ਮੁਕੇਰੀਆਂ ''ਚ 2 ਪਾਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ, ਇਲਾਕੇ ''ਚ ਦਹਿਸ਼ਤ ਦਾ ਮਾਹੌਲ

06/11/2020 11:37:44 PM

ਮੁਕੇਰੀਆਂ, (ਨਾਗਲਾ)- ਮੁਕੇਰੀਆਂ ਦੇ ਦੋ ਵੱਖ-ਵੱਖ ਪਿੰਡਾਂ 'ਚ 2 ਕੋਰੋਨਾ ਪਾਜ਼ੇਟਿਵ ਮਰੀਜ਼ ਪਾਏ ਜਾਣ ਨਾਲ ਇਕ ਵਾਰ ਫਿਰ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਹਤ ਵਿਭਾਗ ਦੇ ਇੰਸਪੈਕਟਰ ਰਾਜਦੀਪ ਸਿੰਘ ਨੇ ਦੱਸਿਆ ਕਿ ਸੈਨਿਕ ਬਲਰਾਜ ਸਿੰਘ ਨਿਵਾਸੀ ਧਰਮਪੁਰ, ਜੋ ਕਿ ਜੰਮੂ ਵਿਖੇ ਤਾਇਨਾਤ ਸੀ, ਥੋੜ੍ਹੇ ਦਿਨ ਪਹਿਲਾਂ ਹੀ ਪਿੰਡ ਪਰਤਿਆ ਸੀ।
ਇਸੇ ਤਰ੍ਹਾਂ ਅਸ਼ੋਕ ਕੁਮਾਰ ਨਿਵਾਸੀ ਆਲੋ ਭੱਟੀ ਆਪਣੇ ਪਿੰਡ ਵਾਪਸ ਗੁੜਗਾਂਵ ਤੋਂ ਆਇਆ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਹਾਂ ਦੀ ਟੈਸਟ ਰਿਪੋਰਟ ਪਾਜ਼ੇਟਿਵ ਆਉਣ ਉਪਰੰਤ ਇਨ੍ਹਾਂ ਨੂੰ ਘਰ ਵਿਚ ਹੀ ਕੁਆਰੰਟਾਈਨ ਕਰ ਦਿੱਤਾ ਗਿਆ ਹੈ, ਜਿਨ੍ਹਾਂ ਨੂੰ ਕੱਲ੍ਹ ਰਿਆਤ ਬਾਹਰਾ ਭੇਜ ਦਿੱਤਾ ਜਾਵੇਗਾ।

Bharat Thapa

This news is Content Editor Bharat Thapa