ਖੜਗੇ ਦੀ ਹਾਂ, ਬਘੇਲ ਦੀ ਨਾਂਹ! ਪੰਜਾਬ ਕਾਂਗਰਸ ਦੀ ਕਮਾਨ ਨੂੰ ਲੈ ਕੇ ਫਸਿਆ ਪੇਚ, ਪੜ੍ਹੋ ਪੂਰੀ ਖ਼ਬਰ

Wednesday, Jul 15, 2026 - 12:16 PM (IST)

ਖੜਗੇ ਦੀ ਹਾਂ, ਬਘੇਲ ਦੀ ਨਾਂਹ! ਪੰਜਾਬ ਕਾਂਗਰਸ ਦੀ ਕਮਾਨ ਨੂੰ ਲੈ ਕੇ ਫਸਿਆ ਪੇਚ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ ਕਾਂਗਰਸ ਦੀ ਲੀਡਰਸ਼ਿਪ ਨੂੰ ਲੈ ਕੇ ਦਿੱਲੀ 'ਚ ਚੱਲ ਰਹੇ ਮੰਥਨ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਪੰਜਾਬ ਦੌਰੇ ਨੂੰ ਲੈ ਕੇ ਪੂਰੀ ਰਿਪੋਰਟ ਹਾਈਕਮਾਨ ਨੂੰ ਸੌਂਪ ਦਿੱਤੀ ਹੈ। ਇਸ ਦੌਰਾਨ ਵੱਡੀ ਸਿਆਸੀ ਜਾਣਕਾਰੀ ਸਾਹਮਣੇ ਆ ਰਹੀ ਹੈ। ਪਾਰਟੀ ਨਾਲ ਜੁੜੇ ਭਰੋਸੇਯੋਗ ਸੂਤਰਾਂ ਮੁਤਾਬਕ ਪੰਜਾਬ ਇਕਾਈ 'ਚ ਤਬਦੀਲੀ ਨੂੰ ਲੈ ਕੇ ਹਾਈਕਮਾਨ ਅੰਦਰ ਹੀ ਵੱਖ-ਵੱਖ ਰਾਏ ਬਣੀਆਂ ਹੋਈਆਂ ਹਨ ਅਤੇ ਅਜੇ ਅੰਤਿਮ ਫ਼ੈਸਲਾ ਨਹੀਂ ਹੋਇਆ। ਸੂਤਰਾਂ ਦਾ ਦਾਅਵਾ ਹੈ ਕਿ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਪੰਜਾਬ 'ਚ ਸੰਗਠਨਕ ਬਦਲਾਅ ਦੇ ਹੱਕ 'ਚ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਪਾਰਟੀ ਅੰਦਰ ਚੱਲ ਰਹੀ ਖਿੱਚੋਤਾਣ ਨੂੰ ਖ਼ਤਮ ਕਰਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਨਵਾਂ ਸਿਆਸੀ ਸੰਦੇਸ਼ ਦੇਣ ਵਾਸਤੇ ਲੀਡਰਸ਼ਿਪ 'ਚ ਤਬਦੀਲੀ ਇੱਕ ਵਿਕਲਪ ਹੋ ਸਕਦੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ 14 ਪਿੰਡਾਂ ਦੀਆਂ ਜ਼ਮੀਨਾਂ ਦਾ ਰਿਕਾਰਡ ਗਾਇਬ! ਰੁਕ ਗਿਆ ਇਹ ਵੱਡਾ ਪ੍ਰਾਜੈਕਟ
ਦੂਜੇ ਪਾਸੇ ਸੂਤਰਾਂ ਅਨੁਸਾਰ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਅਤੇ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਕੇ. ਸੀ. ਵੇਣੂਗੋਪਾਲ ਇਸ ਸਮੇਂ ਕਿਸੇ ਵੱਡੇ ਬਦਲਾਅ ਦੇ ਪੱਖ 'ਚ ਨਹੀਂ ਹਨ। ਉਨ੍ਹਾਂ ਦੀ ਰਾਏ ਹੈ ਕਿ ਮੌਜੂਦਾ ਹਾਲਾਤਾਂ 'ਚ ਲੀਡਰਸ਼ਿਪ ਬਦਲਣ ਨਾਲ ਨਵਾਂ ਵਿਵਾਦ ਖੜ੍ਹਾ ਹੋ ਸਕਦਾ ਹੈ ਅਤੇ ਸੰਗਠਨ 'ਤੇ ਇਸ ਦਾ ਉਲਟ ਅਸਰ ਪੈ ਸਕਦਾ ਹੈ। ਇਸੇ ਕਾਰਨ ਦਿੱਲੀ 'ਚ ਪੰਜਾਬ ਦੇ ਮਾਮਲੇ 'ਤੇ ਲਗਾਤਾਰ ਵਿਚਾਰ-ਵਟਾਂਦਰਾ ਜਾਰੀ ਹੈ।

ਇਹ ਵੀ ਪੜ੍ਹੋ : ਭੂਪੇਸ਼ ਬਘੇਲ ਹਾਈਕਮਾਨ ਅੱਗੇ ਰੱਖਣਗੇ ਪੰਜਾਬ ਦੌਰੇ ਦੀ ਪੂਰੀ ਰਿਪੋਰਟ, ਪ੍ਰਤਾਪ ਸਿੰਘ ਬਾਜਵਾ ਪੁੱਜੇ ਦਿੱਲੀ

ਸੀਨੀਅਰ ਆਗੂਆਂ ਨਾਲ ਮੁਲਾਕਾਤਾਂ ਅਤੇ ਫੀਡਬੈਕ ਦੇ ਆਧਾਰ 'ਤੇ ਹੀ ਹਾਈਕਮਾਨ ਅੰਤਿਮ ਫ਼ੈਸਲਾ ਲਵੇਗੀ। ਹਾਲਾਂਕਿ ਕਾਂਗਰਸ ਵੱਲੋਂ ਇਸ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਪਰ ਦਿੱਲੀ 'ਚ ਚੱਲ ਰਹੀਆਂ ਬੈਠਕਾਂ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਕਾਂਗਰਸ ਦਾ ਮੁੱਦਾ ਹਾਈਕਮਾਨ ਦੀ ਤਰਜ਼ੀਹ ਬਣਿਆ ਹੋਇਆ ਹੈ ਅਤੇ ਆਉਣ ਵਾਲੇ ਦਿਨਾਂ 'ਚ ਕੋਈ ਵੱਡਾ ਸਿਆਸੀ ਫ਼ੈਸਲਾ ਸਾਹਮਣੇ ਆ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 


author

Babita

Content Editor

Related News