ਯੂਨੀਵਰਸਿਟੀ ਦੇ 2 ਵਿਦਿਆਰਥੀ ਧੜਿਆਂ ''ਚ ਝੜਪ

03/28/2018 1:47:55 AM

ਪਟਿਆਲਾ,  (ਬਲਜਿੰਦਰ, ਜੋਸਨ)- ਪੰਜਾਬੀ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਦੇ 2 ਧੜਿਆਂ 'ਚ ਝੜਪ ਹੋ ਗਈ। ਇਕ ਵਿਦਿਆਰਥੀ ਜ਼ਖਮੀ ਹੋ ਗਿਆ। ਇਹ ਝਗੜਾ ਯੂਨੀਵਰਸਿਟੀ ਵਿਚ ਕੁਝ ਦਿਨ ਪਹਿਲਾਂ ਬੱਬੂ ਮਾਨ ਨਾਈਟ ਦੌਰਾਨ ਹੋਈ ਤਕਰਾਰਬਾਜ਼ੀ ਕਾਰਨ ਹੋਇਆ। ਝਗੜੇ ਦੀ ਸੋਸ਼ਲ ਮੀਡੀਆ 'ਤੇ ਵੀਡੀਓ ਵੀ ਵਾਇਰਲ ਹੋ ਗਈ ਹੈ। 
ਥਾਣਾ ਅਰਬਨ ਅਸਟੇਟ ਦੇ ਐੈੱਸ. ਐੈੱਚ. ਓ. ਹਰਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਮਾਮਲੇ ਵਿਚ ਅਜੇ ਕੋਈ ਅਧਿਕਾਰਤ ਸੂਚਨਾ ਨਹੀਂ ਮਿਲੀ। ਵਿਦਿਆਰਥੀਆਂ ਵਿਚਾਲੇ ਝਗੜਾ ਹੋਣ ਦੀ ਜਾਣਕਾਰੀ ਜ਼ਰੂਰ ਮਿਲੀ ਹੈ। ਇਸ ਦੀ ਜਾਂਚ ਕੀਤੀ ਜਾ ਰਹੀ ਹੈ। 


Related News