿੱਛੜੀ ਰੂਹ ਨੂੰ ਚਰਨਾਂ 'ਚ ਥਾਂ ਦੇਣ। ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਵਾਹਿਗੁਰੂ-ਵਾਹਿਗੁਰੂ। ਦੱਸਣਯੋਗ ਹੈ ਕਿ ਰਤਨ ਸਿੰਘ ਕਾਕੜ ਕਲਾਂ ਦੇ ਢਿੱਡ 'ਚ ਇਨਫੈਕਸ਼ਨ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਇਸ ਤਾਰੀਖ਼ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ
ਇਸ ਕਾਰਨ ਉਨ੍ਹਾਂ ਨੂੰ ਪਹਿਲਾਂ ਜਲੰਧਰ ਦੇ ਇਕ ਪ੍ਰਾਈਵੇਟ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ ਪਰ ਇੱਥੇ ਡਾਕਟਰਾਂ ਨੇ ਹਾਲਤ ਗੰਭੀਰ ਦੱਸਦੇ ਹੋਏ ਡੀ. ਐੱਮ. ਸੀ. ਲੁਧਿਆਣਾ ਰੈਫ਼ਰ ਕਰ ਦਿੱਤਾ। ਇੱਥੇ ਇਲਾਜ ਦੌਰਾਨ ਰਤਨ ਸਿੰਘ ਕਾਕੜ ਕਲਾਂ ਨੇ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ।  

PunjabKesari

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News