ਸ੍ਰੀ ਮੁਕਤਸਰ ਸਾਹਿਬ ''ਚ ਅਕਾਲੀਆਂ ''ਤੇ ਕਾਂਗਰਸੀਆਂ ਵਿਚਾਲੇ ਝੜਪ

02/14/2021 11:13:17 AM

ਸ੍ਰੀ ਮੁਕਤਸਰ ਸਾਹਿਬ (ਰਿਣੀ)- ਸਥਾਨਕ ਕੋਟਕਪੂਰਾ ਰੋਡ ਬਾਈਪਾਸ 'ਤੇ ਹੋਈ ਲੜਾਈ ਵਿਚ ਕਾਂਗਰਸ ਦੇ ਵਾਰਡ ਨੰਬਰ ਚਾਰ ਤੋਂ ਉਮੀਦਵਾਰ ਯਾਦਵਿੰਦਰ ਸਿੰਘ ਯਾਦੂ ਸਾਬਕਾ ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਗੰਭੀਰ ਜ਼ਖਮੀ ਹੋ ਗਏ। ਯਾਦਵਿੰਦਰ ਸਿੰਘ ਯਾਦੂ ਨੇ ਦੋਸ਼ ਲਗਾਉਂਦੇ ਹੋਏ ਦੱਸਿਆ ਕਿ ਆਪਣੀ ਹਾਰ ਤੋਂ ਬੁਖਲਾਏ ਵਾਰਡ ਨੰਬਰ ਚਾਰ ਦੇ ਅਕਾਲੀ ਉਮੀਦਵਾਰ ਦੇ ਸਮਰਥਕਾਂ ਵੱਲੋਂ ਉਨ੍ਹਾਂ 'ਤੇ ਹਮਲਾ ਕੀਤਾ ਗਿਆ ਹੈ। ਉਨ੍ਹਾਂ ਨੇ ਪੁਲਸ 'ਤੇ ਦੋਸ਼ ਲਗਾਏ ਕਿ ਪੁਲਸ ਵੀ ਵਿਰੋਧੀ ਧਿਰ ਦਾ ਸਾਥ ਦੇ ਰਹੀ ਹੈ।

ਇਹ ਵੀ ਪੜ੍ਹੋ : ਵਿਆਹ ਵਾਲੇ ਘਰ ਵੱਜ ਰਹੇ ਡੀ. ਜੇ. 'ਤੇ ਚੱਲੀਆਂ ਗੋਲ਼ੀਆਂ, ਮਿੰਟਾਂ 'ਚ ਮਚ ਗਿਆ ਚੀਖ-ਚਿਹਾੜਾ

ਕਾਂਗਰਸ ਦੇ ਸਾਬਕਾ ਵਿਧਾਇਕ ਕਰਨ ਕੌਰ ਬਰਾੜ ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਕਿਹਾ ਪੁਲਸ ਨਕਾਮ ਹੋ ਗਈ ਹੈ, ਜਦਕਿ ਦੂਜੀ ਧਿਰ ਗੁੰਡਾਗਰਦੀ ਕਰ ਰਹੀ। ਹਮਲੇ ਦੌਰਾਨ ਯਾਦੂ ਦੇ ਸਿਰ 'ਤੇ ਗੰਭੀਰ ਸੱਟ ਲੱਗੀ ਹੈ ਜਦਕਿ ਉਨ੍ਹਾਂ ਦਾ ਇਕ ਹੋਰ ਸਾਥੀ ਵੀ ਜ਼ਖਮੀ ਹੋ ਗਿਆ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਘਟਨਾ ਦੌਰਾਨ ਇਕ ਇਨੋਵਾ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਵਰਨਣਯੋਗ ਹੈ ਕਿ ਸੱਤਾਧਾਰੀ ਧਿਰ ਵਲੋਂ ਸੁਰੱਖਿਆ ਦੇ ਪ੍ਰਬੰਧ 'ਤੇ ਸਵਾਲੀਆ ਨਿਸ਼ਾਨ ਲਾਏ ਜਾ ਰਹੇ ਹਨ। ਇਕ ਹੋਰ ਘਟਨਾ 'ਚ ਵਾਰਡ ਨੰਬਰ 8 ਤੋਂ ਅਕਾਲੀ ਉਮੀਦਵਾਰ ਟੇਕ ਚੰਦ ਬੱਤਰਾ 'ਤੇ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਰੇਪ ਪੀੜਤ 7 ਸਾਲਾ ਬੱਚੀ ਦੀ ਮੌਤ ਦੀ ਅਫਵਾਹ ਨਾਲ ਲੁਧਿਆਣਾ 'ਚ ਹੜਕੰਪ, ਪੁਲਸ ਤੇ ਲੋਕਾਂ 'ਚ ਜ਼ਬਰਦਸਤ ਝੜਪ

ਨੋਟ - ਚੋਣਾਂ 'ਚ ਹੋ ਰਹੀਆਂ ਹਿੰਸਕ ਘਟਨਾਵਾਂ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News