ਡਾ. ਬਲਜੀਤ ਕੌਰ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ
Thursday, Mar 07, 2024 - 05:55 PM (IST)
ਚੰਡੀਗੜ੍ਹ (ਬਿਊਰੋ) : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਅਤੇ ਸੂਬੇ ਦੀਆਂ ਔਰਤਾਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ’ਚ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਦਿਨ ਔਰਤਾਂ ਵਲੋਂ ਸਮਾਜ ਦੀ ਤਰੱਕੀ ਵਿੱਚ ਪਾਏ ਯੋਗਦਾਨ, ਬਰਾਬਰਤਾ ਦੇ ਸਿਧਾਂਤ ਅਤੇ ਔਰਤਾਂ ਦੇ ਅਧਿਕਾਰਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸਾਲ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾਂਦਾ ਹੈ । ਉਨ੍ਹਾਂ ਕਿਹਾ ਕਿ ਇਹ ਦਿਨ ਸਾਨੂੰ ਸਾਰਿਆਂ ਨੂੰ ਅੱਗੇ ਵਧਣ ਦੀ ਪ੍ਰੇਰਨਾ ਦਿੰਦਾ ਹੈ।
ਇਹ ਵੀ ਪੜ੍ਹੋ : ਭਾਰਤੀਆਂ ’ਚ ਬਰਤਾਨੀਆਂ ਜਾਣ ਦੀ ਦੀਵਾਨਗੀ, ਗੈਰ-ਕਾਨੂੰਨੀ ਮਾਮਲਿਆਂ ’ਚ ਵੱਡੇ ਪੱਧਰ ’ਤੇ ਵਾਧਾ
ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੇ ਸ਼ਕਤੀਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਸਮਾਜ ’ਚ ਬਰਾਬਰਤਾ ਦੇਣ ਲਈ ਜੈਂਡਰ ਬਜਟ ਲਾਗੂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸਿਵਲ ਸਰਜਨ ਦਫ਼ਤਰ ਦਾ ਕਲਰਕ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e