ਪਟਿਆਲਾ ਜ਼ਿਲ੍ਹੇ ’ਚ 21 ਕੋਵਿਡ ਪਾਜ਼ੇਟਿਵ ਕੇਸਾਂ ਦੀ ਹੋਈ ਪੁਸ਼ਟੀ
Wednesday, Dec 30, 2020 - 01:05 AM (IST)
ਪਟਿਆਲਾ,(ਪਰਮੀਤ)- ਜ਼ਿਲ੍ਹੇ ਵਿੱਚ 21 ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਜ਼ਿਲ੍ਹੇ ਵਿੱਚ ਪ੍ਰਾਪਤ 840 ਦੇ ਕਰੀਬ ਰਿਪੋਰਟਾਂ ਵਿਚੋਂ 21 ਕੋਵਿਡ ਪਾਜ਼ੇਟਿਵ ਪਾਏ ਗਏ ਹਨ, ਜਿਸ ਨਾਲ ਜ਼ਿਲ੍ਹੇ ਵਿਚ ਪਾਜ਼ੇਟਿਵ ਕੇਸਾਂ ਦੀ ਗਿਣਤੀ 15,694 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜ਼ਿਲੇ ਦੇ 34 ਹੋਰ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ, ਜਿਸ ਨਾਲ ਜ਼ਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 14,981 ਹੋ ਗਈ ਹੈ। ਅੱਜ ਜ਼ਿਲੇ ਵਿੱਚ 01 ਕੋਵਿਡ ਪਾਜ਼ੇਟਿਵ ਮਰੀਜ਼ ਦੀ ਮੌਤ ਹੋਣ ਕਾਰਣ ਜ਼ਿਲੇ ਵਿੱਚ ਕੁੱਲ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਮੌਤਾਂ ਦੀ ਗਿਣਤੀ 475 ਹੋ ਗਈ ਹੈ ਅਤੇ ਜਿੱਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 238 ਹੈ। ਉਨ੍ਹਾਂ ਦੱਸਿਆਂ ਕਿ ਜਿੱਲੇ ਵਿੱਚ 96 ਪ੍ਰਤੀਸ਼ਤ ਦੇ ਕਰੀਬ ਕੋਵਿਡ ਪਾਜ਼ੇਟਿਵ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ।
ਪਾਜ਼ੇਟਿਵ ਆਏ ਕੇਸਾਂ ਬਾਰੇ ਉਨ੍ਹਾਂ ਦੱਸਿਆ ਕਿ ਇਨ੍ਹਾਂ 21 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋ 17, ਰਾਜਪੁਰਾ ਤਂੋ 01, ਬਲਾਕ ਕੌਲੀ ਤੋਂ 01, ਅਤੇ ਬਲਾਕ ਦੁੱਧਣ ਸਾਧਾਂ ਤੋਂ 02 ਕੇਸ ਰਿਪੋਰਟ ਹੋਏ ਹਨ। ਜਿਹਨਾਂ ਵਿਚੋ 01 ਪਾਜ਼ੇਟਿਵ ਕੇਸ ਦੇ ਸੰਪਰਕ ਵਿਚ ਆਉਣ ਅਤੇ 20 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜ਼ਾਂ ਦੇ ਲਏ ਸੈਂਪਲਾਂ ਵਿਚੋਂ ਪਾਜ਼ੇਟਿਵ ਆਏ ਕੇਸ ਹਨ।ਪਾਜ਼ੇਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਕਿਹਾ ਕਿ ਪਟਿਆਲਾ ਸ਼ਹਿਰ ਦੇ ਗੁਰੂ ਨਾਨਕ ਨਗਰ, ਘੁੰਮਣ ਨਗਰ, ਡੀ ਐਮ ਡਬਲਿਯੂ, ਮਜੀਠੀਆ ਐਨਕਲੇਵ, ਰਾਘੋਮਾਜਰਾ, ਸਰਹਿੰਦੀ ਗਲੀ, ਅਰਬਨ ਅਸਟੇਟ , ਪੁਰਾਣਾ ਲਾਲ ਬਾਗ, ਏਕਤਾ ਵਿਹਾਰ , ਰਾਜਪੁਰਾ ਤੋਂ ਮੋਤੀ ਦਾਸ ਕਲੋਨੀ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਪਾਜ਼ੇਟਿਵ ਆਏ ਇਨ੍ਹਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ ।
ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜ਼ਿਲੇ ਵਿੱਚ 01 ਕੋਵਿਡ ਪਾਜ਼ੇਟਿਵ ਮਰੀਜ਼ ਦੀ ਮੌਤ ਹੋਣ ਕਾਰਣ ਜ਼ਿਲੇ ਵਿੱਚ ਕੁੱਲ ਪਾਜ਼ੇਟਿਵ ਮਰੀਜ਼ਾਂ ਦੀਆਂ ਮੌਤਾਂ ਦੀ ਗਿਣਤੀ 475 ਹੋ ਗਈ ਹੈ। ਬਲਾਕ ਕੌਲੀ ਤਂੋ ਪਿੰਡ ਰਾਏਪੁਰ ਮੰਡਲਾਂ ਦੇ ਰਹਿਣ ਵਾਲੇ 70 ਸਾਲਾ ਬਜੁਰਗ ਜ਼ੋ ਕਿ ਪਟਿਆਲਾ ਦੇ ਨਿਜੀ ਹਸਪਤਾਲ ਵਿੱਚ ਦਾਖਲ ਸੀ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜ਼ਿਲੇ ਵਿੱਚ ਅੱਜ 1220 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ਜ਼ਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ ਵਿਚ ਕੋਵਿਡ ਜਾਂਚ ਸਬੰਧੀ 2,84,699 ਸੈਂਪਲ ਲਏ ਜਾ ਚੁੱਕੇ ਹਨ ,ਜਿਹਨਾਂ ਵਿਚੋ ਜ਼ਿਲਾ ਪਟਿਆਲਾ ਦੇ 15,694 ਕੋਵਿਡ ਪਾਜ਼ੇਟਿਵ, 2,66,895 ਨੇਗੇਟਿਵ ਅਤੇ ਲੱਗਭਗ 1710 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਕੁੱਲ ਪਾਜ਼ੇਟਿਵ 15694
ਠੀਕ ਹੋਏ 14981
ਐਕਟਿਵ ਕੇਸ 238
ਮੌਤਾਂ 475