ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰਾਂ ਦੀ ਸੂਚੀ ਜਾਰੀ, ਪੰਜਾਬ ਦੇ 43 ਆਗੂ ਸ਼ਾਮਿਲ

03/17/2018 7:25:58 PM

ਮੋਗਾ (ਪਵਨ ਗਰੋਵਰ) : ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਕੀਤੇ ਗਏ ਵਿਸਤਾਰ ਵਿਚ ਪੰਜਾਬ ਵਿਚੋਂ ਕਾਂਗਰਸ ਪਾਰਟੀ ਦੇ 43 ਆਗੂਆਂ ਨੂੰ ਬਤੌਰ ਮੈਂਬਰ ਨੁਮਾਇੰਦਗੀ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਇਸ ਸੂਚੀ ਵਿਚ ਜਨਰਲ ਵਰਗ ਨਾਲ 32, ਪੱਛੜੇ ਵਰਗ ਨਾਲ ਸੰਬੰਧਤ 4, ਅਨੁਸੂਚਿਤ ਜਾਤੀ ਵਰਗ ਨਾਲ ਸੰਬੰਧਤ 9, ਔਰਤ ਵਰਗ ਨਾਲ ਸੰਬੰਧਤ 13, 40 ਸਾਲ ਤੋਂ ਘੱਟ ਉਮਰ ਨਾਲ ਸੰਬੰਧਤ 4, 40 ਤੋਂ 50 ਸਾਲ ਦੀ ਉਮਰ ਦੇ ਵਰਗ ਵਿਚ 9 ਅਤੇ 50 ਸਾਲ ਤੋਂ ਵੱਧ ਉਮਰ ਵਰਗ ਦੇ 32 ਆਗੂ ਇਸ ਸੂਚੀ ਵਿਚ ਸ਼ਾਮਿਲ ਕੀਤੇ ਗਏ ਹਨ।
ਕਾਂਗਰਸ ਪਾਰਟੀ ਦੀ ਇਸ ਸੂਚੀ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਅੰਬੀਕਾ ਸੋਨੀ ਮੈਂਬਰ ਪਾਰਲੀਮੈਂਟ, ਪੰਜਾਬ ਦੀ ਕੈਬਨਿਟ ਮੰਤਰੀ ਅਰੁਣਾ ਚੌਧਰੀ, ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ, ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਵਿਦੇਸ਼ ਮੰਤਰੀ ਮਹਾਰਾਣੀ ਪ੍ਰਨੀਤ ਕੌਰ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ, ਵਿਧਾਇਕ ਰਣਦੀਪ ਸਿੰਘ ਨਾਭਾ, ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ, ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਲਾਲੀ, ਸਾਬਕਾ ਵਿਧਾਇਕ ਅਸ਼ਨਵੀ ਸੇਖੜੀ, ਬਲਵੀਰ ਰਾਣੀ ਸੋਢੀ, ਵਿਧਾਇਕ ਭਾਰਤ ਭੂਸ਼ਣ ਆਸ਼ੂ ਲੁਧਿਆਣਾ, ਕੈਪਟਨ ਸੰਦੀਪ ਸੰਧੂ, ਚਰਨਜੀਤ ਸਿੰਘ ਕੌਰ ਬਾਜਵਾ ਸਾਬਕਾ ਵਿਧਾਇਕ, ਡਾ. ਅਮਰ ਸਿੰਘ, ਵਿਧਾਇਕ ਡਾ. ਕੁਮਾਰ ਚੱਬੇਵਾਲ, ਵਿਧਾਇਕ ਡਾ. ਰਾਜ ਕੁਮਾਰ ਵੇਰਕਾ, ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਸਾਬਕਾ ਵਿਧਾਇਕ ਹਰਚੰਦ ਕੌਰ, ਜਸਪਾਲ ਕੌਰ, ਸਾਬਕਾ ਵਿਧਾਇਕ ਕਰਨਕੌਰ ਬਰਾੜ, ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ, ਕਸ਼ੋਰੀ ਲਾਲ ਸ਼ਰਮਾ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਵਿਧਾਇਕ ਸੁਖਵਿੰਦਰ ਸਿੰਘ ਡੈਨੀ, ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਮਮਤਾ ਦੱਤਾ, ਸਾਬਕਾ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ, ਵਿਧਾਇਕ ਓਮ ਪ੍ਰਕਾਸ਼ ਸੋਨੀ, ਯੂਥ ਮਹਿਲਾ ਕਾਂਗਰਸੀ ਆਗੂ ਪਰਪੀਤ ਕੌਰ ਬਰਾੜ, ਵਿਧਾਇਕ ਸੰਗਤ ਸਿੰਘ ਗਿਲਜੀਆਂ, ਸਾਬਕਾ ਮੈਂਬਰ ਪਾਰਲੀਮੈਂਟ ਸੰਤੋਖ ਚੌਧਰੀ, ਵਿਧਾਇਕ ਸੁਖਵਿੰਦਰ ਸਿੰਘ ਸਰਕਾਰੀਆ, ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਸੁਖਵੰਤ ਸਿੰਘ ਬਰਾੜ, ਤੇਜਿੰਦਰ ਸਿੰਘ, ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਵਿਧਾਇਕ ਵਿਜੇ ਇੰਦਰ ਸਿੰਗਲਾ ਅਤੇ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਦੇ ਨਾਂਮ ਸ਼ਾਮਿਲ ਹਨ।


Related News