ਜ਼ਮੀਨੀ ਵਿਵਾਦ ਦੇ ਚੱਲਦਿਆਂ ਦੋ ਧਿਰਾਂ ਵਿਚਾਲੇ ਹੋਇਆ ਤਕਰਾਰ, ਗੋਲੀ ਲੱਗਣ ਨਾਲ ਇਕ ਦੀ ਮੌਤ

Sunday, Jun 16, 2024 - 11:36 AM (IST)

ਤਰਨਤਾਰਨ(ਰਮਨ)- ਪੁਰਾਣੇ ਚੱਲ ਰਹੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਦੋ ਧਿਰਾਂ ਵਿਚ ਹੋਏ ਤਕਰਾਰ ਤੋਂ ਬਾਅਦ ਇਕ ਧਿਰ ਵੱਲੋਂ ਗੋਲੀ ਚਲਾਉਣ ਨਾਲ ਜਿੱਥੇ ਇਕ ਨੌਜਵਾਨ ਦੀ ਮੌਤ ਹੋ ਗਈ ਉਥੇ ਹੀ ਦੂਸਰਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਹੈ। ਇਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ 6 ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ਕੁੱਲ 8 ਖਿਲਾਫ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਬਲਬੀਰ ਸਿੰਘ ਪੁੱਤਰ ਫਲਵਿੰਦਰ ਸਿੰਘ ਵਾਸੀ ਮੁੰਡਾ ਪਿੰਡ ਨੇ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਹ ਆਪਣੇ ਭਰਾ ਸਤਬੀਰ ਸਿੰਘ (42) ਸਮੇਤ ਟੈਕਸੀ ਚਲਾਉਣ ਦਾ ਕਾਰੋਬਾਰ ਕਰਦੇ ਹਨ।

ਇਹ ਵੀ ਪੜ੍ਹੋ- ਧੀ ਦੇ ਵਿਆਹ ਦੀਆਂ ਤਿਆਰੀਆਂ ਦਰਮਿਆਨ ਆਸ਼ਿਆਨੇ ਨੂੰ ਲੱਗੀ ਅੱਗ, ਪਰਿਵਾਰ ਦੇ ਸੁਫ਼ਨੇ ਹੋਏ ਸੁਆਹ

ਬੀਤੀ ਕੱਲ ਸ਼ਾਮ ਜਦੋਂ ਉਹ ਆਪਣੇ ਭਰਾ ਸਣੇ ਆਪਣੀ ਜ਼ਮੀਨ ਵਿਚ ਰੂੜੀ ਪਾਉਣ ਦਾ ਕੰਮ ਕਰ ਰਹੇ ਸਨ ਤਾਂ ਲਖਵੰਤ ਸਿੰਘ ਪੁੱਤਰ ਸਾਧੂ ਸਿੰਘ, ਜਿਸ ਦੇ ਹੱਥ ’ਚ ਪਿਸਤੌਲ ਮੌਜੂਦ ਸੀ ਆਪਣੇ ਮੁੰਡੇ ਅੰਮ੍ਰਿਤ ਪਾਲ ਸਿੰਘ ਅਤੇ ਵਰਿੰਦਰ ਪਾਲ ਸਿੰਘ ਨਾਲ ਦਾਤਰਾਂ ਸਣੇ ਲੈਸ ਹੋ ਕੇ ਲਲਕਾਰਾ ਮਾਰਦੇ ਹੋਏ ਝਗੜਾ ਕਰਨ ਲੱਗ ਪਏ।  ਇਸ ਦੌਰਾਨ ਲਖਵੰਤ ਸਿੰਘ ਨੇ ਆਪਣੀ ਪਿਸਤੌਲ ਨਾਲ ਜਾਨੋ ਮਾਰਨ ਦੀ ਨੀਅਤ ਤਹਿਤ ਤਿੰਨ ਫਾਇਰ ਕੀਤੇ, ਜਿਸ ਦੌਰਾਨ ਇਕ ਗੋਲੀ ਉਸਦੇ ਭਰਾ ਸਤਬੀਰ ਸਿੰਘ ਨੂੰ ਜਾ ਲੱਗੀ, ਜੋ ਜ਼ਮੀਨ ਉਪਰ ਡਿੱਗ ਪਿਆ।

ਇਹ ਵੀ ਪੜ੍ਹੋ- ਪਹਾੜਾਂ 'ਚ ਘੁੰਮਣ ਗਏ ਪੰਜਾਬੀ ਐੱਨ. ਆਰ. ਆਈ. ਜੋੜੇ ਦੀ ਬੁਰੀ ਤਰ੍ਹਾਂ ਕੁੱਟਮਾਰ, ਪੀੜਤ ਦੀ ਪਤਨੀ ਨੇ ਦੱਸੀ ਸਾਰੀ ਗੱਲ

ਇਸ ਦੌਰਾਨ ਉਸ ਉਪਰ ਦਾਤਰ ਨਾਲ ਹਮਲਾ ਕਰਦੇ ਹੋਏ ਉਸਨੂੰ ਗੰਭੀਰ ਰੂਪ ’ਚ ਜ਼ਖਮੀ ਕਰ ਦਿੱਤਾ ਗਿਆ। ਹਮਲਾ ਕਰਨ ਤੋਂ ਬਾਅਦ ਉਕਤ ਤਿੰਨੇ ਮੁਲਜ਼ਮ ਆਪਣੀਆਂ ਪਤਨੀਆਂ ਅਤੇ ਦੋ ਅਣਪਛਾਤੇ ਵਿਅਕਤੀਆਂ ਸਮੇਤ ਮੌਕੇ ਤੋਂ ਫਰਾਰ ਹੋ ਗਏ। ਸਤਬੀਰ ਸਿੰਘ ਨੂੰ ਗੋਲੀ ਲੱਗਣ ਤੋਂ ਬਾਅਦ ਤੁਰੰਤ ਹਸਪਤਾਲ ਵਿਖੇ ਜਿਹੜੇ ਇਲਾਜ ਲਈ  ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਇਹ ਵੀ ਪੜ੍ਹੋ-  ਅੱਜ ਤੋਂ ਇਨ੍ਹਾਂ ਸ਼ਹਿਰਾਂ 'ਚ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ, ਪਾਵਰਕਾਮ ਵੱਲੋਂ ਨਿਰਵਿਘਨ ਬਿਜਲੀ ਦੇਣ ਲਈ ਤਿਆਰੀ ਮੁਕੰਮਲ

ਇਸਿੰਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਇੰਸਪੈਕਟਰ ਪਰਮਜੀਤ ਘ ਨੇ ਦੱਸਿਆ ਕਿ ਇਸ ਮਾਮਲੇ ’ਚ ਪੁਲਸ ਵੱਲੋਂ ਉਕਤ ਛੇ ਮੁਲਜ਼ਮਾਂ ਨੂੰ ਨਾਮਜ਼ਦ ਕਰਦੇ ਹੋਏ ਦੋ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਂਦੇ ਹੋਏ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਗਈ ਹੈ ਅਤੇ ਫਰਾਰ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News