ਲੁਧਿਆਣਾ : ਕਾਂਗਰਸੀਆਂ ਅਤੇ ਅਕਾਲੀਆਂ ਵਿਚਾਲੇ ਝੜਪ, ਪੱਥਰਬਾਜ਼ੀ ''ਚ ਇਕ ਜ਼ਖਮੀ
Friday, Feb 23, 2018 - 07:17 PM (IST)

ਲੁਧਿਆਣਾ (ਨਰਿੰਦਰ ਮਹਿੰਦਰੂ) : ਲੁਧਿਆਣਾ 'ਚ 24 ਫਰਵਰੀ ਸ਼ਨੀਵਾਰ ਨੂੰ ਹੋਣ ਵਾਲੀਆਂ ਨਗਰ-ਨਿਗਮ ਚੋਣਾਂ ਤੋਂ ਪਹਿਲਾਂ ਹੀ ਹਿੰਸਕ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਘਟਨਾ ਵਾਰਡ ਨੰਬਰ 48 ਦੀ ਸਾਹਮਣੇ ਆਈ ਹੈ, ਜਿੱਥੇ ਕਾਂਗਰਸੀਆਂ ਅਤੇ ਅਕਾਲੀਆਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਹੋਈ ਪੱਥਰਬਾਜ਼ੀ ਵਿਚ ਇਕ ਵਿਅਕਤੀ ਜ਼ਖਮੀ ਹੋ ਗਿਆ। ਜਿਸ ਨੂੰ ਨੇੜਲੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਫਿਲਹਾਲ ਪੁਲਸ ਵਲੋਂ ਮੌਕੇ 'ਤੇ ਪਹੁੰਚ ਕੇ ਕਾਰਵਾਈ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ ਚੰਡੀਗੜ੍ਹ ਰੋਡ 'ਤੇ ਸੈਕਟਰ-32 ਵਿਖੇ ਕਾਂਗਰਸ ਉਮੀਦਵਾਰ ਵਲੋਂ ਕੱਢੇ ਜਾ ਰਹੇ ਰੋਡ ਸ਼ੋਅ ਦੌਰਾਨ ਹੋਏ ਝੜਪ ਹੋ ਗਈ ਸੀ। ਇਸ ਦੌਰਾਨ ਦੂਜੀ ਧਿਰ ਨੇ ਕਾਂਗਰਸੀ ਉਮੀਦਵਾਰ ਵਲੋਂ ਵਰਕਰਾਂ ਨਾਲ ਮਿਲ ਕੇ ਪੋਸਟਰ ਪਾੜਨ, ਹਮਲਾ ਕਰਨ ਅਤੇ ਪੱਗਾਂ ਉਤਾਰਨ ਦੇ ਦੋਸ਼ ਲਗਾਏ ਸਨ।