ਕਾਂਗਰਸੀ ਵਿਧਾਇਕ ਦਾ ਵੱਡਾ ਬਿਆਨ, ਕਿਹਾ ਕੈਪਟਨ ਦੀ ਅਗਵਾਈ ’ਚ ਨਹੀਂ ਲੜਾਂਗਾ 2022 ਦੀਆਂ ਚੋਣਾਂ

Sunday, Sep 12, 2021 - 10:12 PM (IST)

ਕਾਂਗਰਸੀ ਵਿਧਾਇਕ ਦਾ ਵੱਡਾ ਬਿਆਨ, ਕਿਹਾ ਕੈਪਟਨ ਦੀ ਅਗਵਾਈ ’ਚ ਨਹੀਂ ਲੜਾਂਗਾ 2022 ਦੀਆਂ ਚੋਣਾਂ

ਚੰਡੀਗੜ੍ਹ : ਪੰਜਾਬ ਕਾਂਗਰਸ ਵਿਚ ਪੈਦਾ ਹੋਇਆ ਘਮਸਾਨ ਲਗਾਤਾਰ ਜਾਰੀ ਹੈ। ਹੁਣ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਕਾਂਗਰਸੀ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਇਕ ਵਾਰ ਫਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਬਿਆਨਬਾਜ਼ੀ ਕਰਦਿਆਂ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਆਖਿਆ ਹੈ ਕਿ ਜੇਕਰ 2022 ਦੀਆਂ ਵਿਧਾਨ ਸਭਾ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਲੜੀਆਂ ਜਾਂਦੀਆਂ ਹਨ ਤਾਂ ਉਹ ਚੋਣ ਨਹੀਂ ਲੜਨਗੇ। ਇਕ ਇੰਟਰਵਿਊ ਦੌਰਾਨ ਵਿਧਾਇਕ ਧੀਮਾਨ ਨੇ ਕਿਹਾ ਕਿ ਉਹ ਆਪਣੇ ਪਹਿਲਾਂ ਦਿੱਤੇ ਬਿਆਨ ’ਤੇ ਕਾਇਮ ਹਨ। ਧੀਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਪੰਜਾਬ ਵਿਚ ਕੈਪਟਨ ਕੌਣ ਹੈ, ਅਸੀਂ ਆਪਣੇ ਹਲਕੇ ਦੇ ਕੈਪਟਨ ਆਪ ਹਾਂ। ਉਨ੍ਹਾਂ ਕਿਹਾ ਕਿ ਕਪਤਾਨਾਂ ਨੇ ਆਪਣਾ ਕੰਮ ਕਰਨਾ ਹੈ ਅਤੇ ਅਸੀਂ ਆਪਣਾ ਕੰਮ ਕਰ ਰਹੇ ਹਾਂ।

ਇਹ ਵੀ ਪੜ੍ਹੋ : ਜਿਸ ਮਾਂ ਨੇ ਕੁੱਖੋਂ ਜੰਮਿਆ ਉਸੇ ਨਾਲ ਕਹਿਰ ਕਮਾ ਗਿਆ ਪੁੱਤ, ਹਥੌੜੇ ਮਾਰ ਬੇਰਹਿਮੀ ਨਾਲ ਕੀਤਾ ਕਤਲ

 

ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਸੁਰਜੀਤ ਸਿੰਘ ਧੀਮਾਨ ਨਵਜੋਤ ਸਿੱਧੂ ਖੇਮੇ ਦੇ ਮੰਨੇ ਜਾਂਦੇ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਖੁੱਲ੍ਹ ਕੇ ਬੋਲਦੇ ਰਹੇ ਹਨ। ਯਾਦ ਰਹੇ ਕਿ ਜਦੋਂ ਪੰਜਾਬ ਦੇ ਵਜ਼ੀਰ ਮੁੱਖ ਮੰਤਰੀ ਬਦਲਣ ਦੀ ਮੰਗ ਲੈ ਕੇ ਦੇਹਰਾਦੂਨ ਹਰੀਸ਼ ਰਾਵਤ ਨਾਲ ਮੁਲਾਕਾਤ ਕਰਨ ਗਏ ਸਨ ਤਾਂ ਉਸ ਸਮੇਂ ਵੀ ਵਿਧਾਇਕ ਸੁਰਜੀਤ ਸਿੰਘ ਧੀਮਾਨ ਮੰਤਰੀਆਂ ਦੇ ਨਾਲ ਮੌਜੂਦ ਸਨ। ਇਕ ਪਾਸੇ ਜਿੱਥੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ 2022 ਦੀਆਂ ਚੋਣਾਂ ਨਾ ਲੜਨ ਦੀ ਗੱਲ ਆਖੀ ਹੈ, ਉਥੇ ਹੀ ਉਨ੍ਹਾਂ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਦੇ ਚਿਹਰਾ ਐਲਾਨੇ ਜਾਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਪਟਿਆਲਾ ’ਚ ਵੱਡੀ ਵਾਰਦਾਤ, ਸਕੇ ਭਰਾਵਾਂ ਨੇ ਭੈਣਾਂ ਨੂੰ ਮਾਰੀਆਂ ਗੋਲ਼ੀਆਂ

ਨੋਟ - ਕਾਂਗਰਸੀ ਵਿਧਾਇਕ ਸੁਰਜੀਤ ਸਿੰਘ ਧੀਮਾਨ ਦੇ ਬਿਆਨ ਨੂੰ ਤੁਸੀਂ ਕਿਵੇਂ ਦੇਖਦੇ ਹੋ?


author

Gurminder Singh

Content Editor

Related News