ਲੋਕ ਕਾਂਗਰਸ ਦੀਆਂ ਨੀਤੀਆਂ ਤੋਂ ਸੰਤੁਸ਼ਟ : ਕਾਂਗਰਸੀ ਆਗੂ

12/21/2017 1:45:56 PM

ਝਬਾਲ (ਨਰਿੰਦਰ) - ਪੰਜਾਬ ਦੇ ਲੋਕ ਕਾਂਗਰਸ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ, ਜਿਸ ਦੀ ਉਦਾਹਰਣ ਸ਼ਹਿਰਾਂ 'ਚ ਹੋਈਆਂ ਕਾਰਪੋਰੇਸ਼ਨ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਹੋਈ ਬੇਮਿਸਾਲ ਜਿੱਤ ਤੋਂ ਸਪੱਸ਼ਟ ਰੂਪ 'ਚ ਮਿਲ ਰਹੀ ਹੈ। ਇਹ ਪ੍ਰਗਟਾਵਾ ਯੂਥ ਕਾਂਗਰਸੀ ਆਗੂ ਕੰਵਰਬਿਕਰਮ ਝਬਾਲ, ਹਰਮਨਦੀਪ ਸਿੰਘ, ਮਨਬੀਰ ਸਿੰਘ ਕਸੇਲ, ਨਿਰਮਲ ਸਿੰਘ ਵਡਾਲੀ, ਮੈਨੇਜਰ ਗੁਰਪ੍ਰਤਾਪ ਸਿੰਘ ਅਤੇ ਬਲਵਿੰਦਰ ਸਿੰਘ ਕਸੇਲ ਤੇ ਸੋਨੀ ਵਡਾਲੀ ਨੇ ਕੀਤਾ। ਉਕਤ ਆਗੂਆਂ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਲੋਕਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਲੋਕ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਨੂੰ ਪਸੰਦ ਕਰ ਕੇ ਅਕਾਲੀ-ਭਾਜਪਾ ਦੀਆਂ ਨੀਤੀਆਂ ਨੂੰ ਮੁੱਢੋਂ ਹੀ ਨਕਾਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਨਤਾ 2019 'ਚ ਦੇਸ਼ ਵਿਚ ਕਾਂਗਰਸ ਦੀ ਸਰਕਾਰ ਬਣਾਵੇਗੀ।


Related News