ਕਾਂਗਰਸ ਨੂੰ ਝਟਕਾ, 21 ਪਰਿਵਾਰ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ

Sunday, May 09, 2021 - 05:03 PM (IST)

ਸੁਰਸਿੰਘ/ਭਿੱਖੀਵਿੰਡ (ਗੁਰਪ੍ਰੀਤ ਢਿੱਲੋਂ) : ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਸਿਧਵਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਗੁਰਮਾਨ ਸਿੰਘ ਸਿਧਵਾਂ ਦੀ ਪ੍ਰੇਰਨਾ ਸਦਕਾ ਕਾਂਗਰਸ ਪਾਰਟੀ ਨੂੰ ਛੱਡ ਕੇ 21 ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਜਿੰਨ੍ਹਾਂ ਵਿਚ ਪਹਿਲਵਾਨ ਸ਼ਮਸ਼ੇਰ ਸਿੰਘ, ਦਲੇਰ ਸਿੰਘ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ ,ਪ੍ਰਗਟ ਸਿੰਘ ,ਸਕੱਤਰ ਸਿੰਘ, ਨਿਰਮਲ ਸਿੰਘ, ਗੁਰਜੰਟ ਸਿੰਘ, ਛਿੰਦਾ ਸਿੰਘ ਮਾਸਟਰ, ਜਗਜੀਤ ਸਿੰਘ, ਬਾਬਾ ਕਾਲਾ, ਅੰਮ੍ਰਿਤ ਸਿੰਘ ਅਤੇ ਰੇਸ਼ਮ ਸਿੰਘ ਆਦਿ ਪਰਿਵਾਰ ਪਾਰਟੀ ਵਿਚ ਸ਼ਾਮਲ ਹੋਏ। ਇਸ ਮੌਕੇ ਇਨ੍ਹਾਂ ਸਾਰੇ ਪਰਿਵਾਰਾਂ ਨੂੰ ਜੀ ਆਇਆਂ ਕਹਿੰਦਿਆਂ ਐੱਸ.ਓ.ਆਈ ਮਾਝਾ ਜ਼ੋਨ ਦੇ ਪ੍ਰਧਾਨ ਗੌਰਵਦੀਪ ਸਿੰਘ ਵਲਟੋਹਾ ਨੇ ਜੀ ਆਇਆਂ ਆਖਿਆ ਅਤੇ ਕਿਹਾ ਕਿ ਇਨ੍ਹਾਂ ਸਾਰੇ ਪਰਿਵਾਰਾਂ ਨੂੰ ਪਾਰਟੀ ਅੰਦਰ ਬਣਦਾ ਮਾਣ- ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਹਲਕੇ ਅੰਦਰ ਵੱਡੀ ਪੱਧਰ ’ਤੇ ਕਾਂਗਰਸੀ ਆਗੂ ਪਾਰਟੀ ਵਿਚ ਸ਼ਾਮਲ ਹੋਣਗੇ।

ਉਨ੍ਹਾਂ ਕਿਹਾ ਕਿ ਜੋ ਵਿਕਾਸ ਹਲਕਾ ਖੇਮਕਰਨ ਅੰਦਰ ਪਿਛਲੇ ਦਸ ਸਾਲ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਕਰਵਾਇਆ ਹੈ, ਉਸ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ। ਇਸ ਕਰਕੇ ਹੀ ਸਥਾਨਕ ਹਲਕੇ ਦੇ ਲੋਕ ਵੱਡੀ ਪੱਧਰ ’ਤੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਗੁਰਮਾਨ ਸਿੰਘ ਸਿਧਵਾਂ ਅਤੇ ਮਨਪ੍ਰੀਤ ਸਿੰਘ ਨੇ ਗੌਰਵਦੀਪ ਸਿੰਘ ਵਲਟੋਹਾ ਨੂੰ ਆਪਣੇ ਗ੍ਰਹਿ ਵਿਖੇ ਪਹੁੰਚਣ ’ਤੇ ਸਨਮਾਨਤ ਵੀ ਕੀਤਾ ਅਤੇ ਕਿਹਾ ਕਿ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਉਹ ਦਿਨ-ਰਾਤ ਇਕ ਕਰ ਦੇਣਗੇ।


Gurminder Singh

Content Editor

Related News