ਪੰਜਾਬ ’ਚ ਚੱਲ ਰਹੇ ਕਾਟੋ-ਕਲੇਸ਼ ਦਰਮਿਆਨ ਕਪੂਰਥਲਾ ਵਿਚ ਕਾਂਗਰਸ ਨੂੰ ਲੱਗਾ ਵੱਡਾ ਝਟਕਾ

Monday, Jul 19, 2021 - 11:10 PM (IST)

ਪੰਜਾਬ ’ਚ ਚੱਲ ਰਹੇ ਕਾਟੋ-ਕਲੇਸ਼ ਦਰਮਿਆਨ ਕਪੂਰਥਲਾ ਵਿਚ ਕਾਂਗਰਸ ਨੂੰ ਲੱਗਾ ਵੱਡਾ ਝਟਕਾ

ਚੰਡੀਗੜ੍ਹ : ਸੱਤਾਧਾਰੀ ਕਾਂਗਰਸ ਨੂੰ ਜ਼ਿਲ੍ਹਾ ਕਪੂਰਥਲਾ ’ਚ ਕਰਾਰਾ ਝਟਕਾ ਦਿੰਦਿਆਂ ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਸਾਬਕਾ ਉਮੀਦਵਾਰ ਰਣਜੀਤ ਸਿੰਘ ਰਾਣਾ ਅਤੇ ਭੁਲੱਥ ਹਲਕੇ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਹਰਸਿਮਰਨ ਸਿੰਘ ਘੁੰਮਣ ਆਪਣੇ ਸੈਂਕੜੇ ਸਾਥੀਆਂ ਅਤੇ ਸਮਰਥਕਾਂ ਨਾਲ ਸੋਮਵਾਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏੇ। ਇਨ੍ਹਾਂ ਆਗੂਆਂ ਦਾ ਆਮ ਆਦਮੀ ਪਾਰਟੀ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਦੇ ਮੁੱਖ ਦਫ਼ਤਰ ਵਿਚ ਰਸਮੀ ਤੌਰ ’ਤੇ ਸਆਗਤ ਕੀਤਾ।

ਇਹ ਵੀ ਪੜ੍ਹੋ : ਪੰਜਾਬ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਦਾ ਪਹਿਲਾ ਟਵੀਟ, ਕਿਹਾ ਮੇਰਾ ਸਫ਼ਰ ਅਜੇ ਸ਼ੁਰੂ ਹੋਇਆ

ਰਣਜੀਤ ਸਿੰਘ ਰਾਣਾ ਅਤੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਦਾ ਸਆਗਤ ਕਰਦਿਆਂ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਚਾਹੁੰਣ ਵਾਲੇ ਸਾਰੇ ਸੱਜਣਾਂ ਦਾ ‘ਆਪ’ ਵਿਚ ਸਵਾਗਤ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਸਮਝ ਗਏ ਹਨ ਕਿ ਸਿਰਫ਼ ਆਮ ਆਦਮੀ ਪਾਰਟੀ ਹੀ ਪੰਜਾਬ ਦੀ ਖੁਸ਼ਹਾਲੀ ਲਈ ਲੜਦੀ ਹੈ, ਜਦਕਿ ਕਾਂਗਰਸੀ ਅਤੇ ਅਕਾਲੀ ਕੇਵਲ ਕੁਰਸੀ ਲਈ ਲੜਦੇ ਹਨ। ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਾਸੀ ਆਮ ਆਦਮੀ ਪਾਰਟੀ ਨੂੰ ਸੂਬੇ ਦੇ ਭਵਿੱਖ ਵਜੋਂ ਦੇਖ ਰਹੇ ਹਨ। ਇਸ ਲਈ ਹਰ ਦਿਨ ਆਮ ਆਦਮੀ ਪਾਰਟੀ ਦਾ ਕਾਫ਼ਲਾ ਵੱਧਦਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲ੍ਹੇ ਵਿਚ ਨਵਜੋਤ ਸਿੱਧੂ ਦਾ ਪਹਿਲਾ ‘ਛੱਕਾ’

