ਕਾਂਗਰਸ ਕੇਂਦਰੀ ਚੋਣ ਕਮੇਟੀ ਦੀ ਅੱਜ ਹੋਣ ਵਾਲੀ ਬੈਠਕ ਮੁਲਤਵੀ, ਸੋਮਵਾਰ ਨੂੰ ਬੁਲਾਏ ਜਾਣ ਦੇ ਆਸਾਰ
Sunday, Jan 09, 2022 - 09:06 AM (IST)
ਜਲੰਧਰ (ਧਵਨ) - ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਉਮੀਦਵਾਰਾਂ ਦੀ ਚੋਣ ਕਰਨ ਲਈ ਅੱਜ ਬੁਲਾਈ ਗਈ ਕੇਂਦਰੀ ਚੋਣ ਕਮੇਟੀ ਦੀ ਬੈਠਕ ਨੂੰ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਹ ਬੈਠਕ ਸੋਮਵਾਰ ਨੂੰ ਬੁਲਾਈ ਜਾਣ ਦੇ ਆਸਾਰ ਵਿਖਾਈ ਦੇ ਰਹੇ ਹਨ। ਕਾਂਗਰਸ ਦੀ ਸਕ੍ਰੀਨਿੰਗ ਕਮੇਟੀ ਨੇ ਲਗਭਗ 70 ਨਾਵਾਂ ਨੂੰ ਕਲੀਅਰ ਕੀਤਾ ਹੋਇਆ ਹੈ, ਜਿਨ੍ਹਾਂ ’ਚ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ’ਚ ਕਾਂਗਰਸ ਦੇ ਮੌਜੂਦਾ ਵਿਧਾਇਕਾਂ ਦੇ ਨਾਂ ਸ਼ਾਮਲ ਹਨ। ਕਾਂਗਰਸ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਬੀਤੇ ਦਿਨ ਸਕ੍ਰੀਨਿੰਗ ਕਮੇਟੀ ਦੇ ਮੈਂਬਰਾਂ ਨੂੰ ਸੰਦੇਸ਼ ਭਿਜਵਾਇਆ ਸੀ ਕਿ ਕੇਂਦਰੀ ਚੋਣ ਕਮੇਟੀ ਦੀ ਬੈਠਕ ਸ਼ਨੀਵਾਰ ਨੂੰ ਸਵਰੇ 11 ਵਜੇ ਹੋਵੇਗੀ ਪਰ ਅਚਾਨਕ ਇਸ ਬੈਠਕ ਨੂੰ ਰੱਦ ਕਰ ਦਿੱਤਾ ਗਿਆ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ : 1000 ਰੁਪਏ ਦੀ ਖ਼ਾਤਰ ਚਾਕੂ ਮਾਰ-ਮਾਰ ਕੀਤਾ ਵਿਅਕਤੀ ਦਾ ਕਤਲ
ਕਾਂਗਰਸ ਸੂਤਰਾਂ ਨੇ ਦੱਸਿਆ ਕਿ ਬੈਠਕ ਰੱਦ ਕਰਨ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ ਪਰ ਇਹ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਲੀਡਰਸ਼ਿਪ ਪਹਿਲਾਂ ਇਹ ਵੇਖਣਾ ਚਾਹੁੰਦੀ ਸੀ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੀ ਕਿਹੜੀ ਤਾਰੀਖ਼ ਤੈਅ ਕੀਤੀ ਜਾਂਦੀ ਹੈ। ਚੋਣ ਕਮਿਸ਼ਨ ਨੇ ਹੁਣ ਹਾਲਾਂਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ 14 ਫਰਵਰੀ ਦਾ ਦਿਨ ਤੈਅ ਕੀਤਾ ਹੈ, ਇਸ ਲਈ ਹੁਣ ਸੋਮਵਾਰ ਨੂੰ ਬੈਠਕ ਬੁਲਾਈ ਜਾ ਸਕਦੀ ਹੈ। ਜੇਕਰ ਕਿਸੇ ਕਾਰਨ ਸੋਮਵਾਰ ਨੂੰ ਬੈਠਕ ਨਾ ਹੋਈ ਤਾਂ ਉਸ ਸਥਿਤੀ ’ਚ ਮੰਗਲਵਾਰ ਨੂੰ ਬੈਠਕ ਜ਼ਰੂਰ ਹੋਵੇਗੀ। ਕਾਂਗਰਸ ਇਸ ਵਾਰ ਦੋ-ਤਿੰਨ ਪੜਾਵਾਂ ’ਚ ਆਪਣੇ ਉਮੀਦਵਾਰਾਂ ਦਾ ਐਲਾਨ ਕਰੇਗੀ। ਸਭ ਤੋਂ ਪਹਿਲਾਂ ਉਨ੍ਹਾਂ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ, ਜਿੱਥੇ ਉਮੀਦਵਾਰਾਂ ਨੂੰ ਲੈ ਕੇ ਕੋਈ ਵਿਵਾਦ ਨਹੀਂ ਹੈ।
