ਲੋਕਾਂ ਨੂੰ ਗੁੰਮਰਾਹ ਕਰਨ ਲਈ ਕਾਂਗਰਸ ਸਰਕਾਰ ਕਰ ਰਹੀ ਹੈ ਡਰਾਮੇਬਾਜ਼ੀ : ਰਣੀਕੇ

Thursday, Nov 11, 2021 - 11:32 AM (IST)

ਲੋਕਾਂ ਨੂੰ ਗੁੰਮਰਾਹ ਕਰਨ ਲਈ ਕਾਂਗਰਸ ਸਰਕਾਰ ਕਰ ਰਹੀ ਹੈ ਡਰਾਮੇਬਾਜ਼ੀ : ਰਣੀਕੇ

ਵੇਰਕਾ/ ਕੱਥੂਨੰਗਲ (ਕੰਬੋ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਹੋਇਆ ਮੁੜ ਸੱਤਾ ਹਾਸਲ ਕਰਨ ਲਈ ਲੋਕਾਂ ਨੂੰ ਭਰਮਾਉਣ ਵਾਸਤੇ ਜੋ ਸਹੂਲਤਾਂ ਦੇਣ ਸਬੰਧੀ ਐਲਾਨ ਕੀਤੇ ਜਾ ਰਹੇ ਹਨ, ਇਹ ‘ਐਲਾਨ’ ਹੀ ਰਹਿ ਜਾਣਗੇ। ਇਸ ਦਾ ਕਾਰਨ ਇਹ ਹੈ ਕਿ ਕੈਪਟਨ ਸਰਕਾਰ ਨੇ ਤਾਂ ਸਾਢੇ 4 ਸਾਲ ਤੱਕ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਪਰ ਚੰਨੀ ਸਰਕਾਰ 2 ਮਹੀਨਿਆਂ ’ਚ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰੇਗੀ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਵੱਲੋਂ ਹਲਕੇ ਦੇ ਪਿੰਡ ਸੋਹੀਆਂ ਖੁਰਦ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ ਦੌਰਾਨ ਕੀਤਾ। 

ਪੜ੍ਹੋ ਇਹ ਵੀ ਖ਼ਬਰ ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਮਾਚਿਸ ਦੀ ਡੱਬੀ ਕਾਰਨ ਦੁਕਾਨਦਾਰ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਨੌਜਵਾਨ (ਤਸਵੀਰਾਂ)

ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਇਹ ਸਿਰਫ਼ ਵੋਟਾਂ ਹਾਸਲ ਕਰਨ ਲਈ ਚੋਣ ਸਟੰਟਬਾਜ਼ੀ ਹੈ ਅਤੇ ਲੋਕ ਸਰਕਾਰ ਦੀਆਂ ਸਹੂਲਤਾਂ ਹਾਸਲ ਕਰਨ ਲਈ ਸਰਕਾਰੀ ਅਦਾਰਿਆਂ ’ਚ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ। ਰਣੀਕੇ ਨੇ ਕਿਹਾ ਕਿ 2022 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਅਕਾਲੀ-ਬਸਪਾ ਗਠਜੋੜ ਸੂਬੇ ਦੇ ਲੋਕਾਂ ਦਾ ਫ਼ਤਵਾ ਲੈ ਕੇ ਸਰਕਾਰ ਬਣਾਏਗਾ ਅਤੇ ਕਾਂਗਰਸ ਸਰਕਾਰ ਵਲੋਂ ਬੰਦ ਕੀਤੀਆਂ ਸਹੂਲਤਾਂ ਨੂੰ ਮੁੜ ਚਾਲੂ ਕੀਤਾ ਜਾਵੇਗਾ। 

ਪੜ੍ਹੋ ਇਹ ਵੀ ਖ਼ਬਰ ਸ਼ਰਮਨਾਕ: ਨਵਜੰਮੀ ਬੱਚੀ ਨੂੰ ਟ੍ਰੇਨ ਦੀ ਸੀਟ ਹੇਠ ਛੱਡ ਗਏ ਕਲਯੁੱਗੀ ਮਾਪੇ, ਦਿਲ ਨੂੰ ਝੰਜੋੜ ਦੇਣਗੀਆਂ ਇਹ ‘ਤਸਵੀਰਾਂ’

ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਇਸ ਵੇਲੇ ਪੰਜਾਬ ਭਰ ’ਚ ਅਕਾਲੀ ਦਲ ਵਲੋਂ ਹਰੇਕ ਹਲਕੇ ’ਚ ਕੀਤੀਆਂ ਜਾ ਰਹੀਆਂ ਰੈਲੀਆਂ ’ਚ ਲੋਕਾਂ ਦੀ ਵੱਡੀ ਸ਼ਮੂਲੀਅਤ ਨੇ ਇਸ ਸਪੱਸ਼ਟ ਕਰ ਦਿੱਤਾ ਹੈ ਕਿ ਲੋਕ ਅਕਾਲੀ ਦਲ ਨਾਲ ਚਟਾਨ ਵਾਂਗ ਖੜੇ ਹਨ ਅਤੇ ਕਾਂਗਰਸ ਦਾ ਲੋਕ ਅਧਾਰ ਖ਼ਤਮ ਹੋ ਚੁੱਕਾ ਹੈ। ਇਸ ਮੌਕੇ ਪ੍ਰਧਾਨ ਧਰਮਬੀਰ ਸਿੰਘ ਸੋਹੀ, ਯਾਦਵਿੰਦਰ ਸਿੰਘ ਸੋਹੀ, ਬਲਜਿੰਦਰ ਸਿੰਘ ਬੁੱਟਰ, ਹਰਦਲਬੀਰ ਸਿੰਘ ਸ਼ਾਹ, ਸਮਸ਼ੇਰ ਸਿੰਘ ਸੇਰਾ ਸੋਹੀ, ਜਥੇਦਾਰ ਹਰਭਜਨ ਸਿੰਘ, ਭੁਪਿੰਦਰ ਸਿੰਘ ਆਦਿ ਅਕਾਲੀ ਵਰਕਰ ਸ਼ਾਮਲ ਸਨ।

ਪੜ੍ਹੋ ਇਹ ਵੀ ਖ਼ਬਰ ਵੱਡੀ ਵਾਰਦਾਤ : ਪਤਨੀ ਨੂੰ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਪਤੀ ਨੇ ਖ਼ੁਦ ਨੂੰ ਮਾਰੀ ਗੋਲ਼ੀ, ਫੈਲੀ ਸਨਸਨੀ


author

rajwinder kaur

Content Editor

Related News