ਚਰਨਜੀਤ ਸਿੰਘ ਚੰਨੀ ਨੂੰ ਬਹੁਤ-ਬਹੁਤ ਮੁਬਾਰਕਾਂ : ਮਨਪ੍ਰੀਤ ਬਾਦਲ
Sunday, Sep 19, 2021 - 10:38 PM (IST)
ਚੰਡੀਗੜ੍ਹ- ਕਾਂਗਰਸ ਹਾਈਕਮਾਨ ਵੱਲੋਂ ਦਲਿਤ ਸਿੱਖ ਚਿਹਰੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨੇ ਜਾਣ ਤੋਂ ਬਾਅਦ ਚੰਨੀ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਸ ਤੋਂ ਬਾਅਦ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਵੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਕੈਪਟਨ ਨੇ ਸਾਢੇ 4 ਸਾਲਾ ਕਾਰਜਕਾਲ ਦੌਰਾਨ ਰਹੇ ਆਪਣੇ ਅਫ਼ਸਰਾਂ ਤੇ ਕਰਮਚਾਰੀਆਂ ਦਾ ਕੀਤਾ ਧੰਨਵਾਦ
ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਆਪਣੇ ਫੇਸਬੁੱਕ ਪੇਜ 'ਤੇ ਚੰਨੀ ਨਾਲ ਕੁਝ ਫੋਟੋਆਂ ਸ਼ੇਅਰ ਕਰਦਿਆਂ ਲਿਖਿਆ ਕਿ ਚਰਨਜੀਤ ਸਿੰਘ ਚੰਨੀ ਨੂੰ ਬਹੁਤ-ਬਹੁਤ ਮੁਬਾਰਕਾਂ, ਸਾਨੂੰ ਬਹੁਤ ਖੁਸ਼ੀ ਹੈ ਕਿ ਤੁਸੀਂ ਸਾਡੇ ਆਗੂ ਹੋ ਅਤੇ ਆਪਾਂ ਰਲਕੇ ਪੰਜਾਬ ਦੇ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਵਾਂਗੇ।