ਪਤੀ ਤੇ ਸੱਸ ਤੋਂ ਤੰਗ ਆ ਕੇ ਵਿਆਹੁਤਾ ਨੇ ਨਿਗਲੀ ਜ਼ਹਿਰ

05/25/2017 3:45:20 PM

ਬਟਾਲਾ(ਬੇਰੀ)-ਪਤੀ ਤੇ ਸੱਸ ਤੋਂ ਤੰਗ ਆ ਕੇ ਵਿਆਹੁਤਾ ਨੇ ਜ਼ਹਿਰੀਲੀ ਦਵਾਈ ਨਿਗਲ ਲਈ, ਜਿਸ ਨਾਲ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਥਾਣਾ ਸਿਟੀ ਦੇ ਏ. ਐੱਸ. ਆਈ. ਬਲਦੇਵ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਪੀੜਤਾ ਚਿੱਤਰਾ ਪੁੱਤਰੀ ਰਾਕੇਸ਼ ਕੁਮਾਰ ਵਾਸੀ ਅਟੇਰਿਆਂ ਮੁਹੱਲਾ ਬਟਾਲਾ ਨੇ ਲਿਖਵਾਇਆ ਹੈ ਕਿ ਉਸ ਦਾ ਵਿਆਹ ਬੀਤੀ 15 ਜਨਵਰੀ, 2017 ਨੂੰ ਅਮਨਦੀਪ ਖੰਨਾ ਪੁੱਤਰ ਅਸ਼ੋਕ ਕੁਮਾਰ ਵਾਸੀ ਆਨੰਦ ਵਿਹਾਰ ਕਾਲੋਨੀ ਝਬਾਲ ਰੋਡ ਅੰਮ੍ਰਿਤਸਰ ਨਾਲ ਹੋਇਆ ਸੀ ਤੇ ਵਿਆਹ ਉਪਰੰਤ ਦਾਜ ਨੂੰ ਲੈ ਕੇ ਉਸ ਦਾ ਪਤੀ ਅਤੇ ਸੱਸ ਉਸ ਨੂੰ ਤੰਗ-ਪ੍ਰੇਸ਼ਾਨ ਕਰਦੇ ਸੀ, ਜਿਸ ਕਾਰਨ ਉਨ੍ਹਾਂ ਨੇ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ। ਚਿੱਤਰਾ ਨੇ ਬਿਆਨਾਂ ਵਿਚ ਲਿਖਵਾਇਆ ਹੈ ਕਿ ਇਸ ਤੋਂ ਬਾਅਦ ਉਸ ਦਾ ਪਤੀ ਅਤੇ ਸੱਸ ਉਸ ਨੂੰ ਫੋਨ 'ਤੇ ਤੰਗ-ਪ੍ਰੇਸ਼ਾਨ ਕਰਨ ਲੱਗੇ ਸਨ, ਜਿਸ ਕਾਰਨ ਤੰਗ ਆ ਕੇ ਉਸ ਨੇ ਆਪਣੇ ਪੇਕੇ ਘਰ ਵਿਚ ਪਈ ਕੋਈ ਜ਼ਹਿਰੀਲੀ ਦਵਾਈ ਪੀ ਕੇ ਖੁਦ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ।ਏ. ਐੱਸ. ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਨੇ ਕਾਰਵਾਈ ਕਰਦੇ ਹੋਏ ਇਸ ਦੇ ਪਤੀ ਅਮਨਦੀਪ ਖੰਨਾ ਅਤੇ ਸੱਸ ਸਰੋਜ ਖੰਨਾ ਪਤਨੀ ਅਸ਼ੋਕ ਕੁਮਾਰ ਦੇ ਵਿਰੁੱਧ ਥਾਣਾ ਸਿਟੀ ਵਿਚ ਮੁਕੱਦਮਾ ਦਰਜ ਕਰ ਦਿੱਤਾ ਹੈ।