PunjabKesari

ਇਸ ਮੌਕੇ ਰਣਜੀਤ ਸਿੰਘ ਰਾਣਾ ਅਤੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਕਿਹਾ ਕਿ ਕਿਹਾ ਕਿ ਪੰਜਾਬ ਦੇ ਬਹੁਗਿਣਤੀ ਲੋਕਾਂ ਵਾਂਗ ਉਹ ਵੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਵੱਲੋਂ ਦਿੱਲੀ ਵਿਚ ਕੀਤੇ ਕੰਮਾਂ ਤੋਂ ਪ੍ਰਭਾਵਿਤ ਹੋਏ ਹਨ ਅਤੇ ਦਿੱਲੀ ਵਾਂਗ ਪੰਜਾਬ ਵਿਚ ਵੀ ਭ੍ਰਿਸ਼ਟਾਚਾਰ ਮੁਕਤ ਅਤੇ ਲੋਕ ਹਿਤੈਸ਼ੀ ਸਰਕਾਰ ਬਣਾਉਣ ਲਈ ਯਤਨਸ਼ੀਲ ਹਨ। ਵਿਧਾਇਕ ਸੁਖਪਾਲ ਖਹਿਰਾ ਦੀ ਅਲੋਚਨਾ ਕਰਦਿਆਂ ਰਣਜੀਤ ਸਿੰਘ ਰਾਣਾ ਨੇ ਕਿਹਾ ਕਿ ‘ਆਪ’ ਵੱਲੋਂ ਜਿੱਤ ਪ੍ਰਾਪਤ ਕਰਕੇ ਵਿਧਾਇਕ ਖਹਿਰਾ ਨੇ ਲੋਕਾਂ ਦੇ ਫ਼ਤਵੇ ਨਾਲ ਧੋਖ਼ਾ ਕੀਤਾ ਹੈ ਅਤੇ ਪੰਜਾਬ ਦੇ ਲੋਕ ਹੁਣ ਸੁਖਪਾਲ ਖਹਿਰਾ ’ਤੇ ਮੁੜ ਵਿਸ਼ਵਾਸ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਖਹਿਰਾ ਜਿਥੇ ਵੀ ਗਏ ਹਨ, ਉਥੇ ਖਿਲਾਰਾ ਹੀ ਪਾਇਆ ਹੈ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਤਿਆਰੀ ’ਚ ਅਕਾਲੀ ਦਲ, ਕਾਂਗਰਸ-‘ਆਪ’ ਸਾਹਮਣੇ ਲਿਆਂਦੇ ਨਵੇਂ ਸਮੀਕਰਣ

ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਰਾਣਾ ਸਾਲ 2017 ਵਿਚ ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਪਾਰਟੀ ਵੱਲੋਂ ਚੋਣ ਲੜ ਚੁੱਕੇ ਹਨ। ਉਹ ਟਰੱਕ ਯੂਨੀਅਨ ਦੇ ਪ੍ਰਧਾਨ, ਪਿੰਡ ਦੇ ਸਰਪੰਚ ਅਤੇ ਸਹਿਕਾਰੀ ਬੈਂਕ ਦੇ ਚੇਅਰਮੈਨ ਤੇ ਡਾਇਰੈਕਟਰ ਵੀ ਰਹਿ ਚੁੱਕੇ ਹਨ। ਇਸ ਸਮੇਂ ਰਣਜੀਤ ਸਿੰਘ ਰਾਣਾ ਦੇ ਸਮਰਥਕ, ਪੰਚ ਸਰਪੰਚ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਯੂਥ ਕਾਂਗਰਸ ਦੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।

ਇਹ ਵੀ ਪੜ੍ਹੋ : ਨਹੀਂ ਦੂਰ ਹੋਈ ਕੈਪਟਨ ਦੀ ਨਾਰਾਜ਼ਗੀ, ਕਿਹਾ ਪਹਿਲਾਂ ਮੁਆਫ਼ੀ ਮੰਗੇ ਸਿੱਧੂ ਫਿਰ ਹੋਵੇਗੀ ਮੁਲਾਕਾਤ

ਨੋਟ - ਕਾਂਗਰਸ ਵਿਚ ਚੱਲ ਰਹੇ ਕਾਟੋ-ਕਲੇਸ਼ ਬਾਰੇ ਤੁਸੀਂ ਕੀ ਕਹੋਗੇ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News