ਹੁਸ਼ਿਆਰਪੁਰ ਜ਼ਿਲ੍ਹੇ ''ਚ 2 ਪੁਲਸ ਮੁਲਾਜ਼ਮਾਂ ਸਮੇਤ 5 ਨਵੇਂ ਕੇਸ਼ਾਂ ਦੀ ਪੁਸ਼ਟੀ
Wednesday, Jul 15, 2020 - 09:26 PM (IST)

ਹੁਸ਼ਿਆਰਪੁਰ, (ਘੁੰਮਣ)- ਜ਼ਿਲੇ 'ਚ ਅੱਜ ਕੋਰੋਨਾ ਪਾਜ਼ੇਟਿਵ ਦੇ 5 ਨਵੇਂ ਕੇਸ ਆਉਣ ਨਾਲ ਪਾਜ਼ੇਟਿਵ ਮਰੀਜਾਂ ਦੀ ਕੁੱਲ ਗਿਣਤੀ 215 ਤੱਕ ਪਹੁੰਚ ਗਈ ਹੈ। ਸਿਹਤ ਵਿਭਾਗ ਵੱਲੋਂ ਅੱਜ 588 ਨਵੇਂ ਸ਼ੱਕੀ ਮਰੀਜਾਂ ਦੇ ਸੈਂਪਲ ਲਏ ਗਏ ਹਨ। ਅੱਜ ਹਾਸਲ ਹੋਈ 551 ਸੈਂਪਲਾਂ ਦੀ ਰਿਪੋਰਟ 'ਚ 5 ਨਵੇਂ ਪਾਜ਼ੇਟਿਵ ਮਰੀਜਾਂ ਦਾ ਖੁਲਾਸਾ ਹੋਇਆ ਹੈ। ਇਨ੍ਹਾਂ ਪਾਜ਼ੇਟਿਵ ਮਰੀਜਾਂ 'ਚ 2 ਪੁਲਸ ਮੁਲਾਜ਼ਮ ਵੀ ਸ਼ਾਮਲ ਹਨ। ਸਿਵਲ ਸਰਜਨ ਡਾ. ਜਸਬੀਰ ਸਿੰਘ ਮੁਤਾਬਕ ਹੁਣ ਤੱਕ ਲਏ ਗਏ 19085 ਸੈਂਪਲਾਂ 'ਚੋਂ 17702 ਦੀ ਰਿਪੋਰਟ ਨੈਗੇਟਿਵ ਆਈ ਹੈ। ਸਿਹਤ ਵਿਭਾਗ ਨੂੰ ਹੁਣੇ 1160 ਸੈਂਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ। 30 ਸੈਂਪਲ ਹੁਣ ਤੱਕ ਇਨਵੈਲਿਡ ਪਾਏ ਗਏ ਹਨ ਅਤੇ 183 ਮਰੀਜ਼ ਰਿਕਵਰ ਕਰ ਚੁੱਕੇ ਹਨ। ਜਦਕਿ ਜ਼ਿਲੇ ਵਿਚ ਹੁਣ 24 ਐਕਟਿਵ ਮਰੀਜ਼ ਹਨ।
ਸਿਵਲ ਸਰਜਨ ਨੇ ਜ਼ਿਲਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਗਰਭਵਤੀ ਔਰਤਾਂ, 10 ਸਾਲ ਤੱਕ ਦੇ ਬੱਚਿਆਂ ਤੇ ਬਜ਼ੁਰਗਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦਿੱਤਾ ਜਾਵੇ। ਘਰਾਂ ਤੋਂ ਨਿਕਲਦੇ ਸਮੇਂ ਮਾਸਕ ਦਾ ਇਸਤੇਮਾਲ ਯਕੀਨੀ ਬਣਾਇਆ ਜਾਵੇ ਤੇ ਹੱਥਾਂ ਨੂੰ ਵੀ ਵਾਰ-ਵਾਰ ਧੋਤਾ ਜਾਵੇ। ਉਨ੍ਹਾਂ ਕਿਹਾ ਕਿ ਸਾਮਾਜਕ ਦੂਰੀ ਦਾ ਵੀ ਵਿਸ਼ੇਸ਼ ਧਿਆਨ ਰੱਖੋ ਤਾਂ ਕਿ ਕੋਰੋਨਾ ਵਾਇਰਸ ਦੀ ਅੱਗੇ ਵਧਦੀ ਚੇਨ ਨੂੰ ਤੋੜਿਆ ਜਾ ਸਕੇ।