ਅਗਲੇ ਹਫ਼ਤੇ ਕਾਂਗਰਸ ’ਚ ਵੱਡਾ ਧਮਾਕਾ ਹੋਣ ਦੇ ਆਸਾਰ, ਕੈਪਟਨ ’ਤੇ ਟਿਕੀਆਂ ਸਭ ਦੀਆਂ ਨਜ਼ਰਾਂ

Friday, Oct 08, 2021 - 04:09 PM (IST)

ਅਗਲੇ ਹਫ਼ਤੇ ਕਾਂਗਰਸ ’ਚ ਵੱਡਾ ਧਮਾਕਾ ਹੋਣ ਦੇ ਆਸਾਰ, ਕੈਪਟਨ ’ਤੇ ਟਿਕੀਆਂ ਸਭ ਦੀਆਂ ਨਜ਼ਰਾਂ

ਚੰਡੀਗੜ੍ਹ : ਕਾਂਗਰਸ ਹਾਈਕਮਾਨ ਵਲੋਂ ਹਾਸ਼ੀਏ ’ਤੇ ਕੀਤੇ ਜਾਣ ਤੋਂ ਬਾਅਦ ਲਗਾਤਾਰ ਚੁੱਪ ਬੈਠੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਵੱਡਾ ਧਮਾਕਾ ਕਰ ਸਕਦੇ ਹਨ। ਭਾਵੇਂ ਲਖੀਮਪੁਰ ਕਾਂਡ ਤੋਂ ਬਾਅਦ ਰੋਸ ਮਾਰਚ ਰਾਹੀਂ ਪੰਜਾਬ ਕਾਂਗਰਸ ਵਲੋਂ ਇਕਜੁਟਤਾ ਦਾ ਸੰਦੇਸ਼ ਦਿੱਤਾ ਗਿਆ ਹੈ ਪਰ ਅੰਦਰਖਾਤੇ ਕਿਤੇ ਨਾ ਕਿਤੇ ਨਾਰਾਜ਼ਗੀਆਂ ਬਰਕਰਾਰ ਹਨ। ਇਸ ਤੋਂ ਇਲਾਵਾ ਸਭ ਦੀਆਂ ਨਜ਼ਰਾਂ ਕੈਪਟਨ ਅਮਰਿੰਦਰ ਸਿੰਘ ’ਤੇ ਅਗਲੇ ਕਦਮ ’ਤੇ ਟਿੱਕੀਆਂ ਹੋਈਆਂ ਹਨ। ਸਿਆਸੀ ਗਲਿਆਰਿਆਂ ਵਿਚ ਚਰਚਾ ਇਹ ਵੀ ਛਿੜੀ ਹੋਈ ਹੈ ਕਿ ਅਗਲੇ ਹਫ਼ਤੇ ਕੈਪਟਨ ਅਮਰਿੰਦਰ ਸਿੰਘ ਆਪਣੀ ਰਣਨੀਤੀ ਦਾ ਖ਼ੁਲਾਸਾ ਕਰ ਸਕਦੇ ਹਨ।

ਇਹ ਵੀ ਪੜ੍ਹੋ : ਚੰਨੀ ਦੇ ਇੰਜੀਨੀਅਰ ਮੁੰਡੇ ਦਾ ਹੋਵੇਗਾ ਇੰਜੀਨੀਅਰ ਕੁੜੀ ਨਾਲ ਵਿਆਹ, ਵੇਖੋ ਕਦੋਂ ਚੜ੍ਹੇਗੀ ਜੰਞ ਤੇ ਕਦੋਂ ਹੋਵੇਗੀ ਰਿਸੈਪਸ਼ਨ

