ਸੇਵਾ ਮੁਕਤ ਹੋਏ ਅਧਿਆਪਕ ਦੇ ਘਰ ਅਚਾਨਕ ਪਹੁੰਚੀ ਪੁਲਸ, ਬੁੱਕੇ ਦੇ ਕੇ ਦਿੱਤੀ ਮੁਬਾਰਕਬਾਦ

Thursday, Apr 30, 2020 - 04:26 PM (IST)

ਸੇਵਾ ਮੁਕਤ ਹੋਏ ਅਧਿਆਪਕ ਦੇ ਘਰ ਅਚਾਨਕ ਪਹੁੰਚੀ ਪੁਲਸ, ਬੁੱਕੇ ਦੇ ਕੇ ਦਿੱਤੀ ਮੁਬਾਰਕਬਾਦ

ਬੱਸੀ ਪਠਾਣਾ (ਰਾਜਕਮਲ): ਕੋਰੋਨਾ ਕਰਫ਼ਿਊ ਦੌਰਾਨ ਪੰਜਾਬ ਪੁਲਸ ਦੀ ਅਜਿਹੀ ਸਾਖ ਉੱਭਰ ਕੇ ਸਾਹਮਣੇ ਆ ਰਹੀ ਹੈ, ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਨਜ਼ਰ ਆ ਰਿਹਾ ਹੈ। ਜਿੱਥੇ ਵੱਖ ਵੱਖ ਥਾਵਾਂ ‘ਤੇ ਬੱਚਿਆਂ ਤੇ ਵੱਡਿਆਂ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਕੇਕ ਜਾਂ ਹੋਰ ਤੋਹਫ਼ੇ ਦੇ ਕੇ ਉਨ੍ਹਾਂ ਦਾ ਹੌਂਸਲਾ ਵਧਾਇਆ ਜਾ ਰਿਹਾ ਹੈ, ਉੱਥੇ ਆਪਣੀ ਡਿਊਟੀ ਵੀ ਪੂਰੀ ਤਨਦੇਹੀ ਨਾਲ ਨਿਭਾਈ ਜਾ ਰਹੀ ਹੈ। ਬੱਸੀ ਪਠਾਣਾ ਨਿਵਾਸੀ ਪ੍ਰਵੀਨ ਕਪਿਲ ਜੋ ਕਿ ਅੱਜ ਚੰਡੀਗੜ੍ਹ ਸਿੱਖਿਆ ਵਿਭਾਗ ਤੋਂ ਸੇਵਾ ਮੁਕਤ ਹੋਏ, ਉਨ੍ਹਾਂ ਦੀ ਖੁਸ਼ੀ ਦਾ ਉਦੋਂ ਟਿਕਾਣਾ ਨਾ ਰਿਹਾ ਜਦੋਂ ਇਸ ਬਾਰੇ ਪਤਾ ਲੱਗਣ ‘ਤੇ ਸਿਟੀ ਪੁਲਸ ਚੌਂਕੀ ਇੰਚਾਰਜ ਬਲਜਿੰਦਰ ਸਿੰਘ ਕੰਗ ਤੇ ਏ.ਐਸ.ਆਈ. ਅਮਰੀਕ ਸਿੰਘ ਪੁਲਸ ਪਾਰਟੀ ਸਮੇਤ ਅਚਾਨਕ ਉਨ੍ਹਾਂ ਦੇ ਘਰ ਪਹੁੰਚੇ ਅਤੇ ਉਨ੍ਹਾਂ ਨੂੰ ਤੇ ਉਨ੍ਹਾਂ ਦੀ ਪਤਨੀ ਨੂੰ ਬੁੱਕਾ ਤੇ ਸਿਰਪਾਓ ਭੇਂਟ ਕਰਕੇ ਉਨ੍ਹਾਂ ਨੂੰ ਸੇਵਾ ਮੁਕਤੀ ਦੀ ਵਧਾਈ ਦਿੰਦਿਆਂ ਉਨ੍ਹਾਂ ਦਾ ਹੌਂਸਲਾ ਵਧਾਇਆ।

