ਕਾਂਗਰਸ ’ਚ ਸ਼ਾਮਲ ਹੋਏ ਯੂਥ ਅਕਾਲੀ ਆਗੂ ਪਰਮਿੰਦਰ ਸਿੰਘ ਬਰਾੜ
Thursday, Oct 28, 2021 - 04:40 PM (IST)
ਚੰਡੀਗੜ੍ਹ (ਬਿਊਰੋ) - ਲੰਬੇ ਸਮੇਂ ਤੋਂ ਅਕਾਲੀ ਦਲ ‘ਚ ਹਾਸ਼ੀਏ ‘ਤੇ ਚੱਲ ਰਹੇ ਯੂਥ ਆਗੂ ਪਰਮਿੰਦਰ ਬਰਾੜ ਅੱਜ ਕਾਂਗਰਸ ‘ਚ ਸ਼ਾਮਲ ਹੋ ਗਏ ਹਨ। ਕਾਂਗਰਸ ’ਚ ਸ਼ਾਮਲ ਹੋਣ ’ਤੇ ਪਰਮਿੰਦਰ ਸਿੰਘ ਬਰਾੜ ਨੂੰ ਕੋਈ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਮਿਲੀ ਜਾਣਕਾਰੀ ਅਨੁਸਾਰ ਪਰਮਿੰਦਰ ਸਿੰਘ ਬਰਾੜ ਪਿਛਲੇ 25 ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੇਵਾ ਕਰ ਰਹੇ ਸਨ। ਦੱਸ ਦੇਈਏ ਕਿ ਬਤੌਰ SOI ਪ੍ਰਧਾਨ ਪਰਮਿੰਦਰ ਸਿੰਘ ਬਰਾੜ ਦਾ ਪ੍ਰਦਰਸ਼ਨ ਬਹੁਤ ਚੰਗਾ ਨਹੀਂ ਰਿਹਾ, ਜਿਸ ਕਾਰਨ ਉਹ ਲੰਬੇ ਸਮੇਂ ਤੋਂ ਪਾਰਟੀ ਪਾਸੋਂ ਦਰਕਿਨਾਰ ਚੱਲ ਰਹੇ ਸਨ। ਹਾਲਾਂਕਿ ਇਹ ਵੀ ਸੱਚ ਹੈ ਕਿ ਉਹ ਬਿਕਰਮ ਮਜੀਠੀਆ ਦੇ ਬੇਹੱਦ ਖ਼ਾਸ ਸਨ। ਬਰਾੜ ਨੂੰ ਕਾਂਗਰਸ ਪਾਰਟੀ ’ਚ ਸ਼ਾਮਲ ਕਰਵਾਉਣ ਤੋਂ ਬਾਅਦ ਜਨਰਲ ਸਕੱਤਰ ਕਾਂਗਰਸ ਕੇ.ਸੀ. ਵੀਨੂੰਗੋਪਾਲ ਨੇ ਮੁਬਾਰਕਾਂ ਦਿੱਤੀਆਂ।
ਪੜ੍ਹੋ ਇਹ ਵੀ ਖ਼ਬਰ - ਮੰਗੇਤਰ ਦਾ ਖ਼ੌਫਨਾਕ ਕਾਰਾ: ਜਿਸ ਘਰ ਜਾਣੀ ਸੀ ਡੋਲੀ, ਉਸੇ ਘਰ ਦੀ ਜ਼ਮੀਨ ’ਚੋਂ ਦੱਬੀ ਹੋਈ ਮਿਲੀ ਲਾਪਤਾ ਕੁੜੀ ਦੀ ਲਾਸ਼
ਦੱਸ ਦੇਈਏ ਕਿ ਪੰਜਾਬ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਨੇੜੇ ਆ ਰਹੀਆਂ ਹਨ, ਜਿਸ ਨੂੰ ਲੈ ਕੇ ਹਰੇਕ ਪਾਰਟੀ ਆਪੋ ਆਪਣੀਆਂ ਤਿਆਰੀਆਂ ’ਚ ਜੁਟੀ ਹੋਈ ਹੈ। ਇਸ ਦੌਰਾਨ ਪੰਜਾਬ ਦੀ ਸਿਆਸਤ ’ਚ ਫੇਰਬਦਲ ਵੀ ਵੇਖਣ ਨੂੰ ਮਿਲ ਰਹੇ ਹਨ। ਕਈ ਵੱਡੇ ਅਤੇ ਛੋਟੇ ਸਿਆਸੀ ਆਗੂ ਇਕ ਪਾਰਟੀ ਛੱਡ ਕੇ ਦੂਜੀ ਪਾਰਟੀ ’ਚ ਸ਼ਾਮਲ ਹੋ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ:10 ਮਹੀਨੇ ਪਹਿਲਾਂ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਖ਼ਬਰ ਸੁਣ ਧਾਹਾਂ ਮਾਰ ਰੋਈ ਮਾਂ(ਤਸਵੀਰਾਂ)