ਪੜ੍ਹੋ ਇਹ ਵੀ ਖ਼ਬਰ - ਪੱਟੀ ’ਚ ਲੁੱਟ ਦੀ ਵੱਡੀ ਵਾਰਦਾਤ : ਬੈਂਕ ਆਫ਼ ਬੜੌਦਾ ’ਚ 4 ਹਥਿਆਰਬੰਦ ਲੁਟੇਰਿਆਂ ਨੇ ਮਾਰਿਆ ਡਾਕਾ (ਤਸਵੀਰਾਂ)
ਕਾਂਗਰਸ ਸੂਤਰਾਂ ਨੇ ਦੱਸਿਆ ਕਿ ਇਸ ਸਮੇਂ ਪਠਾਨਕੋਟ, ਫਿਰੋਜ਼ਪੁਰ, ਪਟਿਆਲਾ, ਨਵਾਂਸ਼ਹਿਰ ਵਰਗੇ ਜ਼ਿਲ੍ਹਿਆਂ ’ਚ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਵਿਵਾਦ ਅਤੇ ਮੱਤਭੇਦ ਵੇਖੇ ਜਾ ਰਹੇ ਹਨ। ਅਜਿਹੀ ਸਥਿਤੀ ’ਚ ਇਨ੍ਹਾਂ ਜ਼ਿਲ੍ਹਿਆਂ ’ਚ ਉਮੀਦਵਾਰਾਂ ਦੀ ਚੋਣ ਸਭ ਤੋਂ ਅਖੀਰ ’ਤੇ ਕੀਤੀ ਜਾਵੇਗੀ। ਪੰਜਾਬ ’ਚ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ 6 ਸਰਵੇ ਕਰਵਾਏ ਜਾ ਚੁੱਕੇ ਹਨ। ਕਾਂਗਰਸੀ ਹਲਕਿਆਂ ਨੇ ਦੱਸਿਆ ਕਿ ਪੰਜਾਬ ਦੀ ਸਕ੍ਰੀਨਿੰਗ ਕਮੇਟੀ ਜਿਸ ਦੇ ਚੇਅਰਮੈਨ ਅਜੇ ਮਾਕਨ ਸਨ, ਨੂੰ ਕੋਵਿਡ ਹੋ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵਾਪਰੀ ਦੁਖਦ ਘਟਨਾ : ਸੀਵਰੇਜ ’ਚ ਡਿੱਗਣ ਕਾਰਨ 2 ਸਾਲਾ ਬੱਚੇ ਦੀ ਮੌਤ (ਵੀਡੀਓ)
ਇਸੇ ਤਰ੍ਹਾਂ ਸਕ੍ਰੀਨਿੰਗ ਕਮੇਟੀ ਦੇ ਹੋਰ ਮੈਂਬਰ ਕ੍ਰਿਸ਼ਨਾ ਅਲਾਵਰੂ, ਚਰਨਜੀਤ ਸਿੰਘ ਚੰਨੀ, ਹਰੀਸ਼ ਚੌਧਰੀ ਅਤੇ ਸੁਨੀਲ ਜਾਖੜ ਨੇ ਵੀ ਆਪਣੇ-ਆਪਣੇ ਪੱਧਰ ’ਤੇ ਉਮੀਦਵਾਰਾਂ ਨੂੰ ਲੈ ਕੇ ਆਪਣੀਆਂ ਸਿਫਾਰਸ਼ਾਂ ਕੀਤੀਆਂ ਹੋਈਆਂ ਹਨ। ਕਾਂਗਰਸ ਹਲਕਿਆਂ ਨੇ ਦੱਸਿਆ ਕਿ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਵਰਚੁਅਲ ਤਰੀਕੇ ਨਾਲ ਹੀ ਹੋਵੇਗੀ, ਜਿਸ ’ਚ ਸੋਨੀਆ ਗਾਂਧੀ, ਰਾਹੁਲ ਗਾਂਧੀ, ਹਰੀਸ਼ ਚੌਧਰੀ ਤੇ ਹੋਰ ਪੰਜਾਬ ਦੇ ਨੇਤਾ ਵਰਚੁਅਲ ਤੌਰ ’ਤੇ ਆਪਣੇ-ਆਪਣੇ ਵਿਚਾਰ ਕੇਂਦਰੀ ਚੋਣ ਕਮੇਟੀ ਦੇ ਸਾਹਮਣੇ ਰੱਖਣਗੇ। ਕਾਂਗਰਸ ਸੂਤਰਾਂ ਨੇ ਇਹ ਵੀ ਦੱਸਿਆ ਕਿ ਕਾਂਗਰਸ ਦੇ ਵਿਵਾਦ ਵਾਲੀਆਂ ਸੀਟਾਂ ’ਤੇ ਉਮੀਦਵਾਰਾਂ ਦੀ ਚੋਣ ਸਭ ਤੋਂ ਅਖੀਰ ’ਚ ਕੀਤੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ - ਭਗਵੰਤ ਮਾਨ ਦਾ ਵਿਰੋਧੀਆਂ ’ਤੇ ਨਿਸ਼ਾਨਾ, ਕਿਹਾ ‘ਸਾਡੇ ਘਰੇ ਕਿਉਂ ਨਹੀਂ ਆਉਂਦੀਆਂ ED ਦੀਆਂ ਟੀਮਾਂ’