ਇਹ ਵੀ ਪੜ੍ਹੋ: ਵੱਡੀ ਖਬਰ: ਸ੍ਰੀ ਮੁਕਤਸਰ ਸਾਹਿਬ ਜ਼ਿਲੇ 'ਚ ਕੋਰੋਨਾ ਦੇ 3 ਹੋਰ ਪਾਜ਼ੇਟਿਵ ਕੇਸ ਆਏ ਸਾਹਮਣੇ

ਪ੍ਰਵੀਨ ਕਪਿਲ ਨੇ ਕਿਹਾ ਕਿ ਅੱਜ ਉਨ੍ਹਾਂ ਦੀ ਸੇਵਾ ਮੁਕਤੀ ਸੀ ਤੇ ਚੰਡੀਗੜ੍ਹ ਤੋਂ ਉਨ੍ਹਾਂ ਦੇ ਦੋਸਤਾਂ ਤੇ ਹੋਰ ਰਿਸ਼ਤੇਦਾਰਾਂ ਵਲੋਂ ਫੋਨ ‘ਤੇ ਵਧਾਈਆਂ ਦਿੱਤੀਆਂ ਜਾ ਰਹੀਆਂ ਸਨ। ਪ੍ਰੰਤੂ ਜਦੋਂ ਚੌਂਕੀ ਇੰਚਾਰਜ ਵਲੋਂ ਉਨ੍ਹਾਂ ਨੂੰ ਸਨਮਾਨ ਦੇ ਕੇ ਹੌਂਸਲਾ ਵਧਾਇਆ ਗਿਆ ਤਾਂ ਉਨ੍ਹਾਂ ਨੂੰ ਅਜਿਹਾ ਪ੍ਰਤੀਤ ਹੋਇਆ ਜਿਵੇਂ ਸਕੂਲ ਸਟਾਫ਼ ਵਲੋਂ ਹੀ ਉਨ੍ਹਾਂ ਦਾ ਹੌਂਸਲਾ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਵਲੋਂ ਕਰਫ਼ਿਊ ਦੌਰਾਨ ਵੱਖ ਵੱਖ ਵਰਗ ਦੇ ਲੋਕਾਂ ਨੂੰ ਅਜਿਹਾ ਸਨਮਾਨ ਦੇਣਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਚੌਂਕੀ ਇੰਚਾਰਜ ਬਲਜਿੰਦਰ ਸਿੰਘ ਕੰਗ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਿਆ ਸੀ ਕਿ ਪ੍ਰਵੀਨ ਕਪਿਲ ਅੱਜ ਸੇਵਾ ਮੁਕਤ ਹੋਏ ਹਨ ਪ੍ਰੰਤੂ ਕਿਸੇ ਵੀ ਤਰ੍ਹਾਂ ਦਾ ਸਮਾਗਮ ਨਾ ਕਰਵਾਉਣ ਕਰਕੇ ਉਹ ਆਪਣੀ ਖੁਸ਼ੀ ਸਾਂਝੀ ਨਹੀਂ ਕਰ ਸਕਦੇ। ਇਸ ਲਈ ਉਹ ਪੁਲਸ ਪਾਰਟੀ ਸਮੇਤ ਉਨ੍ਹਾਂ ਦਾ ਹੌਂਸਲਾ ਵਧਾਉਣ ਲਈ ਪਹੁੰਚੇ ਸੀ ਅਤੇ ਪੰਜਾਬ ਪੁਲਸ ਵਲੋਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਗਈ ਕਿਉਂ ਕਿ ਪੰਜਾਬ ਪੁਲਸ ਲੋਕਾਂ ਦੇ ਸੁੱਖ ਦੁੱਖ ਦੀ ਸਾਥੀ ਵੀ ਹੈ।

ਇਹ ਵੀ ਪੜ੍ਹੋ: ਕੋਰੋਨਾ ਮੁਸੀਬਤ: ਮਰਨ ਤੋਂ ਬਾਅਦ ਵੀ ਲਾਸ਼ਾਂ ਦੇ ਅੰਤਿਮ ਸੰਸਕਾਰ ਲਈ ਕਰਨਾ ਪੈ ਰਿਹੈ ਸੰਘਰਸ਼


author

Shyna

Content Editor

Related News