ਮੁੱਖ ਮੰਤਰੀ ਅਹੁਦੇ ਤੋਂ ਛੁੱਟੀ ਹੋਣ ਪਿੱਛੋਂ ਕੈਪਟਨ ਅਮਰਿੰਦਰ ਸਿੰਘ ਨੇ ਜਿਸ ਤਰ੍ਹਾਂ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਮੁਖਾਲਫ਼ਤ ਕੀਤੀ ਸੀ, ਇਸ ਤੋਂ ਇੰਝ ਜਾਪ ਰਿਹੈ ਸੀ ਕਿ ਕੈਪਟਨ ਹੁਣ ਕਾਂਗਰਸ ਨਾਲ ਆਰ-ਪਾਰ ਦੀ ਲੜਾਈ ਦੋ ਰੋਹ ਵਿਚ ਹਨ। ਉਂਝ ਕੈਪਟਨ ਨੇ ਸਾਫ਼ ਆਖ ਦਿੱਤਾ ਸੀ ਕਿ ਉਹ ਹੁਣ ਕਾਂਗਰਸ ਦਾ ਹਿੱਸਾ ਨਹੀਂ ਰਹਿਣਗੇ। ਕੈਪਟਨ ਦੇ ਅਗਲੇ ਕਦਮ ’ਤੇ ਕਾਂਗਰਸ ਦੇ ਨਾਲ-ਨਾਲ ਹੋਰ ਵੀ ਪਾਰਟੀਆਂ ਨੇ ਨਜ਼ਰਾਂ ਟਿਕਾਈਆਂ ਹੋਈਆਂ ਹਨ। ਕੈਪਟਨ ਨੇ ਭਾਵੇਂ ਕਾਂਗਰਸ ’ਚੋਂ ਅਜੇ ਤਕ ਅਸਤੀਫ਼ਾ ਨਹੀਂ ਦਿੱਤਾ ਹੈ ਪਰ ਉਹ ਪਾਰਟੀ ਲਈ ਚਿੰਤਾ ਦਾ ਸਬੱਬ ਬਣੇ ਹੋਏ ਹਨ। ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਬਾਅਦ ਕੈਪਟਨ ਦੀ ਦੂਜੀ ਦਿੱਲੀ ਫੇਰੀ ਦੇ ਨਾਲ ਕਾਂਗਰਸ ਹਾਈਕਮਾਨ ਕੈਪਟਨ ਦੇ ਅਗਲੇ ਕਦਮ ਵੱਲ ਵੇਖ ਰਹੀ ਹੈ।

ਇਹ ਵੀ ਪੜ੍ਹੋ : 2022 ਦੀਆਂ ਵਿਧਾਨ ਸਭਾ ਚੋਣਾਂ ’ਚ ਚਰਨਜੀਤ ਚੰਨੀ ’ਤੇ ਵੱਡਾ ਦਾਅ ਖੇਡ ਸਕਦੀ ਹੈ ਕਾਂਗਰਸ ਲੀਡਰਸ਼ਿਪ!

ਚਰਚਾ ਹੈ ਕਿ ਦੀ ਕੈਪਟਨ ਅਗਲੇ ਹਫਤੇ ਆਪਣੀ ਰਣਨੀਤੀ ਦਾ ਖ਼ੁਲਾਸਾ ਕਰ ਸਕਦੇ ਹਨ, ਜਿਸ ਤਹਿਤ ਉਹ ਕਾਂਗਰਸ ਪਾਰਟੀ ਦੀ ਮੈਂਬਰਸ਼ਿਪ ਵੀ ਛੱਡ ਦੇਣਗੇ ਅਤੇ ਆਪਣੀ ਨਵੀਂ ਪਾਰਟੀ ਦਾ ਐਲਾਨ ਵੀ ਕਰ ਸਕਦੇ ਹਨ। ਸਿਆਸੀ ਹਲਕਿਆਂ ਵਿਚ ਇਹ ਕਿਆਸਅਰਾਈਆਂ ਵੀ ਲਾਈਆਂ ਜਾ ਰਹੀਆਂ ਹਨ ਕਿ ਕੈਪਟਨ ਵੱਲੋਂ ਬਣਾਈ ਜਾਟ ਮਹਾਸਭਾ, ਜੋ ਅੱਜਕੱਲ੍ਹ ਸਰਗਰਮ ਨਹੀਂ ਹੈ, ਨੂੰ ਮੁੜ ਐਕਟਿਵ ਕੀਤਾ ਜਾ ਸਕਦਾ ਹੈ ਤਾਂ ਜੋ ਪੰਜਾਬ ਦੇ ਕਿਸਾਨਾਂ ਨੂੰ ਆਪਣੇ ਨਾਲ ਜੋੜਿਆ ਜਾ ਸਕੇ। ਇਸ ਰਾਹੀਂ ਕੈਪਟਨ ਅਮਰਿੰਦਰ ਸਿੰਘ ਕਿਸਾਨ ਅੰਦੋਲਨ ਵਿਚ ਵੀ ਮੁੱਖ ਚਿਹਰੇ ਦੇ ਰੂਪ ਵਿਚ ਉੱਭਰ ਕੇ ਸਾਹਮਣੇ ਆ ਸਕਦੇ ਹਨ।

ਇਹ ਵੀ ਪੜ੍ਹੋ : ਘਰੋਂ ਸਕੂਲ ਜਾ ਰਹੀ ਕੁੜੀ ਨੂੰ ਰਸਤੇ ’ਚ ਮੌਤ ਨੇ ਪਾਇਆ ਘੇਰਾ, ਰੋ-ਰੋ ਹਾਲੋ-ਬੇਹਾਲ ਹੋਇਆ ਪਰਿਵਾਰ

ਨੋਟ - ਕੀ ਕੈਪਟਨ ਅਮਰਿੰਦਰ ਸਿੰਘ ਨੂੰ ਨਵੀਂ ਪਾਰਟੀ ਬਨਾਉਣੀ ਚਾਹੀਦੀ ਹੈ?


author

Gurminder Singh

Content Editor

Related News