ਕਾਂਗਰਸ ’ਚ ਤੇਜ਼ ਹੋਈ ਬਗਾਵਤ, ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਪਰਨੀਤ ਕੌਰ ਦਾ ਵੱਡਾ ਧਮਾਕਾ
Monday, Nov 29, 2021 - 10:20 PM (IST)
ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਉਨ੍ਹਾਂ ਦੀ ਪਤਨੀ ਪਰਨੀਤ ਕੌਰ ਨੇ ਵੀ ਕਾਂਗਰਸ ਨੂੰ ਬਾਗੀ ਤੇਵਰ ਵਿਖਾ ਦਿੱਤੇ ਹਨ। ਹਾਈਕਮਾਨ ਦੀ ਘੁਰਕੀ ਦੇ ਬਾਵਜੂਦ ਸਾਂਸਦ ਪਰਨੀਤ ਕੌਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ‘ਕੈਪਟਨ ਫਾਰ 2022’ ਦੀ ਪ੍ਰੋਫਾਈਲ ਤਸਵੀਰ ਲਗਾ ਦਿੱਤੀ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਨੂੰ ਕਾਂਗਰਸ ਨੋਟਿਸ ਵੀ ਜਾਰੀ ਚੁੱਕੀ ਹੈ, ਹਾਲਾਂਕਿ ਅਜੇ ਤਕ ਉਨ੍ਹਾਂ ਨੇ ਕਾਂਗਰਸ ਨਹੀਂ ਛੱਡੀ ਹੈ ਪਰ ਉਨ੍ਹਾਂ ਨੇ ਪਤੀ ਕੈਪਟਨ ਅਮਰਿੰਦਰ ਸਿੰਘ ਦੇ ਹੱਕ ਵਿਚ ਖੁੱਲ੍ਹੇ ਤੌਰ ’ਤੇ ਨਿੱਤਰ ਕੇ ਕਾਂਗਰਸ ਦੀ ਚਿੰਤਾ ਜ਼ਰੂਰ ਵਧਾ ਦਿੱਤੀ ਹੈ।
ਇਹ ਵੀ ਪੜ੍ਹੋ : ਫਿਰ ਚੰਨੀ ਸਰਕਾਰ ’ਤੇ ਵਰ੍ਹੇ ਨਵਜੋਤ ਸਿੱਧੂ, ਸੁਖਜਿੰਦਰ ਸਿੰਘ ਰੰਧਾਵਾ ’ਤੇ ਬੋਲਿਆ ਵੱਡਾ ਹਮਲਾ
ਪਰਨੀਤ ਕੌਰ ਵਲੋਂ ਲਗਾਈ ਗਈ ਇਸ ਤਸਵੀਰ ਨੇ ਜਿੱਥੇ ਸਿਆਸੀ ਗਲਿਆਰਿਆਂ ਵਿਚ ਖਲਬਲੀ ਮਚਾ ਦਿੱਤੀ ਹੈ, ਉਥੇ ਹੀ ਸਾਫ ਕਰ ਦਿੱਤਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਉਹ ਕਾਂਗਰਸ ਛੱਡ ਚੁੱਕੇ ਪਤੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਹੀ ਹੋਣਗੇ ਅਤੇ ਕੈਪਟਨ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਵਲੋਂ ਚੋਣ ਪ੍ਰਚਾਰ ਕਰਨਗੇ। ਕੈਪਟਨ ਇਸ ਪਾਰਟੀ ਰਾਹੀਂ ਭਾਜਪਾ ਨਾਲ ਸੀਟਾਂ ਦੀ ਵੰਡ ਕਰਕੇ ਵਿਧਾਨ ਸਭਾ ਚੋਣਾਂ ਲੜ ਸਕਦੇ ਹਨ।
ਇਹ ਵੀ ਪੜ੍ਹੋ : ਪਿੰਡ ਖੰਟ ਦੀ ਗਰਾਊਂਡ ’ਚ ਅਚਾਨਕ ਉਤਰਿਆ ਮੁੱਖ ਮੰਤਰੀ ਚੰਨੀ ਦਾ ਹੈਲੀਕਾਪਟਰ, ਫਿਰ ਜੋ ਹੋਇਆ ਦੇਖ ਸਾਰੇ ਹੋਏ ਹੈਰਾਨ
ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨੇ ਜਾਰੀ ਕੀਤਾ ਸੀ ਨੋਟਿਸ
ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨੇ ਪਰਨੀਤ ਕੌਰ ਨੂੰ ਸ਼ੋ-ਕਾਜ ਨੋਟਿਸ ਜਾਰੀ ਕੀਤਾ ਸੀ। ਉਨ੍ਹਾਂ ਨੂੰ ਪੁੱਛਿਆ ਸੀ ਕਿ ਪਰਨੀਤ ਕੌਰ ਸਪੱਸ਼ਟ ਕਰਨ ਕਿ ਉਹ ਕੈਪਟਨ ਅਮਰਿੰਦਰ ਸਿੰਘ ਨਾਲ ਹਨ ਜਾਂ ਫਿਰ ਕਾਂਗਰਸ ਨਾਲ। ਪਰਨੀਤ ਕੌਰ ਵਲੋਂ ਇਸ ਦਾ ਜਵਾਬ ਦਿੱਤਾ ਗਿਆ ਕਿ ਨਹੀਂ ਫਿਲਹਾਲ ਇਸ ਦੀ ਕੋਈ ਜਾਣਕਾਰੀ ਨਹੀਂ ਹੈ ਪਰ ਇਹ ਨੋਟਿਸ ਉਦੋਂ ਭੇਜਿਆ ਗਿਆ ਸੀ ਜਦੋਂ ਪਰਨੀਤ ਕੌਰ ਕੈਪਟਨ ਅਤੇ ਪਟਿਆਲਾ ਦੇ ਸਮਰਥਕ ਕੌਸਲਰਾਂ ਨਾਲ ਨਜ਼ਰ ਆਏ ਸਨ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ’ਚ ਵਧਿਆ ਕਲੇਸ਼, ਮੰਤਰੀ ਤ੍ਰਿਪਤ ਬਾਜਵਾ ਨੇ ਅਸ਼ਵਨੀ ਸੇਖੜੀ ਨੂੰ ਕੀਤਾ ਚੈਲੰਜ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?