ਪੰਜਾਬ ’ਚ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਜਾਣੋ ਕੀ ਬੋਲੇ ਤ੍ਰਿਪਤ ਬਾਜਵਾ
Sunday, Jan 09, 2022 - 06:36 PM (IST)
ਗੁਰਦਾਸਪੁਰ (ਗੁਰਪ੍ਰੀਤ) : ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਬਾਜਵਾ ਨੇ ਆਖਿਆ ਹੈ ਕਿ ਹਾਈ ਕਮਾਂਡ ਜਿਹੜਾ ਵੀ ਫ਼ੈਸਲਾ ਲਵੇਗੀ, ਉਹ ਸਭ ਨੂੰ ਮਨਜ਼ੂਰ ਹੋਵੇਗਾ। ਰਣਦੀਪ ਸੂਰਜੇਵਾਲਾ ਦੇ ਬਿਆਨ ਕਿ ਚੋਣਾਂ ਵਿਚ 3 ਚਿਹਰੇ ਹੋਣਗੇ ’ਤੇ ਬਾਜਵਾ ਨੇ ਕਿਹਾ ਕਿ ਇਹ ਫ਼ੈਸਲਾ ਵੀ ਹਾਈ ਕਮਾਂਡ ਦਾ ਹੈ। ਇਥੇ ਪੱਤਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਬਾਜਵਾ ਨੇ ਕਿਹਾ ਕਿ ਹਾਈਕਮਾਂਡ ਵਿਚ ਟਿੱਕਟਾਂ ਦੀ ਵੰਡ ਨੂੰ ਲੈ ਕੇ ਕੰਮ ਚੱਲ ਰਿਹਾ ਹੈ ਅਤੇ ਜਲਦੀ ਹੀ ਇਸ ਦਾ ਐਲਾਨ ਕਰ ਦਿੱਤਾ ਜਾਵੇਗਾ। ਇਹ ਹਾਈਕਮਾਂਡ ਦੇ ਹੱਥ ਵਿਚ ਹੈ ਕਿ ਕਿਸ ਨੂੰ ਟਿਕਟ ਦੇਣੀ ਹੈ ਅਤੇ ਕਿਸ ਦੀ ਕੱਟਣੀ ਹੈ। ਉਹ ਵੀ ਟਿਕਟ ਲੈਣ ਵਾਲਿਆਂ ਵਿਚ ਹਨ ਅਤੇ ਟਿਕਟਾਂ ਨੂੰ ਲੈ ਕੇ ਸਾਰੀ ਸਥਿਤੀ ਆਉਣ ਵਾਲੇ ਦਿਨਾਂ ਵਿਚ ਸਾਫ ਹੋ ਜਾਵੇਗੀ।
ਇਹ ਵੀ ਪੜ੍ਹੋ : ਚੋਣ ਕਮਿਸ਼ਨ ਵਲੋਂ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦਾ ਐਲਾਨ, ਅੱਜ ਤੋਂ ਚੋਣ ਜ਼ਾਬਤਾ ਲਾਗੂ
ਇਸ ਦੇ ਨਾਲ ਹੀ ਪੰਜਾਬ ਲੱਗੇ ਚੋਣ ਜ਼ਾਬਤੇ ’ਤੇ ਬਾਜਵਾ ਨੇ ਕਿਹਾ ਕਿ ਕੋਰੋਨੇ ਦੇ ਚੱਲਦੇ ਚੋਣ ਕਮਿਸ਼ਨ ਵਲੋਂ ਜਿਹੜੀ ਵੀ ਫ਼ੈਸਲੇ ਲਏ ਗਏ ਹਨ, ਇਹ ਸਖ਼ਤ ਜ਼ਰੂਰ ਹਨ ਪਰ ਸਾਨੂੰ ਚੋਣ ਜ਼ਾਬਤੇ ਦੇ ਦਾਇਰੇ ਵਿਚ ਰਹਿ ਕੇ ਹੀ ਕੰਮ ਕਰਨਾ ਹੋਵੇਗਾ ਅਤੇ ਕਾਂਗਰਸ ਚੋਣ ਕਮਿਸ਼ਨ ਦੀਆ ਹਦਾਇਤਾਂ ਅਨੁਸਾਰ ਹੀ ਪ੍ਰਚਾਰ ਕਰੇਗੀ।
ਇਹ ਵੀ ਪੜ੍ਹੋ : ਪਹਿਲੇ ਪੜਾਅ ’ਚ 75 ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ ਕਾਂਗਰਸ, 20 ਵਿਧਾਇਕਾਂ ਨੂੰ ਲੱਗ ਸਕਦੈ ਝਟਕਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?