ਕਾਂਗਰਸ ਤਖ਼ਤਾ ਪਲਟ ਦੌਰਾਨ ਵੱਡੀ ਖ਼ਬਰ, ਕੁੱਝ ਦੇਰ ਬਾਅਦ ਪ੍ਰੈੱਸ ਕਾਨਫਰੰਸ ਕਰਨਗੇ ਕੈਪਟਨ

09/18/2021 6:32:26 PM

ਚੰਡੀਗੜ੍ਹ : ਤਖ਼ਤਾ ਪਲਟ ਦੀਆਂ ਖ਼ਬਰਾਂ ਦਰਮਿਆਨ ਇਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ। ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਢੇ ਚਾਰ ਵਜੇ ਮੀਡੀਆ ਦੇ ਮੁਖ਼ਾਤਬ ਹੋਣਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਹੁਣ ਤੋਂ ਕੁੱਝ ਦੇਰ ਬਾਅਦ ਰਾਜ ਭਵਨ ਦੇ ਬਾਹਰ ਪ੍ਰੈੱਸ ਕਾਨਫਰੰਸ ਕਰਨਗੇ। ਇਸ ਦੀ ਜਾਣਕਾਰੀ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਕੇ ਦਿੱਤੀ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਚਿਹਰੇ ਦੇ ਐਲਾਨ ਦੀਆਂ ਅਟਕਲਾਂ ਦੌਰਾਨ ਸੁਨੀਲ ਜਾਖੜ ਦਾ ਟਵੀਟ, ਰਾਹੁਲ ਗਾਂਧੀ ਦਾ ਕੀਤਾ ਧੰਨਵਾਦ

ਦੱਸਿਆ ਜਾ ਰਿਹਾ ਹੈ, ਇਸ ਕਾਨਫਰੰਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੱਡਾ ਐਲਾਨ ਕਰ ਸਕਦੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਵਲੋਂ ਆਪਣੇ ਖੇਮੇ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਸੀ. ਐੱਲ. ਪੀ. ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਅਸਤੀਫ਼ਾ ਦੇਣ ਦਾ ਐਲਾਨ ਕਰ ਸਕਦੇ ਹਨ।

ਇਹ ਵੀ ਪੜ੍ਹੋ : ਕਾਂਗਰਸ ’ਚ ਚੱਲ ਰਹੇ ਤਖ਼ਤਾ ਪਲਟ ਦੇ ਘਟਨਾਕ੍ਰਮ ਦਰਮਿਆਨ ਆਮ ਆਦਮੀ ਪਾਰਟੀ ਦਾ ਵੱਡਾ ਬਿਆਨ

Gurminder Singh

This news is Content Editor Gurminder Singh