ਕਾਂਗਰਸ ਨੇ ਨਾਕਮੀਆਂ ਛੁਪਾਉਣ ਲਈ ਮੁੱਖ ਮੰਤਰੀ ਬਦਲਣ ਦਾ ਡਰਾਮਾ ਕੀਤਾ : ਰਾਣਾ ਲੋਪੋਕੇ
Thursday, Sep 30, 2021 - 10:38 AM (IST)
ਭਿੰਡੀ ਸੈਦਾਂ (ਗੁਰਜੰਟ) - ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਨੇ ਪਿਛਲੇ ਪੌਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਸਿਵਾਏ ਭੰਬਭੂਸੇ ਵਿਚ ਪਾਉਣ ਤੋਂ ਬਿਨ੍ਹਾਂ ਕੁਝ ਨਹੀਂ ਕੀਤਾ। ਇਸ ਦੀ ਤਾਜ਼ਾ ਮਿਸਾਲ ਪੰਜਾਬ ਕਾਂਗਰਸ ’ਚ ਪਿਛਲੇ ਕੁਝ ਸਮੇਂ ਤੋਂ ਚੱਲ ਰਹੇ ਕਾਟੋਂ ਕਲੇਸ਼ ਤੋਂ ਮਿਲਦੀ ਹੈ। ਕਾਂਗਰਸੀ ਲੀਡਰਾਂ ਵੱਲੋਂ ਕੁਰਸੀ ਖਾਤਰ ਪੰਜਾਬ ਦੇ ਮੁੱਦਿਆਂ ਨੂੰ ਭੁੱਲ ਕੇ ਲੋਕਾਂ ਨੂੰ ਆਪਣੇ ਝੁਮੇਲੇ ਵਿਚ ਉਲਝਾ ਕੇ ਰੱਖਿਆ ਹੋਇਆ ਹੈ, ਜਿਸ ਨਾਲ ਪੰਜਾਬ ਦਾ ਹਰ ਪੱਖੋਂ ਭਾਰੀ ਨੁਕਸਾਨ ਹੋ ਰਿਹਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਪੰਜਾਬ ਦੇ ਮੁੱਖ ਬੁਲਾਰੇ ਰਾਣਾ ਰਣਬੀਰ ਸਿੰਘ ਲੋਪੋਕੇ ਨੇ ਅਕਾਲੀ ਵਰਕਰਾਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।
ਪੜ੍ਹੋ ਇਹ ਵੀ ਖ਼ਬਰ - ਸਾਊਦੀ ਅਰਬ ਗਏ ਗੁਰਦਾਸਪੁਰ ਦੇ 24 ਸਾਲਾ ਨੌਜਵਾਨ ਨੇ ਲਿਆ ਫਾਹਾ, ਪਰਿਵਾਰ ਨੇ ਦੱਸੀ ਖ਼ੁਦਕੁਸ਼ੀ ਦੀ ਅਸਲ ਵਜ੍ਹਾ
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਕੈਪਟਨ ਸਰਕਾਰ ਦੀਆਂ ਸਾਢੇ 4 ਸਾਲਾਂ ਦੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਮੁੱਖ ਮੰਤਰੀ ਬਦਲਣ ਦਾ ਡਰਾਮਾ ਕੀਤਾ ਗਿਆ ਹੈ, ਤਾਂ ਜੋ 2022 ਦੀਆਂ ਚੋਣਾਂ ਦੌਰਾਨ ਇਕ ਵਾਰ ਫਿਰ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਸਕੇ। ਇਸ ਮੌਕੇ ਜ਼ਿਲ੍ਹਾ ਮੀਡੀਆ ਸਕੱਤਰ ਡਾ. ਸ਼ਰਨਜੀਤ ਸਿੰਘ, ਗੁਰਮੀਤ ਸਿੰਘ ਭੱਪਾ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ, ਸਕੱਤਰ ਸਿੰਘ ਭਲੋਟ, ਦਲੀਪ ਸਿੰਘ ਭੰਬੀਰਾ, ਪ੍ਰਿਥੀਪਾਲ ਸਿੰਘ ਬੱਬਾ, ਪਰਮਜੀਤ ਸਿੰਘ ਆੜ੍ਹਤੀ, ਬਲਵਿੰਦਰ ਸਿੰਘ ਕੋਟਲਾ, ਗੁਰਚਰਨ ਸਿੰਘ ਮਿਆਦੀਆਂ, ਹਰਜੀਤ ਸਿੰਘ ਢੰਡਾਲ, ਨੰਬਰਦਾਰ ਗੁਰਮੀਤ ਸਿੰਘ ਅਤੇ ਜੀ.ਪੀ ਭਲੋਟ ਆਦਿ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਕੈਪਟਨ ਅਮਰਿੰਦਰ ਸਿੰਘ