ਦੋ ਸਾਲਾਂ ''ਚ ਕਾਂਗਰਸ ਨੇ ਕੁਝ ਨਹੀਂ ਕੀਤਾ, ਹੁਣ ਕਿਸ ਮੂੰਹ ਨਾ ਮੰਗਣਗੇ ਵੋਟਾਂ : ਰਣੀਕੇ
Monday, Feb 25, 2019 - 06:30 PM (IST)

ਤਰਨਤਾਰਨ : ਕਾਂਗਰਸ ਸਰਕਾਰ ਨੇ ਆਪਣੇ ਦੋ ਸਾਲ ਦੇ ਕਾਰਜਕਾਲ ਵਿਚ ਸੂਬਾ ਦਾ ਕੁਝ ਨਹੀਂ ਸੰਵਾਰਿਆ ਹੈ, ਫਿਰ ਹੁਣ ਕਿਸ ਮੂੰਹ ਨਾਲ ਉਹ ਲੋਕਾਂ ਕੋਲੋਂ ਵੋਟਾਂ ਮੰਗਣ ਲਈ ਜਾਣਗੇ। ਇਹ ਕਹਿਣਾ ਹੈ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਗੁਲਜ਼ਾਰ ਸਿੰਘ ਰਣੀਕੇ ਦਾ। ਰਣੀਕੇ ਅੱਜ ਪਾਰਟੀ ਵਰਕਰਾਂ ਨਾਲ ਮੁਲਾਕਾਤ ਕਰਨ ਪਹੁੰਚੇ ਹੋਏ ਸਨ। ਇਸ ਦੌਰਾਨ ਕਾਂਗਰਸ ਸਰਕਾਰ 'ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਵੱਡੇ ਵਾਅਦੇ ਕਰਕੇ ਸੱਤਾ ਵਿਚ ਆਈ ਕਾਂਗਰਸ ਨੇ ਆਪਣੇ ਦੋ ਸਾਲ ਦੇ ਕਾਰਜਕਾਲ ਵਿਚ ਸੂਬੇ ਲਈ ਕੁਝ ਨਹੀਂ ਕੀਤਾ।
ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਰ ਰਹੀ ਐੱਸ. ਆਈ. ਟੀ. 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਹਿਲਾਂ ਹੀ ਸਿੱਟ ਕੋਲ ਆਪਣੇ ਬਿਆਨ ਦਰਜ ਕਰਵਾ ਚੁੱਕੇ ਹਨ ਅਤੇ ਕਾਨੂੰਨ ਤੋਂ ਉਪਰ ਕੁਝ ਨਹੀਂ ਹੈ। ਐੱਸ. ਜੀ. ਪੀ. ਸੀ. ਚੋਣਾਂ ਬਾਰੇ ਰਣੀਕੇ ਨੇ ਕਿਹਾ ਕਿ ਇਹ ਚੋਣਾਂ ਕੋਈ ਵੀ ਲੜ ਸਕਦਾ ਹੈ ਪਰ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਹੀ ਸਹਿਮਤ ਹਨ।