ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਵਾਜਬ, ਮੁੱਖ ਮੰਤਰੀ ਕੋਲੋਂ ਜਲਦ ਪੂਰੀ ਹੋਣ ਦੀ ਉਮੀਦ : ਬਾਜਵਾ
Saturday, Sep 11, 2021 - 01:17 PM (IST)
ਗੁਰਦਾਸਪੁਰ (ਗੁਰਪ੍ਰੀਤ) : ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਅੱਜ ਬਟਾਲਾ ਵਿਖੇ ਕਾਂਗਰਸ ਪਾਰਟੀ ਦੇ ਵਰਕਰਾਂ ਦੀਆਂ ਵੱਖ-ਵੱਖ ਮੀਟਿੰਗਾਂ ਨੂੰ ਸੰਬੋਧਨ ਕੀਤਾ ਗਿਆ। ਪ੍ਰਤਾਪ ਬਾਜਵਾ ਸਵੇਰੇ ਤੋਂ ਹੀ ਪਹਿਲਾਂ ਬਟਾਲਾ ਦੇ ਨਜ਼ਦੀਕ ਪਿੰਡ ਘਸੀਟਪੁਰਾ ਵਿਖੇ ਮੀਟਿੰਗ ’ਚ ਸ਼ਾਮਿਲ ਹੋਏ ਅਤੇ ਉਸ ਤੋਂ ਬਾਅਦ ਵੱਖ-ਵੱਖ ਥਾਵਾਂ ’ਤੇ ਕੀਤੀਆਂ ਗਈਆਂ ਮੀਟਿੰਗਾਂ ’ਚ ਸ਼ਾਮਿਲ ਹੋਏ। ਪਹਿਲਾਂ ਹੀ ਪ੍ਰਤਾਪ ਬਾਜਵਾ ਵਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਉਸ ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੈਦਾਨ ’ਚ ਉਤਰਨਗੇ ਅਤੇ ਜ਼ਿਲ੍ਹਾ ਗੁਰਦਸਪੁਰ ਦੇ ਕਿਸੇ ਵੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਵਜੋਂ ਸਾਹਮਣੇ ਆਉਣਗੇ। ਇਸ ਦੇ ਚੱਲਦੇ ਅੱਜ ਬਟਾਲਾ ਤੋਂ ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਸ਼ੁਰੂਆਤ ਕੀਤੀ।
ਉਨ੍ਹਾਂ ਕਿਹਾ ਕਿ ਬਟਾਲਾ ਨੂੰ ਜ਼ਿਲ੍ਹੇ ਦਾ ਦਰਜ਼ਾ ਮਿਲੇ ਕਿਉਂਕਿ ਇਹ ਮੰਗ ਲੰਬੇ ਸਮੇਂ ਤੋਂ ਬਟਾਲਾ ਦੇ ਲੋਕਾਂ ਵਲੋਂ ਕੀਤੀ ਜਾਂਦੀ ਰਹੀ ਹੈ। ਬਾਜਵਾ ਨੇ ਕਿਹਾ ਕਿ ਉਨ੍ਹਾਂ ਵੀ ਇਸ ਮੰਗ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਨੂੰ ਚਿੱਠੀ ਰਾਹੀਂ ਮੰਗ ਕੀਤੀ ਸੀ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਭਾਵੇਂ ਇਸ ਦਾ ਕੁਝ ਵਿਰੋਧ ਵੀ ਹੋ ਰਿਹਾ ਹੈ ਪਰ ਮੁੱਖ ਮੰਤਰੀ ਇਸ ਮੰਗ ਨੂੰ ਪੂਰਾ ਕਰਨਗੇ। ਜਲਦੀ ਹੀ ਬਟਾਲਾ ਨੂੰ ਜ਼ਿਲ੍ਹੇ ਦਾ ਦਰਜਾ ਦਿੱਤਾ ਜਾਵੇਗਾ। ਇਸ ਦੌਰਾਨ ਜਦੋਂ ਪ੍ਰਤਾਪ ਸਿੰਘ ਬਾਜਵਾ ਵਲੋਂ ਇਹ ਸਵਾਲ ਪੁੱਛਿਆ ਗਿਆ ਕਿ ਉਹ ਕਿਹੜੇ ਵਿਧਾਨ ਸਭਾ ਹਲਕੇ ਤੋਂ ਚੋਣ ਦੇ ਚਾਹਵਾਨ ਹਨ ਤਾਂ ਉਨ੍ਹਾਂ ਕਿਹਾ ਕਿ ਜਲਦ ਹਰ ਗੱਲ ਲੋਕਾਂ ਸਾਹਮਣੇ ਆ ਜਾਵੇਗਾ।